ਕਾਂਗਰਸ ਪਾਰਟੀ ਨੇ ਚੰਨੀ ਨੂੰ ਪੰਜਾਬ ਦਾ ਪਹਿਲਾਂ ਦਲਿਤ ਮੁੱਖ ਮੰਤਰੀ ਬਣਾ ਕੇ ਦਲਿਤਾਂ ਨੂੰ ਬਹੁਤ ਵੱਡਾ ਮਾਣ ਬਖਸ਼ਿਆ : ਸਰਪੰਚ ਮੂਲੇਪੁਰ
ਫਤਿਹਗੜ੍ਹ ਸਾਹਿਬ, 20 ਸਤੰਬਰ (ਮਧੂਸਾਰ ਬਿਊਰੋ) ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਪਹਿਲਾਂ ਦਲਿਤ ਮੁੱਖ ਮੰਤਰੀ ਬਣਾ ਕੇ ਦਲਿਤਾਂ ਨੂੰ ਬਹੁਤ ਵੱਡਾ ਮਾਣ ਬਖਸ਼ਿਆ ਹੈ, ਕਿਉਂਕਿ ਹੁਣ ਤਕ ਕਿਸੇ ਵੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੇ ਦਲਿਤ ਵਰਗ ਨੂੰ ਨਹੀਂ ਬਿਠਾਇਆ ਗਿਆ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਕਾਂਗਰਸੀ ਆਗੂ ਤੇ ਸਰਪੰਚ ਹਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਉਨ੍ਹਾਂ ਉਮੀਦ ਜ਼ਾਹਰ ਗੱਲ ਕਰਦਿਆਂ ਕਿਹਾ ਕਿ ਜਿੱਥੇ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਦੇ ਅਕਸ ਨੂੰ ਸਿਖਰਾਂ ਤੇ ਲੈ ਕੇ ਗਏ ਹਨ, ਉਥੇ ਹੁਣ ਚਰਨਜੀਤ ਚੰਨੀ ਕਾਂਗਰਸ ਪਾਰਟੀ ਦੀ ਸਾਖ਼ ਨੂੰ ਹੋਰ ਨਿਖਾਰਨ ਅਤੇ ਪੰਜਾਬ ਨਿਵਾਸੀ ਨਾਂ ਦੀਆਂ ਉਮੀਦਾਂ ਤੇ ਖਰਾ ਉਤਰਨਗੇ । ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੇ ਬਤੌਰ ਮੁੱਖ ਮੰਤਰੀ ਬਣਨ ਦਾ ਹਰੇਕ ਵਰਗ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣਨ ਤੇ ਸਮੁੱਚੇ ਦਲਿਤ ਵਰਗ ਨੂੰ ਉਨ੍ਹਾਂ ਤੇ ਬਹੁਤ ਆਸਾਂ ਤੇ ਉਮੀਦਾਂ ਹਨ, ਜਿਨ੍ਹਾਂ ਨੂੰ ਪੂਰਾ ਕਰਨ ਵਿੱਚ ਉਹ ਆਪਣੀ ਸਾਰਥਿਕ ਭੂਮਿਕਾ ਨਿਭਾਉਂਣਗੇ । ਉਨ੍ਹਾਂ ਕਿਹਾ ਕਿ ਇਕ ਮਿਹਨਤਕਸ਼ ਪਰਿਵਾਰ ਵਿੱਚੋਂ ਬਤੌਰ ਕੌਂਸਲਰ (ਐੱਮ.ਸੀ ) ਬਣ ਕੇ ਸਮਾਜ ਸੇਵਾ ਸ਼ੁਰੂ ਕਰਨ ਵਾਲੇ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਦੇ ਮੁੱਖ ਮੰਤਰੀ ਬਣ ਕੇ ਸਾਹਮਣੇ ਆਏ ਹਨ, ਜੋ ਕਿ ਕਾਂਗਰਸ ਪਾਰਟੀ ਦੀ ਵੀ ਵੱਡੀ ਦੇਣ ਹੈ । ਉਨ੍ਹਾਂ ਕਿਹਾ ਕਿ ਅਜਿਹਾ ਵਿਅਕਤੀ ਦਲਿਤ ਵਰਗ ਦੀਆਂ ਸਮੁੱਚੀਆਂ ਭਾਵਨਾਵਾਂ ਨੂੰ ਚੰਗੀ ਤਰ੍ਹਾਂ ਸਮਝਦਾ ਹੋਇਆ ਦਲਿਤ ਵਰਗ ਨੂੰ ਆ ਰਹੀਆਂ ਸਮੁੱਚੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਾਰਥਿਕ ਯੋਗਦਾਨ ਜ਼ਰੂਰ ਅਦਾ ਕਰਨਗੇ । ਉਨ੍ਹਾਂ ਕਾਂਗਰਸ ਪਾਰਟੀ ਦੇ ਕੇਂਦਰੀ ਨੇਤਾਵਾਂ ਸੋਨੀਆ ਗਾਂਧੀ ਰਾਹੁਲ ਗਾਂਧੀ ਅਤੇ ਸਮੁੱਚੀ ਕਾਂਗਰਸ ਪਾਰਟੀ ਦਾ ਦਲਿਤ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਬਤੌਰ ਮੁੱਖਮੰਤਰੀ ਦੀ ਸੇਵਾ ਦੇਣ ਤੇ ਵਿਸ਼ੇਸ਼ ਧੰਨਵਾਦ ਵੀ ਕੀਤਾ ।

