ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ‘ਬਲੋਕਚੇਨ ਐਂਡ ਕਿ੍ਰਪਟੋਕਰੰਸ਼ੀ’ ਵਿਸ਼ੇ ’ਤੇ

ਸੱਤ ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ

ਪਟਿਆਲਾ, 24 ਸਤੰਬਰ:(ਰਮਨਦੀਪ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਵਿਭਾਗ ਦੇ ਕੰਪਿਊਟੌਨਿਕਸ ਕਲੱਬ ਅਤੇ ਆਈ.ਕਿਊ.ਏ.ਸੀ. ਵੱਲੋਂ ‘ਬਲੋਕਚੇਨ ਐਂਡ ਕਿ੍ਰਪਟੋਕਰੰਸ਼ੀ’ ਵਿਸ਼ੇ ’ਤੇ ਸੱਤ ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਇਹ ਵਰਕਸ਼ਾਪ 24 ਤੋਂ 30 ਸਤੰਬਰ, 2021 ਤੱਕ ਚੱਲੇਗੀ। ਇਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਸ਼ਾਮਲ ਹਨ। ਇਸ ਵਰਕਸ਼ਾਪ ਦੇ ਮੁੱਖ ਵਕਤਾ ਕੰਪਿਊਟਰ ਵਿਭਾਗ ਦੇ ਅਧਿਆਪਕ ਪ੍ਰੋ. ਗੁਰਪਾਲ ਸਿੰਘ ਹਨ।

   ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਰਕਸ਼ਾਪ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਵਰਕਸ਼ਾਪ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਵਿਦਿਆਰਥੀ ਆਪਣੀਆਂ ਨੈਤਿਕ ਕਦਰਾਂ-ਕੀਮਤਾਂ ਨੂੰ ਸਾਂਭਦੇ ਹਨ ਉੱਥੇ ਉਨ੍ਹਾਂ ਨੂੰ ਤਕਨਾਲੋਜੀ ਅਧਾਰਿਤ ਨਵੇਂ ਹੁਨਰ ਵੀ ਸਿੱਖਦੇ ਚਾਹੀਦੇ ਹਨ ਜੋ ਉਨ੍ਹਾਂ ਨੂੰ ਰੋਜ਼ਗਾਰ ਦੇ ਕਾਬਿਲ ਵੀ ਬਣਾਉਣਗੇ।

ਇਸ ਦੌਰਾਨ ਪ੍ਰੋ. ਗੁਰਪਾਲ ਸਿੰਘ ਨੇ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ‘ਬਲੋਕਚੇਨ ਐਂਡ ਕਿ੍ਰਪਟੋਕਰੰਸ਼ੀ’ ਦੀ ਕਾਰਜਸ਼ੈਲੀ ਬਾਰੇ ਅਤੇ ਵੱਖ-ਵੱਖ ਸੈਕਟਰਾਂ ਵਿਚ ਇਨ੍ਹਾਂ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਪ੍ਰੋ. ਇੰਦਰਬੀਰ ਕੌਰ, ਕਨਵੀਨਰ ਕੰਪਿਊਟੌਨਿਕਸ ਕਲੱਬ ਨੇ ਦੱਸਿਆ ਕਿ ਵਿਭਾਗ ਵੱਲੋਂ ਨਵੀਆਂ ਤਕਨੀਕਾਂ ਅਤੇ ਟੂਲਜ਼ ਬਾਰੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ’ਤੇ ਇਹੋ ਜਿਹੀਆਂ ਵਰਕਸ਼ਾਪਾਂ ਲਗਵਾ ਕੇ ਜਾਣੂ ਕਰਵਾਇਆ ਜਾਂਦਾ ਹੈ।

Leave a Reply

Your email address will not be published. Required fields are marked *