ਹਰਿਆਣਾ ਵਿਚ 3 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸਮੇਂ ‘ਤੇ ਫਸਲ ਖਰੀਦਣ ਦਾ ਦਿੱਤਾ ਭਰੋਸਾ
ਮਨੋਹਰ ਲਾਲ ਨੇ ਨਵੀਂ ਦਿੱਲੀ ਵਿਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਰਾਜ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 2 ਅਕਤੂਬਰ (ਮਧੂਸਾਰ ਬਿਊਰੋ)- ਝੋਨਾ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਐਲਾਨ ਕੀਤਾ ਕਿ ਰਾਜ ਵਿਚ ਝੋਨੇ ਦੀ ਖਰੀਦ 3 ਅਕਤੂਬਰ, 2021 ਤੋਂ ਸ਼ੁਰੂ ਹੋਵੇਗੀ।
ਮੁੱਖ ਮੰਤਰੀ ਨੇ ਇਹ ਐਲਾਨ ਅੱਜ ਨਵੀਂ ਦਿੱਲੀ ਵਿਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਰਾਜ ਮੰਤਰੀ ਸ੍ਰੀ ਅਸ਼ਵਿਨੀ ਕੁਮਾਰ ਚੌਬੇ ਦੇ ਨਾਲ ਮੀਟਿੰਗ ਕਰਨ ਦੇ ਬਾਅਦ ਪੱਤਰਕਾਰਾਂ ਨਾਂਲ ਗਲਬਾਤ ਕਰਦੇ ਹੋਏ ਕੀਤਾ। ਇਸ ਮੀਟਿੰਗ ਵਿਚ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇਪੀ ਦਲਾਲ, ਸਾਂਸਦ ਰਮੇਸ਼ ਕੌਸ਼ਿਕ, ਘਰੌਂਡਾ ਦੇ ਵਿਧਾਇਕ ਹਰਵਿੰਦਰ ਕਲਿਆਣ ਅਤੇ ਰਾਈ ਦੇ ਵਿਧਾਇਕ ਮੋਹਨ ਲਾਲ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਖਰੀਫ ਫਸਲ ਦੀ ਖਰੀਦ ਪਹਿਲਾਂ 1 ਅਕਤੂਬਰ, 2021 ਤੋਂ ਸ਼ੁਰੂ ਹੋਣੀ ਸੀ, ਪਰ ਭਾਰੀ ਵੱਰਖਾ ਹੋਣ ਦੇ ਕਾਰਣ ਕੇਂਦਰ ਸਰਕਾਰ ਨੇ 11 ਅਕਤੂਬਰ, 2021 ਤਕ ਖਰੀਦ ਨੁੰ ਮੁਲਤਵੀ ਕਰ ਦਿੱਤੀ ਸੀ।
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਵਿਚ ਝੋਨੇ ਦੀ ਫਸਲ ਖਰੀਦ ਦੇ ਲਈ ਮੰਡੀਆਂ ਵਿਚ ਪਹੁੰਚ ਚੁੱਕੀ ਹੈ ਅਤੇ ਜਿਨ੍ਹਾਂ ਕਿਸਾਨਾਂ ਨੇ ਆਪਣੀ ਫਸਲ ਕੱਟ ਲਈ ਹੈ ਅਤੇ ਉਹ ਮੰਡੀਆਂ ਵਿਚ ਲਿਆਏ ਹਨ, ਅਜਿਹੇ ਸਾਰੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਅਸ਼ਵਿਨੀ ਕੁਮਾਰ ਚੌਬੇ ਨੇ ਖਰੀਦ ਤੋਂ ਜਲਦੀ ਸ਼ੁਰੂ ਕਰਨ ਦੇ ਲਈ ਅਪੀਲ ਕੀਤੀ ਗਈ ਸੀ। ਮੈਨੂੰ ਖੁਸ਼ੀ ਹੈ ਕਿ ਕੇਂਦਰੀ ਖਪਤਕਾਰ ਮਾਮਲੇ ਮੰਤਰੀ ਨੇ ਸਾਡੀ ਅਪੀਲ ਮੰਜੂਰ ਕਰ ਲਈ ਹੈ ਅਤੇ ਹਰਿਆਣਾ ਵਿਚ 3 ਅਕਤੂਬਰ ਤੋਂ ਖਰੀਦ ਸ਼ੁਰੂ ਹੋ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਖਰੀਦ ਜਲਦੀ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਕਈ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਹਰਿਆਣਾ ਸਰਕਾਰ ਵੀ ਮੰਨਦੀ ਹੈ ਕਿ ਖਰੀਦ ਸਮੇਂ ਨਾਲ ਸ਼ੁਰੂ ਹੋਣੀ ਚਾਹੀਦੀ ਹੈ, ਇਸ ਲਈ ਕਿਸਾਨਾਂ ਦੀ ਮੰਗ ਦੇ ਅਨੁਰੂਪ ਅਤੇ ਉਨ੍ਹਾਂ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਝੋਨੇ ਦੀ ਖਰੀਦ ਨੂੰ ਹੁਣ 3 ਅਕਤੂਬਰ, 2021 ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੈਨੂੰ ਉਮੀਦ ਹੈ ਕਿ ਕਿਸਾਨ ਹੁਣ ਆਪਣਾ ਵਿਰੋਧ ਪ੍ਰਦਰਸ਼ਣ ਖਤਮ ਕਰਣਗੇ।

