ਪੰਜਾਬਪਟਿਆਲਾ

ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦਾ ਸਨਮਾਨ

ਪਟਿਆਲਾ, 4 ਅਕਤੂਬਰ: (ਰਮਨਦੀਪ/ਮਧੂਸਾਰ ਬਿਊਰੋ) ਪਟਿਆਲਾ ਦੇ ਵਕੀਲ ਭਾਈਚਾਰੇ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਐਡਵੋਕੇਟ ਜੇ.ਪੀ. ਸਿੰਘ ਘੁਮਾਣ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਨਿਭਾਈਆਂ ਸੇਵਾਵਾਂ ਬਦਲੇ ਉਨ੍ਹਾਂ ਦਾ ਸਨਮਾਨ ਕੀਤਾ ਹੈ। ਇੱਥੇ ਜ਼ਿਲ੍ਹਾ ਕਚਿਹਰੀਆਂ ਵਿਖੇ ਕਰਵਾਏ ਸਾਦੇ ਸਮਾਗਮ ਦੌਰਾਨ ਐਡਵੋਕੇਟ ਸ. ਘੁਮਾਣ ਨੇ ਕਿਹਾ ਕਿ ਸ੍ਰੀ ਕੁਮਾਰ ਅਮਿਤ ਵੱਲੋਂ ਪਟਿਆਲਾ ਵਿਖੇ ਕਰੀਬ ਸਾਢੇ ਚਾਰ ਸਾਲ ਬਤੌਰ ਡਿਪਟੀ ਕਮਿਸ਼ਨਰ ਸੇਵਾ ਨਿਭਾਈ ਗਈ ਹੈ, ਜਿਸ ਨੂੰ ਕਿ ਜ਼ਿਲ੍ਹਾ ਨਿਵਾਸੀ ਪਟਿਆਲਾ ਦੇ ਵਿਕਾਸ ਲਈ ਸਦਾ ਯਾਦ ਰੱਖਣਗੇ।

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਡਵੋਕੇਟਸ ਸਮੇਤ ਹਰ ਵਰਗ ਦੇ ਲੋਕਾਂ ਨੇ ਜ਼ਿਲ੍ਹਾ ਪਟਿਆਲਾ ‘ਚ ਸੇਵਾ ਨਿਭਾਉਣ ਸਮੇਂ ਹਰ ਪੱਖੋਂ ਸਾਥ ਦਿੱਤਾ ਹੈ, ਜਿਸ ਨੂੰ ਉਹ ਕਦੇ ਨਹੀਂ ਭੁਲਾਉਣਗੇ।

ਇਸ ਮੌਕੇ ਮੌਜੂਦ ਵਾਈਸ ਪ੍ਰਧਾਨ ਐਡਵੋਕੇਟ ਦੀਪਕ ਮਦਾਨ, ਸਕੱਤਰ ਐਡਵੋਕੇਟ ਅਵਨੀਤ ਸਿੰਘ ਬਲਿੰਗ, ਸੰਯੁਕਤ ਸਕੱਤਰ ਐਡਵੋਕੇਟ ਵਿਕਰਮ ਬਰਾੜ, ਖ਼ਜ਼ਾਨਚੀ ਐਡਵੋਕੇਟ ਉਮੇਸ਼ ਗੋਇਲ, ਲਾਇਬ੍ਰੇਰੀਅਨ ਐਡਵੋਕੇਟ ਐਚ.ਐਸ. ਕਕਰਾਲਾ ਸਮੇਤ ਸੀਨੀਅਰ ਵਕੀਲਾਂ ਹਰਵਿੰਦਰ ਸ਼ੁਕਲਾ, ਵਿਕਰਮ ਭੁੱਲਰ ਅਤੇ ਐਡਵੋਕੇਟ ਮਨਵੀਰ ਟਿਵਾਣਾ ਆਦਿ ਨੇ ਵੀ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਜਿਨ੍ਹਾਂ ਦਾ ਤਬਾਦਲਾ ਹੋ ਗਿਆ ਹੈ, ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਨੂੰ ਬਹੁਤ ਬੁਲੰਦੀਆਂ ‘ਤੇ ਪਹੁੰਚਾਇਆ ਹੈ।

Leave a Reply

Your email address will not be published. Required fields are marked *