ਅੰਮ੍ਰਿਤਸਰਪੰਜਾਬ

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੂੰ ਨੈਸ਼ਨਲ ਖੇਡਾਂ ਵਿਚ ਜਿੱਤ ਪ੍ਰਾਪਤ ਕਰਨ ’ਤੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 5 ਅਕਤੂਬਰ-(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਭੋਪਾਲ (ਮੱਧ ਪ੍ਰਦੇਸ਼) ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਵਿਚ ਘੁੰਮਣਹੇਰਾ ਰਾਈਸਰਜ਼ ਨੂੰ 1-4 ਦੇ ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਹਾਕੀ ਟੀਮ ਦੀ ਇਸ ਜਿੱਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਖਿਡਾਰੀਆਂ ਤੇ ਸ਼੍ਰੋਮਣੀ ਕਮੇਟੀ ਦੇ ਖੇਡ ਵਿਭਾਗ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਇਸੇ ਤਰ੍ਹਾਂ ਮੱਲ੍ਹਾਂ ਮਾਰਦੇ ਰਹਿਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਜਿਥੇ ਹਾਕੀ ਦੀਆਂ ਟੀਮਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ, ਉਥੇ ਹੋਰ ਖੇਡਾਂ ਵਿਚ ਵੀ ਖਿਡਾਰੀਆਂ ਨੂੰ ਤਿਆਰ ਕੀਤਾ ਜਾ ਰਿਹਾ ਹੈ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਖੇਡ ਵਿਭਾਗ ਲਗਾਤਾਰ ਕਾਰਜਸ਼ੀਲ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਜੋ ਖੇਡ ਵਿਭਾਗ ਦੀ ਦੇਖ ਰੇਖ ਕਰ ਰਹੇ ਹਨ, ਉਨ੍ਹਾਂ ਨੇ ਵੀ ਹਾਕੀ ਟੀਮ ਦੀ ਜਿੱਤ ’ਤੇ ਖਿਡਾਰੀਆਂ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *