ਪੰਜਾਬਪਟਿਆਲਾ

ਲਖੀਮਪੁਰ ਖੀਰੀ ਕਾਂਡ : ਕੇਂਦਰੀ ਮੰਤਰੀ ਦੇ ਪੁੱਤਰ ਦੀ ਗਿ੍ਰਫਤਾਰੀ ’ਚ ਕੀਤੀ ਜਾ ਰਹੀ ਦੇਰੀ ਪਿੱਛੇ ਕੇਂਦਰ ਦਾ ਹੱਥ : ਸਵਰਾਜ ਘੁੰਮਣ

ਸਿਆਸਤਦਾਨਾਂ ਨੂੰ ਲਖੀਮਪੁਰ ਖੀਰੀ ਜਾਣ ਤੋਂ ਰੋਕਣਾ ਵਾਲਾ ਮੰਦਭਾਗਾ

ਪਟਿਆਲਾ 8 ਅਕਤੂਬਰ (ਮਧੂਸਾਰ ਬਿਊਰੋ) ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੀ ਪਾਰਟੀ ਬੁਲਾਰਾ ਬੀਬੀ ਸਵਰਾਜ ਘੁੰਮਣ ਨੇ ਲਖੀਮਪੁਰ ਕਾਂਡ ’ਚ ਯੂ.ਪੀ. ਸਰਕਾਰ ਦੀ ਕਰੜੇ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਦੀ ਗਿ੍ਰਫਤਾਰੀ ਨਾ ਹੋਣ ਤੋਂ ਸਮਝ ਆਉਣ ਲੱਗੀ ਹੈ ਕਿ ਯੋਗੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਲਈ ਹਰ ਹੱਥ ਹਰਬਾ ਵਰਤ ਰਹੀ ਹੈ। ਸਵਰਾਜ ਘੁੰਮਣ ਨੇ ਕਿਹਾ ਕਿ ਮੰਤਰੀ ਦੇ ਪੁੱਤਰ ਨੂੰ ਫੜਨ ’ਚ ਪੁਲਿਸ ਵੱਲੋਂ ਕੀਤੀ ਜਾ ਰਹੀ ਦੇਰੀ ਨੇ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਅਸਿੱਧੇ ਤੌਰ ’ਤੇ ਮੰਤਰੀ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਿੰਸਕ ਅਤੇ ਦੁਖਦਾਈ ਘਟਨਾ ਦੀ ਵੀਡੀਓ ਨੇ ਭਾਜਪਾ ਸਰਕਾਰ ਦੇ ਚਿਹਰਿਆਂ ਨੂੰ ਵੀ ਬੇਨਕਾਬ ਕਰ ਦਿੱਤਾ ਹੈ। ਸਵਰਾਜ ਘੁੰਮਣ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਆਗੂਆਂ ਸਮੇਤ ਹੋਰਨਾਂ ਪਾਰਟੀਆਂ ਦੇ ਸਿਆਸਤਦਾਨਾਂ ਨੂੰ ਲਖੀਮਪੁਰ ਖੀਰੀ ਜਾਣ ਤੋਂ ਰੋਕਣ ਨਾਲ ਇਕ ਵਾਰ ਅੰਗਰੇਜ਼ਾਂ ਦੇ ਗੁਲਾਮੀ ਵਾਲੇ ਰਾਜ ਦੀ ਯਾਦ ਦਿਵਾਈ ਦਿੱਤੀ ਹੈ, ਜਿਨਾਂ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਹਮੇਸ਼ਾ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਸੀ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਜਿਥੇ ਇਸ ਘਟਨਾ ਦੀ ਜ਼ੋਰਦਾਰ ਨਿੰਦਾ ਕਰਦਾ ਹੈ, ਉਥੇ ਹੀ ਅਪੀਲ ਕਰਦਾ ਹੈ ਕਿ ਸੁਪਰੀਮ ਕੋਰਟ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਕੇ ਕਾਤਲ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ ਸੁਣਾਵੇ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਲੋਕਤੰਤਰਕ ਦੇਸ਼ ਹੈ ਅਤੇ ਕਿਸਾਨਾਂ ਵੱਲੋਂ ਸੰਘਰਸ਼ ਅਤੇ ਹੱਕੀ ਮੰਗ ਲਈ ਆਵਾਜ਼ ਚੁੱਕਣਾ ਗਲਤ ਨਹੀਂ ਹੈ।

Leave a Reply

Your email address will not be published. Required fields are marked *