ਪੰਜਾਬਪਟਿਆਲਾ

ਜਲੀ ਕਾਮੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ 18 ਅਕਤੂਬਰ ਨੂੰ ਹੈਡ ਆਫਿਸ ਪਟਿਆਲਾ ਦੇ ਤਿੰਨੇ ਗੇਟਾਂ ਤੇ ਰੋਸ ਵਿਖਾਵਾ ਕਰਨਗੇ।

14 ਅਕਤੂਬਰ ਨੂੰ ਸੂਬਾਈ ਪੱਧਰ ਤੇ ਮੰਡਲ ਦਫਤਰਾਂ ਅੱਗੇ ਧਰਨਾ ਦੇਣਗੇ।

27, 28 ਅਕਤੂਬਰ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ਤੇ ਜਾਣਗੇ।

ਪਟਿਆਲਾ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਟੈਕਨੀਕਲ ਸਰਵਿਸਜ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ, ਮਨਿਸਟਰੀਅਲ ਸਰਵਿਸਿਜ ਯੂਨੀਅਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ ਫੈਡਰੇਸ਼ਨ (ਫਲਜੀਤ ਸਿੰਘ), ਥਰਮਲ ਇੰਪਲਾਈਜ ਕੁਆਰਡੀਨੇਸ਼ਨ ਕਮੇਟੀ, ਵਰਕਰਜ ਫੈਡਰੇਸ਼ਨ ਇੰਟਕ ਪਾਵਰਕਾਮ ਅਤੇ ਟਰਾਂਸਕੋ, ਪੰਜਾਬ ਰਾਜ ਬਿਜਲੀ ਮਜਦੂਰ ਸੰਘ ਅਤੇ ਹੈਡ ਆਫਿਸ ਇੰਪਲਾਈਜ ਫੈਡਰੇਸ਼ਨ, ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਦੇ ਸੱਦੇ ਤੇ 18 ਅਕਤੂਬਰ ਨੂੰ ਹੈਡ ਆਫਿਸ ਪਟਿਆਲਾ ਦੇ ਤਿੰਨੇ ਮੁੱਖ ਗੇਟਾਂ ਤੇ ਰੋਸ ਪ੍ਰਦਰਸ਼ਨ ਕਰਨਗੇ। 14 ਅਕਤੂਬਰ ਨੂੰ ਪੰਜਾਬ ਦੇ ਸਮੁੱਚੇ ਬਿਜਲੀ ਮੰਡਲ ਦਫਤਰਾਂ ਅੱਗੇ ਰੋਸ ਧਰਨਾ ਦੇਣਗੇ। ਇਸ ਉਪਰੰਤ 27, 28 ਅਕਤੂਬਰ 2021 ਨੂੰ ਬਿਜਲੀ ਕਰਮਚਾਰੀ ਸਮੂਹਿਕ ਛੁੱਟੀ ਤੇ ਜਾਣਗੇ।

ਇਹ ਫੈਸਲਾ ਸਾਥੀ ਕੁਲਦੀਪ ਸਿੰਘ ਖੰਨੇ ਦੀ ਪ੍ਰਧਾਨਗੀ ਹੇਠ ਹੋਈ ਜੁਆਇੰਟ ਫੋਰਮ ਦੀ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਦੇ ਸ਼ੁਰੂ ਹੋਣ ਤੇ ਲਖੀਮਪੁਰ ਖੀਰੀ ਹਿੰਸਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੰਗ ਕੀਤੀ ਗਈ ਕਿ ਇਸ ਹਿੰਸਾ ਲਈ ਜਿੰਮੇਵਾਰ ਕੇਂਦਰੀ ਰਾਜ ਮੰਤਰੀ, ਉਸ ਦੇ ਪੁੱਤਰ ਅਤੇ ਹੋਰ ਆਰੋਪੀਆਂ ਵਿਰੁੱਧ ਹਾਈਕੋਰਟ ਦੇ ਸਿੰਟਿੰਗ ਜੱਜ ਤੋਂ ਪੜਤਾਲ ਕਰਵਾ ਕੇ ਦੋਸ਼ੀਆਂ ਵਿਰੁੱਧ ਯੋਗ ਕਾਰਵਾਈ ਕੀਤੀ ਜਾਵੇ। ਜੁਆਇੰਟ ਫੋਰਮ ਦੇ ਆਗੂਆਂ ਸਰਬ ਸਾਥੀ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਬਲਵਿੰਦਰ ਸਿੰਘ ਸੰਧੂ, ਜਗਜੀਤ ਸਿੰਘ ਕੋਟਲੀ, ਹਰਪਾਲ ਸਿੰਘ, ਕੌਰ ਸਿੰਘ ਸੋਹੀ, ਪ੍ਰੀਤਮ ਸਿੰਘ ਪਿੰਡੀ, ਹਰਜੀਤ ਸਿੰਘ, ਸਿਕੰਦਰ ਨਾਥ, ਜਗਰੂਪ ਸਿੰਘ ਮਹਿਮਦਪੁਰ, ਅਵਤਾਰ ਸਿੰਘ ਕੈਂਥ, ਗੁਰਕਮਲ ਸਿੰਘ, ਅਸ਼ੋਕ ਕੁਮਾਰ ਸ਼ਰਮਾ, ਮਨਜੀਤ ਕੁਮਾਰ, ਰਵੇਲ ਸਿੰਘ ਸਹਾਏਪੁਰ, ਹਰਜਿੰਦਰ ਸਿੰਘ ਦੁਧਾਲਾਂ, ਬ੍ਰਿਜ ਲਾਲ, ਕਰਮ ਚੰਦ ਖੰਨਾ ਅਤੇ ਗੁਰਦਿੱਤ ਸਿੰਘ ਸਿੱਧੂ ਨੇ ਦੱਸਿਆ ਕਿ ਪਾਵਰ ਮੈਨੇਜਮੈਂਟ ਬਿਜਲੀ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਲਗਾਤਾਰ ਟਾਲਮਟੋਲ ਕਰ ਰਹੀ ਹੈ। ਮੁਲਾਜਮ ਮੰਗਾਂ ਜਿਵੇਂ ਮਿਤੀ 1.12.2011 ਤੋਂ ਪੇ ਬੈਂਡ ਵਿੱਚ ਵਾਧਾ, 23 ਸਾਲਾਂ ਦੀ ਸੇਵਾ ਬਾਦ ਤਰੱਕੀ ਵਾਧਾ, ਕੰਟਰੈਕਟ ਤੇ ਕੱਚੇ ਕਾਮੇ ਪੱਕੇ ਕਰਨਾ, ਮੁਲਾਜਮਾਂ ਦੀਆਂ ਵੱਖ ਵੱਖ ਵਰਗਾਂ ਦੀਆਂ ਤਰੱਕੀਆਂ, ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਨੌਕਰੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੰਟਰੈਕਟ ਤੇ ਰੱਖੇ ਲਾਈਨਮੈਨਾਂ ਦੇ ਕੰਟਰੈਕਟ ਸਮੇਂ ਨੂੰ ਰੈਗੂਲਰ ਮੰਨ ਕੇ ਪੂਰਾ ਸਕੇਲ ਦੇਣਾ, ਸ.ਲ.ਮ. ਤੋਂ ਬਣਦੀ ਡਿਊਟੀ ਲੈਣ, ਗਰਿੱਡ ਸਟਾਫ ਤੇ ਗਰਿੱਡਾਂ ਦੀ ਸੁਰੱਖਿਆ, ਰੈਗੂਲਰ ਭਰਤੀ ਕਰਨ, ਮੁਲਾਜਮਾਂ ਦੀਆਂ ਮੰਨਜੂਰਸ਼ੁਦਾ ਅਸਾਮੀਆਂ ਖਤਮ ਕਰਨ ਵਿਰੁੱਧ, ਸਰਕਾਰੀ ਥਰਮਲ ਬੰਦ ਕਰਨ ਦੀ ਥਾਂ ਸੁਪਰ ਕਰਿਟੀਕਲ ਥਰਮਲ ਪਲਾਂਟ ਲਗਾਉਣ, ਨਵੇਂ ਭਰਤੀ ਸ.ਲ.ਮ. ਨੂੰ ਲਾਈਨਮੈਨ ਬਣਾਉਣ, ਵੇਜ ਫਾਰਮੂਲੇਸ਼ਨ ਕਮੇਟੀ ਵਿੱਚ ਜੱਥੇਬੰਦੀ ਦੇ ਨੁਮਾਇੰਦੇ ਲੈ ਕੇ ਕਰਮਚਾਰੀਆਂ ਦੇ 1—1—2006 ਤੋਂ ਤਨਖਾਹ ਸਕੇਲ ਸੋਧਣ, ਡੀ.ਏ. ਦੀਆਂ ਕਿਸ਼ਤਾਂ ਤੇ ਬਕਾਇਆ ਰਕਮ ਦੇਣ ਆਦਿ ਮੰਗਾਂ ਨੂੰ ਮੰਗ ਪੱਤਰ ਅਨੁਸਾਰ ਹੱਲ ਕਰਨ ਦੀ ਮੰਗ ਕੀਤੀ। ਇਨ੍ਹਾਂ ਆਗੂਆਂ ਨੇ ਕੰਟਰੇਕਟ ਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਮ੍ਰਿਤਕਾਂ ਦੇ ਆਸ਼ਰਿਤਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ ਮੈਨੇਜਮੈਂਟ ਤੇ ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ। ਸਾਥੀ ਕਰਮ ਚੰਦ ਭਾਰਦਵਾਜ ਨੇ ਦੱਸਿਆ ਕਿ ਜੁਆਇੰਟ ਫੋਰਮ ਵੱਲੋਂ ਪਹਿਲਾਂ ਵਿੱਢੇ ਸੰਘਰਸ਼ ਅਨੁਸਾਰ ਵਰਕ ਟੂ ਰੂਲ ਅਨੁਸਾਰ ਡਿਊਟੀ, ਪਾਵਰਕਾਮ ਤੇ ਟਰਾਂਸਕੋ ਦੇ ਚੇਅਰਮੈਨ ਵਿਰੁੱਧ ਫੀਲਡ ਵਿੱਚ ਦੋਰਿਆਂ ਸਮੇਂ ਕਾਲੇ ਝੰਡਿਆਂ ਨਾਲ ਵਿਖਾਵੇ ਲਗਾਤਾਰ ਜਾਰੀ ਰਹਿਣਗੇ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ 12 ਅਕਤੂਬਰ ਨੂੰ ਬਿਜਲੀ ਕਾਮੇ ਮੁਲਾਜਮ ਤੇ ਪੈਨਸ਼ਨਰਜ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ਤੇ ਪਟਿਆਲਾ ਵਿਖੇ ਹੈਡ ਆਫਿਸ ਦੇ ਤਿੰਨੇ ਗੇਟਾਂ ਤੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਅਤੇ ਯੂ.ਟੀ. ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ 16 ਅਕਤੂਬਰ ਨੂੰ ਮੋਰਿੰਡਾ ਵਿਖੇ ਪੰਜਾਬ ਸਰਕਾਰ ਵੱਲੋਂ ਮੁਲਾਜਮਾਂ ਦੀਆਂ ਮੰਗਾਂ ਨਾ ਮੰਨਣ ਕਰਕੇ ਸੂਬਾਈ ਧਰਨੇ ਅਤੇ ਲਗਾਤਾਰ ਪੱਕੇ ਮੋਰਚੇ ਵਿੱਚ ਸ਼ਾਮਿਲ ਹੋਣਗੇ। ਉਨਾਂ ਕਿਹਾ ਕਿ ਜੇਕਰ ਆਪਸੀ ਗੱਲਬਾਤ ਰਾਹੀਂ ਮੁਲਾਜਮ ਮਸਲੇ ਹੱਲ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।

Leave a Reply

Your email address will not be published. Required fields are marked *