ਪੰਜਾਬਪਟਿਆਲਾ

ਕਾਂਗਰਸ ਤੇ ਆਪ ਪਾਰਟੀ ਦੀ ਕਹਿਣੀ ਤੇ ਕਰਨੀ ਵਿੱਚ ਵੱਡਾ ਫ਼ਰਕ:- ਰਾਜੂ ਖੰਨਾ।

ਖਨਿਆਣ ਵਿੱਚ ਹੋਇਆ ਸਮਾਗਮ, ਗੱਠਜੋੜ ਲੀਡਰਸ਼ਿਪ ਦਾ ਕੀਤਾਂ ਗਿਆ ਵਿਸ਼ੇਸ਼ ਸਨਮਾਨ।

ਅਮਲੋਹ, 10 ਅਕਤੂਬਰ (ਮਧੂਸਾਰ ਬਿਊਰੋ) ਭਾਵੇਂ 2022 ਦੀਆਂ ਚੋਣਾਂ ਨੇੜੇ ਦੇਖ ਕਾਂਗਰਸ ਪਾਰਟੀ,ਤੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਭਰਮਾਉਣ ਲਈ ਵੱਡੇ ਵੱਡੇ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਪਰ ਕਾਂਗਰਸ ਦੇ ਆਪ ਪਾਰਟੀ ਦੀ ਕਹਿਣੀ ਤੇ ਕਰਨੀ ਵਿੱਚ ਵੱਡਾ ਫ਼ਰਕ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਬਸਪਾ ਆਗੂ ਸੁਰਜੀਤ ਸਿੰਘ ਖਨਿਆਣ ਵਲੋਂ ਗੁਰੁਦਵਾਰਾ ਸਾਹਿਬ ਪਿੰਡ ਖਨਿਆਣ ਵਿਖੇ ਗੁਰੂ ਜੀ ਦਾ ਸ਼ੁਕਰਾਨਾ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਚੜਦੀਕਲਾ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਉਣ ਉਪਰੰਤ ਅਕਾਲੀ ਬਸਪਾ ਗੱਠਜੋੜ ਦੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਸਨਮਾਨ ਕਰਨ ਸਮੇਂ ਕੀਤਾ । ਰਾਜੂ ਖੰਨਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਉਹ ਪੂਰੇ ਕਰਦੇਂ ਹੋਏ ਚਾਰ ਕਦਮ ਅੱਗੇ ਵੀ ਕਾਰਜ ਕਰਕੇ ਦਿਖਾਏ।

ਤੇ ਜੋ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵੱਲੋਂ 2022 ਵਿਧਾਨ ਸਭਾ ਚੋਣਾਂ ਲਈ 13 ਨੁਕਾਤੀ ਵਾਅਦੇ ਕੀਤੇ ਹਨ ਉਹਨਾਂ ਨੂੰ ਵੀ ਸਰਕਾਰ ਬਣਦੇ ਹੀ ਲਾਗੂ ਕੀਤਾ ਜਾਵੇਗਾ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਕਿਹਾ ਉਹ ਕੀਤਾ,ਤੇ ਜੋ ਕਹਾਂਗੇ ਉਹ ਕਰਾਗੇ। ਉਹਨਾਂ ਕਿਹਾ ਕਿ ਜਿਥੇ ਕਾਂਗਰਸ ਪਾਰਟੀ ਨੇ ਪਿਛਲੇ ਸਮੇਂ ਵਿੱਚ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਠੱਗਿਆ ਹੈ। ਉਥੇ ਆਮ ਆਦਮੀ ਪਾਰਟੀ ਵੀ ਕੂੜ ਪ੍ਰਚਾਰ ਜ਼ਰੀਏ ਸਤਾ ਹਾਸਲ ਕਰਨ ਲਈ ਤਰਲੋ ਮੱਛੀ ਹੈ। ਜ਼ਿਹਨਾ ਦੀਆ ਚਾਲਾਂ ਤੋਂ ਸੁਚੇਤ ਹੋ ਕੇ ਪੰਜਾਬ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ 2022 ਵਿੱਚ ਸਥਾਪਤ ਕਰਨਗੇ।ਤਾ ਜੋ ਸੂਬੇ ਨੂੰ ਵਿਕਾਸ ਤੇ ਤਰੱਕੀ ਦੀਆ ਲੀਹਾਂ ਤੇ ਮੁੜ ਲਿਆਂਦਾ ਜਾਵੇ। ਇਸ ਮੌਕੇ ਤੇ ਬਸਪਾ ਆਗੂ ਸੁਰਜੀਤ ਸਿੰਘ ਖਨਿਆਣ ਤੇ ਪ੍ਰਧਾਨ ਗੁਰਚਰਨ ਸਿੰਘ ਖਨਿਆਣ ਦੀ ਅਗਵਾਈ ਵਿੱਚ ਹਲਕਾ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਲੋਕ ਸਭਾ ਇੰਚਾਰਜ ਬਸਪਾ ਧਰਮਪਾਲ ਸਿੰਘ ਸੌਟੀ ,ਐਸ ਸੀ ਵਿੰਗ ਦੇ ਹਲਕਾ ਪ੍ਰਧਾਨ ਡਾ ਅਰਜੁਨ ਸਿੰਘ ਤੇ ਜਥੇਦਾਰ ਪਰਮਜੀਤ ਸਿੰਘ ਖਨਿਆਣ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਮਾਸਟਰ ਚਰਨ ਸਿੰਘ ਸੌਟੀ,ਹਰਚੰਦ ਸਿੰਘ ਨਸਰਾਲੀ, ਜਥੇਦਾਰ ਮਹਿੰਦਰ ਸਿੰਘ ਖਨਿਆਣ, ਤਰਸੇਮ ਸਿੰਘ ਸੌਟੀ, ਕ੍ਰਿਸ਼ਨ ਸਿੰਘ ਮੰਡੀ, ਧਰਮਪਾਲ ਭੜੀ ਪੀ ਏ ਰਾਜੂ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *