ਪੰਜਾਬਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਨੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਵਿਸ਼ੇਸ਼ ਕੈਂਪ

ਪਟਿਆਲਾ 11ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੀ ਸਕਾਲਰਸ਼ਿਪ ਬਰਾਂਚ ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ,ਭਾਰਤ ਸਰਕਾਰ, ਯੂ.ਜੀ.ਸੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੀਆਂ ਜਾਂਦੀਆਂ ਸਕਾਲਰਸ਼ਿਪ ਲਈ ਜਾਗਰੂਕ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ । ਇਸ ਮੌਕੇ ਵਿਦਿਆਰਥੀਆਂ ਲਈ ਕਾਲਜ ਵਿਖੇ ਵਿਸ਼ੇਸ਼ ਸਟਾਲ ਲਗਾਇਆ ਗਿਆ ਸੀ ਜਿਸ ਵਿਚ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਯੋਗਤਾ ਅਤੇ ਅਪਲਾਈ ਕਰਨ ਦੇ ਢੰਗ ਤਰੀਕਿਆਂ ਬਾਰੇ ਦੱਸਿਆ ਗਿਆ ।

ਇਸ ਮੌਕੇ ਸਕਾਲਰਸ਼ਿਪ ਵਿੰਗ ਦੇ ਇੰਚਾਰਜ ਪ੍ਰੋ.ਜਸਪ੍ਰੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ, ਭਾਰਤ ਸਰਕਾਰ, ਯ.ੂਜੀ.ਸੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਕਾਲਰਸ਼ਿਪ ਦਿੱਤੀਆਂ ਜਾਂਦੀਆਂ ਹਨ ਜਿਵੇਂ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਫਾਰ ਮਾਨਿਊਰਿਟੀ, ਮੈਰਿਟ ਕਮ ਮੀਨਜ਼ ਸਕਾਲਰਸ਼ਿਪ ਫਾਰ ਪ੍ਰੋਫੈਸ਼ਨਲ ਐਂਡ ਟੈਕਨੀਕਲ ਕੋਰਸ, ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਮੈਟਿ੍ਰਕ ਐੱਸ.ਸੀ /ਬੀ.ਸੀ ਵਿਦਿਆਰਥੀ, ਪੋਸਟ ਗ੍ਰੈਜੂਏਟ ਇੰਦਰਾ ਗਾਂਧੀ ਸਕਾਲਰਸ਼ਿਪ ਫਾਰ ਸਿੰਗਲ ਗਰਲ ਚਾਈਲਡ, ਪੀ.ਜੀ ਸਕਾਲਰਸ਼ਿਪ ਸਕੀਮ ਫਾਰ ਐੱਸ.ਸੀ/ ਐੱਸ.ਟੀ ਵਿਦਿਆਰਥੀ, ਪੀ. ਜੀ. ਸਕਾਲਿਰਸਿਪ ਸਕੀਮ ਫਾਰ ਐੱਸ. ਸੀ /ਐੱਸ ਟੀ ਫਾਰ ਪ੍ਰੋਫੈਸ਼ਨਲ ਕੋਰਸ, ਸੈਂਟਰ ਸੈਕਟਰ ਸਕੀਮ ਆਫ਼ ਸਕਾਲਰਸ਼ਿਪ ਫਾਰ ਕਾਲਜ ਐਂਡ ਯੂਨੀਵਰਸਿਟੀ ਸਟੂਡੈਂਟਸ, ਸਕਾਲਰਸ਼ਿਪ ਫਾਰ ਵਰਲਡ ਆਫ ਕੰਸਟਰੱਕਸ਼ਨ ਵਰਕਰ, ਪੋਸਟ ਗ੍ਰੈਜੂਏਟ ਸਕਾਲਰਸ਼ਿਪ ਫਾਰ ਯੂਨੀਵਰਸਿਟੀ ਰੈਂਕ ਹੋਲਡਰ, ਸਕਾਲਰਸ਼ਿਪ ਫਾਰ ਅੰਮਿ੍ਰਤਧਾਰੀ ਸਟੂਡੈਂਟ, ਸਕਾਲਰਸ਼ਿਪ ਫਾਰ ਟੌਪਰ ਆਫ ਧਾਰਮਿਕ ਪ੍ਰੀਖਿਆ , ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਯੂ.ਐਸ.ਏ ਸਕਾਲਰਸ਼ਿਪ , ਸਕਾਲਰਸ਼ਿਪ ਫਾਰ ਸਟੂਡੈਂਟ ਵਿਦ ਡਿਸਾਬਿਲਟੀਸ ਆਦਿ ਵਰਨਣਯੋਗ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਵਿਦਿਆਰਥੀ ਆਪਣੀ ਯੋਗਤਾ ਅਨੁਸਾਰ ਇਕ ਤੋਂ ਵੱਧ ਸਕਾਲਰਸ਼ਿਪ ਸਕੀਮਾਂ ਲਈ ਵੀ ਅਪਲਾਈ ਕਰ ਸਕਦਾ ਹੈ ।

ਇਸ ਮੌਕੇ ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖਾਲਸਾ ਕਾਲਜ ਪਟਿਆਲਾ ਨੇ ਕਿਹਾ ਕਿ ਖ਼ਾਲਸਾ ਕਾਲਜ ਹਮੇਸ਼ਾਂ ਹੀ ਵਿਦਿਆਰਥੀਆਂ ਦੀ ਭਲਾਈ ਲਈ ਕੋਸ਼ਿਸ ਕਰਦਾ ਰਹਿੰਦਾ ਹੈ। ਸਾਡੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਸਰਕਾਰ ਅਤੇ ਸਮਾਜ ਸੇਵੀ ਸੰਸਥਾ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਜਾਰੀ ਕੀਤੀਆਂ ਵੱਖ-ਵੱਖ ਸਕੀਮਾਂ ਵਿੱਚ ਕਾਲਜ ਦੇ ਵਿਦਿਆਰਥੀ ਵੱਧ ਤੋਂ ਵੱਧ ਆਪਣੀ ਸ਼ਮੂਲੀਅਤ ਕਰਨ ਅਤੇ ਆਰਥਿਕ ਤੌਰ ਤੇ ਲਾਹਾ ਪ੍ਰਾਪਤ ਕਰਨ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਸਕੀਮਾਂ ਦੀ ਕੇਵਲ ਜਾਣਕਾਰੀ ਹੀ ਨਹੀਂ ਦਿੱਤੀ ਜਾਂਦੀ ਬਲਕਿ ਆਪ ਵਿਦਿਆਰਥੀਆਂ ਨੂੰ ਬੁਲਾ ਕੇ ਇਨ੍ਹਾਂ ਸਕਾਲਰਸ਼ਿਪ ਲਈ ਅਪਲਾਈ ਕਰਵਾਇਆ ਜਾਂਦਾ ਹੈ। ਕਾਲਜ ਵੱਲੋਂ ਇਹ ਸੇਵਾਵਾਂ ਬਿਨਾਂ ਕਿਸੇ ਫੀਸ ਦੇ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ

Leave a Reply

Your email address will not be published. Required fields are marked *