ਜੰਮੂ ਕਸ਼ਮੀਰ: ਪੁਣਛ ਜ਼ਿਲ੍ਹੇੇ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਜੇਸੀਓ ਸਣੇ ਪੰਜ ਜਵਾਨ ਸ਼ਹੀਦ
ਜੰਮੂ, 11 ਅਕਤੂਬਰ (ਮਧੂਸਾਰ ਬਿਊਰੋ) ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਇਕ ਜੂਨੀਅਰ ਕਮਿਸ਼ਨਡ ਅਧਿਕਾਰੀ (ਜੇਸੀਓ) ਸਣੇ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ। ਰੱਖਿਆ ਮੰਤਰਾਲੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੁਰਨਕੋਟ ਵਿਚ ਡੀਕੇਜੀ ਕੋਲ ਇਕ ਪਿੰਡ ਵਿਚ ਤੜਕੇ ਇਕ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਉੱਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਜੇਸੀਓ ਅਤੇ ਚਾਰ ਹੋਰ ਫੌਜੀ ਜਵਾਨ ਗੰਭੀਰ ਜਖਮੀ ਹੋ ਗਏ ਅਤੇ ਇਨ੍ਹਾਂ ਪੰਜ ਦੇ ਪੰਜ ਜਵਾਨਾਂ ਦੀ ਬਾਅਦ ਵਿਚ ਹਸਪਤਾਲ ਪਹੁੰਚ ਕੇ ਮੌਤ ਹੋ ਗਈ। ਬੁਲਾਰੇ ਨੇ ਕਿਹਾ ਕਿ ਆਖਰੀ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ। ਅਧਿਕਾਰੀਆਂ ਨੇ ਕਿਹਾ ਕਿ ਭਾਰੀ ਹਥਿਆਰਾਂ ਦੇ ਨਾਲ ਅਤਿਵਾਦੀਆਂ ਦੇ ਕੰਟਰੋਲ ਰੇਖਾ ਪਾਰ ਕਰ ਕੇ ਚਰਮੇਰ ਦੇ ਜੰਗਲਾਂ ਵਿਚ ਛੁਪੇ ਹੋਣ ਦੀ ਖਬਰ ਮਿਲੀ ਸੀ। ਮੌਕੇ ਉੱਤੇ ਵਾਧੂ ਫੋਰਸ ਭੇਜੀ ਗਈ ਹੈ ਤਾਂ ਜੋ ਅਤਿਵਾਦੀਆਂ ਦੇ ਨਿਕਲਣ ਦੇ ਸਾਰੇ ਰਸਤੇ ਬੰਦ ਕੀਤੇ ਜਾ ਸਕਣ।
ਸ਼ੋਪੀਆਂ ਵਿੱਚ ਅਤਿਵਾਦੀਆਂ ਨਾਲ ਮੁਕਾਬਲਾ ਸ਼ੁਰੂ
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਇਮਾਮਸਾਹਬ ਇਲਾਕੇ ਵਿਚ ਹੁਣ ਫੌਜ ਦਾ ਅਤਿਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਪੁਣਛ ਜਲ੍ਹਿੇ ਵਿਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਇਕ ਜੂਨੀਅਰ ਕਮਿਸ਼ਨਡ ਅਧਿਕਾਰੀ (ਜੇਸੀਓ) ਸਣੇ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ।
ਜੰਮੂ ਕਸ਼ਮੀਰ ਦੇ ਪੁੰਛ ’ਚ ਮੁਕਾਬਲੇ ਦੌਰਾਨ ਗੁਰਦਾਸਪੁਰ ਦਾ ਜਵਾਨ ਮਨਦੀਪ ਸਿੰਘ ਹੋਇਆ ਸ਼ਹੀਦ
ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਚ ਅੱਤਵਾਦ ਰੋਕੂ ਮੁਹਿੰਮ ’ਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਨੂੰ ਹੋਏ ਮੁਕਾਬਲੇ ’ਚ ਇਕ ’ਜੂਨੀਅਰ ਕਮੀਸ਼ੰਡ ਅਧਿਕਾਰੀ’ (ਜੇ.ਸੀ.ਓ.) ਸਮੇਤ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਅੱਤਵਾਦ ਰੋਕੂ ਮੁਹਿੰਮ ’ਚ ਸ਼ਹੀਦ ਹੋਏ ਜਵਾਨਾਂ ’ਚੋਂ ਇਕ ਜਵਾਨ ਜਲ੍ਹਿਾ ਗੁਰਦਾਸਪੁਰ ਦੇ ਪਿੰਡ ਚੱਠਾ ਸੀੜਾ ਦਾ ਰਹਿਣ ਵਾਲਾ ਹੈ। ਸ਼ਹੀਦ ਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਸ਼ਹੀਦ ਹੋਏ ਜਵਾਨ ਮਨਦੀਪ ਸਿੰਘ ਦੀ ਮਿ੍ਰਤਕ ਦੇਹ ਉਸ ਦੇ ਜੱਦੀ ਪਿੰਡ ਭਲਕੇ ਪਹੁੰਚ ਜਾਵੇਗੀ। ਰੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਨਰਕੋਟ ’ਚ ਡੀ.ਕੇ.ਜੀ. ਕੋਲ ਇਕ ਪਿੰਡ ’ਚ ਤੜਕੇ ਇਕ ਮੁਹਿਮ ਸ਼ੁਰੂ ਕੀਤੀ ਗਈ। ਆਖਰੀ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ। ਲੁਕੇ ਹੋਏ ਅੱਤਵਾਦੀਆਂ ਦੇ ਸੁਰੱਖਿਆ ਫੋਰਸ ’ਤੇ ਗੋਲੀਬਾਰੀ ਕਰਨ ਨਾਲ ਇਕ ਜੇ.ਸੀ.ਓ. ਅਤੇ ਚਾਰ ਹੋਰ ਜਵਾਨ ਜਖਮੀ ਹੋ ਗਏ। ਜਵਾਨਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਹਥਿਆਰਾਂ ਨਾਲ ਅੱਤਵਾਦੀਆਂ ਦੇ ਕੰਟਰੋਲ ਰੇਖਾ ਪਾਰ ਕਰ ਕੇ ਚਰਮੇਰ ਦੇ ਜੰਗਲ ’ਚ ਲੁਕੇ ਹੋਣ ਦੀ ਖਬਰ ਮਿਲੀ ਸੀ। ਮੌਕੇ ’ਤੇ ਐਡੀਸ਼ਨਲ ਫੋਰਸ ਨੂੰ ਭੇਜਿਆ ਗਿਆ ਤਾਂ ਕਿ ਅੱਤਵਾਦੀਆਂ ਦੇ ਨਿਕਲਣ ਦੇ ਸਾਰੇ ਰਸਤੇ ਬੰਦ ਕੀਤੇ ਜਾ ਸਕਣ।

