ਖ਼ਾਲਸਾ ਕਾਲਜ ਪਟਿਆਲਾ ਵੱਲੋਂ ‘ਬਲੋਕਚੇਨ ਐਂਡ ਕਿ੍ਰਪਟੋਕਰੰਸੀ’ ਵਿਸ਼ੇ ’ਤੇ ਸੱਤ ਰੋਜ਼ਾ ਵਰਕਸ਼ਾਪ ਦੀ ਸਮਾਪਤੀ।
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਵਿਭਾਗ ਦੇ ਕੰਪਿਊਟੌਨਿਕਸ ਕਲੱਬ ਅਤੇ ਆਈ.ਕਿਊ.ਏ.ਸੀ. ਵੱਲੋਂ ‘ਬਲੋਕਚੇਨ ਐਂਡ ਕਿ੍ਰਪਟੋਕਰੰਸੀ’ ਵਿਸ਼ੇ ’ਤੇ ਸੱਤ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਰਕਸ਼ਾਪ ਦੇ ਮੁੱਖ ਵਕਤਾ ਕੰਪਿਊਟਰ ਵਿਭਾਗ ਦੇ ਅਧਿਆਪਕ ਪ੍ਰੋ. ਗੁਰਪਾਲ ਸਿੰਘ ਸਨ।
ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਰਕਸ਼ਾਪ ਦੀ ਸਮਾਪਤੀ ਦੌਰਾਨ ਕਿਹਾ ਕਿ ਇਹ ਵਰਕਸ਼ਾਪ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਵਿਚ ਆਪਣਾ ਅਹਿਮ ਰੋਲ ਅਦਾ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਵਿਦਿਆਰਥੀ ਆਪਣੀਆਂ ਨੈਤਿਕ ਕਦਰਾਂ-ਕਦਰਾਂ ਨੂੰ ਸਾਂਭਦੇ ਹਨ ਉੱਥੇ ਉਨ੍ਹਾਂ ਨੂੰ ਤਕਨਾਲੋਜੀ ਅਧਾਰਿਤ ਨਵੇਂ ਹੁਨਰ ਵੀ ਸਿੱਖਣੇ ਚਾਹੀਦੇ ਹਨ ਜੋ ਉਨ੍ਹਾਂ ਨੂੰ ਰੋਜ਼ਗਾਰ ਦੇ ਕਾਬਿਲ ਵੀ ਬਣਾਉਣਗੇ।
ਵਰਕਸ਼ਾਪ ਦੇ ਮੁੱਖ ਵਕਤਾ ਪ੍ਰੋ. ਗੁਰਪਾਲ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ‘ਬਲੋਕਚੇਨ ਐਂਡ ਕਿ੍ਰਪਟੋਕਰੰਸੀ’ ਦੀ ਕਾਰਜਸ਼ੈਲੀ ਬਾਰੇ ਅਤੇ ਵੱਖ-ਵੱਖ ਸੈਕਟਰਾਂ ਵਿਚ ਇਨ੍ਹਾਂ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਡਿਜ਼ੀਟਲ ਕਰੰਸੀ ਦੀ ਵਰਤੋਂ ਵੱਡੇ-ਵੱਡੇ ਅਦਾਰਿਆਂ ਵਿਚ ਹੋਵੇਗੀ, ਜਿਸ ਕਾਰਣ ਵਿਦਿਆਰਥੀਆਂ ਦਾ ਇਸ ਪ੍ਰਤੀ ਜਾਣੂ ਹੋਣਾ ਲਾਜ਼ਮੀ ਹੈ। ਪ੍ਰੋ. ਇੰਦਰਬੀਰ ਕੌਰ, ਕਨਵੀਨਰ ਕੰਪਿਊਟੌਨਿਕਸ ਕਲੱਬ ਨੇ ਦੱਸਿਆ ਕਿ ਵਿਭਾਗ ਵੱਲੋਂ ਨਵੀਆਂ ਤਕਨੀਕਾਂ ਅਤੇ ਟੂਲਜ਼ ਬਾਰੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ’ਤੇ ਇਹੋ ਜਿਹੀਆਂ ਵਰਕਸ਼ਾਪਾਂ ਲਗਵਾ ਕੇ ਜਾਣੂ ਕਰਵਾਇਆ ਜਾਂਦਾ ਹੈ।

