ਪੰਜਾਬਪਟਿਆਲਾ

ਕੋਵਿਡ ਟੀਕਾਕਰਣ ਕੈਂਪਾ ਵਿੱਚ 319 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਸ਼ਨੀਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ ਕੈਂਪ ।

ਅੱਜ ਜਿਲ੍ਹੇ ਵਿੱਚ ਕੋਈ ਕੋਵਿਡ ਪੋਜੀਟਿਵ ਕੇਸ ਨਹੀ ਹੋਇਆ ਰਿਪੋਰਟ : ਸਿਵਲ ਸਰਜਨ

    ਪਟਿਆਲਾ 15 ਅਕਤੂਬਰ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 319 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 92 ਹਾਜਰ 236 ਹੋ ਗਈ ਹੈ।  ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 16 ਅਕਤੂਬਰ ਦਿਨ ਸ਼ਨੀਵਾਰ ਨੂੰ  18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰ ਹਸਪਤਾਲ, ਸਮਾਣਾ ਦੇ ਡਾ. ਹਰੀ ਚੰਦ ਪਿੰਗਲਾ ਆਸ਼ਰਮ ਅਤੇ ਗੋਪਾਲ ਭਵਨ, ਨਾਭਾ ਦੇ ਐਮ.ਪੀ.ਡਬਲਿਉ ਸਕੂਲ ਅਤੇ ਖਟੜਾ ਕਲੋਨੀ, ਰਾਜਪਰਾ ਦੇ ਪਟੇਲ ਕਾਲਜ ਅਤੇ ਐਸ.ਓ.ਐਸ ਚਿਲਡਰਨ ਹੋਮ,ਘਨੌਰ ਦੇ ਸਰਕਾਰੀ ਸਕੂਲ, ਕਮਿਉਨਿਟੀ ਸਿਹਤ ਕੇਂਦਰ ਪਾਤੜਾਂ ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਲਗਭਗ 60 ਦੇ ਕਰੀਬ ਪਿੰਡਾ ਵਿਚ ਕੋਵਿਡ ਟੀਕਾਕਰਨ ਹੋਵੇਗਾ।ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ ।

    ਅੱਜ ਜਿਲੇ ਵਿੱਚ ਪ੍ਰਾਪਤ 1275 ਕੋਵਿਡ ਰਿਪੋਰਟਾਂ ਵਿਚੋਂ ਕੋਵੀ ਵੀ ਕੋਵਿਡ ਪੋਜਟਿਵ ਨਹੀ ਪਾਇਆ ਗਿਆ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48904 ਹੀ ਹੈ ।ਮਿਸ਼ਨ ਫਹਿਤ ਤਹਿਤ ਅੱਜ ਕੋਈ ਵੀ ਮਰੀਜ ਠੀਕ ਨਾ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47535 ਹੀ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 11 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਜਿਲ੍ਹੇ ਵਿੱਚ ਅੱਜ ਡੇਂਗੂ ਦੇ ਸੱਤ ਹੋਰ ਨਵੇਂ ਕੇਸ ਆਉਣ ਨਾਲ ਜਿਲ਼੍ਹੇ ਵਿੱਚ ਹੁਣ ਤੱਕ ਡੇਂਗੁ ਦੇ ਕੁੱਲ ਕੇਸਾਂ ਦੀ ਗਿਣਤੀ 167 ਹੋ ਗਈ ਹੈ।

               ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 513 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,77,527 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,904 ਕੋਵਿਡ ਪੋਜਟਿਵ, 9,28,325 ਨੈਗੇਟਿਵ ਅਤੇ ਲਗਭਗ 298 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

Leave a Reply

Your email address will not be published. Required fields are marked *