ਕਾਂਗਰਸ ਤੇ ਆਮ ਆਦਮੀ ਪਾਰਟੀ ਛੱਡ ਕੇ ਵੱਡੀ ਗਿਣਤੀ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ 2022 ਲਈ ਸ਼ੁਭ ਸ਼ਗਨ – ਰਾਜੂ ਖੰਨਾ।
ਪਿੰਡ ਸ਼ਾਹਪੁਰ ਤੋਂ ਗੁਰਮੁੱਖ ਸਿੰਘ ਬੈਣੀਪਾਲ ਪਰਿਵਾਰ ਸਮੇਤ ਕਾਂਗਰਸ ਛੱਡ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ।
ਅਮਲੋਹ, 16 ਅਕਤੂਬਰ,(ਮਧੂਸਾਰ ਬਿਊਰੋ) ਹਰ ਰੋਜ ਹੀ ਵੱਡੀ ਗਿਣਤੀ ਲੋਕਾਂ ਦਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ 2022 ਲਈ ਸ਼ੁੱਭ ਸ਼ਗਨ ਹੀ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਨਾ ਵੀ ਤੈਅ ਕਰਦਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ਸ਼ਾਹਪੁਰ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ਜਸ਼ਨਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਕਰਵਾਈ ਗਈ ਮੀਟਿੰਗ ਵਿੱਚ ਪਿਛਲ਼ੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਗੁਰਮੁੱਖ ਸਿੰਘ ਬੈਣੀਪਾਲ ਦੇ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਸਮੇਂ ਸੰਬੋਧਨ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਅੱਜ ਜਿੱਥੇ ਪੰਜਾਬ ਅੰਦਰ ਹਰ ਫ੍ਰੰਟ ਤੇ ਕਾਂਗਰਸ ਸਰਕਾਰ ਬੂਰੀ ਤਰਾਂ ਫੇਲ ਹੋ ਚੁੱਕੀ ਹੈ ਉੱਥੇ ਆਮ ਆਦਮੀ ਪਾਰਟੀ ਵੱਲੌਂ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਦਿੱਤੇ ਜਾ ਰਹੇ ਮਿੱਠੇ ਲੋਲੀਪੋਪਾਂ ਤੋਂ ਵੀ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ।
ਕਿਉਂਕਿ ਕਾਂਗਰਸ ਤੇ ਆਪ ਪਾਰਟੀ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਭੰਡ ਕੇ ਸੱਤਾ ਹਾਂਸਿਲ ਕਰਨਾ ਚਾਹੁੰਦੇ ਹਨ ਜਿਹੜੇ ਕਿ ਆਪਣੇ ਮਕਸਦ ਵਿੱਚ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ। ਰਾਜੂ ਖੰਨਾ ਨੇ ਵੱਡੇ ਇੱਕਠ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਕਾਂਗਰਸ ਸਰਕਾਰ ਤੇ ਆਪ ਦੇ ਸਤਾਏ ਲੋਕ ਆਪ ਮੁਹਾਰੇ ਵੱਡੀ ਗਿਣਤੀ ਵਿੱਚ ਸ਼੍ਰੌਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਜਿਸ ਤੋਂ ਇਹ ਸਿੱਧ ਹੋ ਰਿਹਾ ਹੈ ਕਿ 2022 ਵਿੱਚ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਤੇ ਰਾਜੂ ਖੰਨਾ ਵੱਲੋਂ ਕਾਂਗਰਸ ਛੱਡ ਕੇ ਪਰਿਵਾਰ ਸਮੇਤ ਸ਼ਾਮਿਲ ਹੋਏ ਗੁਰਮੁੱਖ ਸਿੰਘ ਬੈਣੀਪਾਲ ਦੇ ਪਰਿਵਾਰ ਨੂੰ ਜਿੱਥੇ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ਉੱਥੇ ਗੁਰਮੁੱਖ ਸਿੰਘ ਬੈਣੀਪਾਲ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤੇ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ। ਇਸ ਮੌਕੇ ਤੇ ਮੀਟਿੰਗ ’ਚ ਸ਼ਾਮਿਲ ਆਗੂਆਂ ਦਾ ਧੰਨਵਾਦ ਕਰਦੇ ਹੋਏ ਸੀਨੀ ਆਗੂ ਸਤਨਾਮ ਸਿੰਘ ਕਾਹਲੋਂ, ਯੂਥ ਆਗੂ ਜਸ਼ਨਪ੍ਰੀਤ ਸਿੰਘ ਕਾਹਲੋਂ ਤੇ ਸਰਕਲ ਯੂਥ ਪ੍ਰਧਾਨ ਗੁਰਿੰਦਰਪਾਲ ਸਿੰਘ ਗਰਚਾ ਨੇ ਹਲਕਾ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਿਲਾ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਲੋਕਸਭਾ ਇੰਚਾਰਜ ਕੁਲਵੰਤ ਸਿੰਘ ਮਹਿਤੋ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਮੌਕੇ ਤੇ ਸੀਨੀ ਆਗੂ ਮੱਖਣ ਸਿੰਘ ਸ਼ਾਹਪੁਰ, ਨੰਬਰਦਾਰ ਮਨਜੀਤ ਸਿੰਘ, ਹਲਕਾ ਪ੍ਰਧਾਨ ਡਾ ਅਰਜਨ ਸਿੰਘ, ਗੁਰਮੇਲ ਸਿੰਘ ਅਮਲੋਹ, ਕੁਲਵੰਤ ਸਿੰਘ ਬਾਜਵਾ, ਨਰਿੰਦਰ ਸਿੰਘ ਕਾਹਲੋਂ, ਦਲਜੀਤ ਸਿੰਘ ਕਾਹਲੋਂ, ਪਰਦੀਪ ਸਿੰਘ ਗਰਚਾ, ਪਰਦੀਪ ਸਿੰਘ ਕਾਹਲੋਂ, ਰਸ਼ਮਨਪ੍ਰੀਤ ਸਿੰਘ ਬਾਜਵਾ, ਹਰਮੀਤ ਸਿੰਘ ਕਾਹਲੋਂ, ਜਸਵਿੰਦਰ ਸਿੰਘ ਕਾਹਲੋਂ, ਸੁਖਵਿੰਦਰ ਸਿੰਘ ਸ਼ਾਹਪੁਰ, ਜੱਸੀ ਬੈਣੀਪਾਲ, ਪਰਮਜੀਤ ਚੈਹਿਲ, ਸੁੱਖਾ ਕਾਹਨਪੁਰ, ਜੁਝਾਰ ਬੱਡਗੁੱਜਰਾਂ, ਕਰਨ ਵਿਰਕ, ਜੱਸੂ ਬੁੱਲਾਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਨੌਜਵਾਨ ਹਾਜਰ ਸਨ।

