ਪੰਜਾਬ

ਭਗਵਾਨ ਮਹਾਂਰਿਸ਼ੀ ਵਾਲਮੀਕ ਜੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ- ਰਾਜੂ ਖੰਨਾ।

ਪ੍ਰੇਮ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਮਹਾਂਰਿਸ਼ੀ ਵਾਲਮੀਕ ਜੀ ਦੇ ਪਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਗੲੀ।

ਮੰਡੀ ਗੋਬਿੰਦਗੜ੍ਹ, 18 ਅਕਤੂਬਰ (ਮਧੂਸਾਰ ਬਿਊਰੋ) ਅੱਜ ਪ੍ਰੇਮ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਭਗਵਾਨ ਸ੍ਰੀ ਮਹਾਂਰਿਸ਼ੀ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਗੲੀ। ਜਿਸ ਵਿੱਚ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ ਜੋਤੀ ਪ੍ਰਚੰਡ ਕੀਤੀ ਅਤੇ ਭਗਵਾਨ ਵਾਲਮੀਕ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਤੇ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਰਾਜੂ ਖੰਨਾ ਨੇ ਕਿਹਾ ਕਿ ਭਗਵਾਨ ਵਾਲਮੀਕ ਜੀ ਦੇ ਜੀਵਨ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ।ਜਿਸ ਤੋਂ ਸਾਨੂੰ ਸਾਰਿਆਂ ਨੂੰ ਵਧੇਰੇ ਸੇਧ ਲੈਣ ਦੀ ਲੋੜ ਹੈ ਤਾਂ ਜ਼ੋ ਅਸੀਂ ਓਹਨਾ ਵੱਲੋਂ ਦਰਸ਼ਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਕਰ ਸਕੀਏ।

ਇਸ ਮੌਕੇ ਤੇ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਹਲਕੇ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਭਗਵਾਨ ਵਾਲਮੀਕ ਜੀ ਦੀ ਸ਼ੋਭਾ ਯਾਤਰਾ ਵਿੱਚ ਸੋਹਣ ਸਿੰਘ ਆਦਿਵਾਸੀ, ਸਾਬਕਾ ਕੌਂਸਲਰ ਹਰਮੀਤ ਸਿੰਘ ਖਾਲਸਾ, ਟਰਾਂਸਪੋਰਟ ਵਿੰਗ ਦੇ ਹਰਪ੍ਰੀਤ ਸਿੰਘ ਪ੍ਰਿੰਸ ਛੱਤਵਾਲ, ਹਰਜੀਤ ਸਿੰਘ ਢਿੱਲੋਂ, ਹਰਮੇਸ਼ ਸਿੰਘ ਮੇਸ਼ੀ, ਬੀਬੀ ਪਿੰਕੀ ਰਾਣੀ, ਰਣਧੀਰ ਸਿੰਘ ਬਾਗੜੀਆ, ਭਾਂਤੀ ਘਈ ਗਿਆਨੀ, ਪਰਮਜੀਤ ਸਿੰਘ ਪੰਮੀ, ਸੰਦੀਪ ਸਿੰਘ, ਬੱਬੂ ਮੰਡੀ, ਰਮਨ ਮੰਡੀ,ਰਾਹੁਲ ਕੁਮਾਰ, ਰੋਹਿਤ ਕੁਮਾਰ, ਸੋਹਣ ਲਾਲ, ਅਜੇ ਵਰਮਾ, ਮੰਗਤ ਰਾਮ, ਸਿਕੰਦਰ ਸਿੰਘ, ਸ਼ਾਮ ਲਾਲ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਸਨ।

Leave a Reply

Your email address will not be published. Required fields are marked *