ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ
ਅੰਮ੍ਰਿਤਸਰ, 22 ਅਕਤੂਬਰ-(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96ਵੇਂ ਕਰੋੜੀ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਜੀ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਤੇ ਸਾਰੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ਤੇ ਅਮਲ ਕਰਨਾ ਚਾਹੀਦਾ ਹੈ।ਉਨ੍ਹਾਂ ਵਧਾਈ ਸੰਦੇਸ਼ ਵਿੱਚ ਇਤਿਹਾਸਕ ਹਵਾਲਾ ਦੇਂਦਿਆਂ ਕਿਹਾ ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਸ਼ਹਿਰ ਦੀ ਸੰਥਾਪਨਾ ਕੀਤੀ ਤੇ 52 ਕਿਸਮ ਦੇ ਕਿੱਤਿਆ ਦੇ ਸਬੰਧਤ ਲੋਕਾਂ ਨੂੰ ਇਸ ਸ਼ਹਿਰ ‘ਚ ਵਸਾਇਆ ।ਇਹ ਸ਼ਹਿਰ ਜਿਥੇ ਧਾਰਮਿਕ ਕੇਂਦਰ ਹੈ ਉੱਥੇ ਵਪਾਰ ਦਾ ਵੀ ਕੇਂਦਰ ਹੈ।ਸ੍ਰੀ ਗੁਰੂ ਰਾਮਦਾਸ ਜੀ ਨੇ ਧੁਰ ਕੀ ਬਾਣੀ ਦਾ ਅਮੁੱਲ ਤੇ ਵੱਡਾ ਭੰਡਾਰ ਜੋ ਸ੍ਰੀ ਗੁਰੂ ਗ੍ਰੰਥ ਵਿੱਚ ਸ਼ਾਮਲ ਹੈ ਮਨੁੱਖਤਾ ਦੀ ਝੋਲੀ ਪਾਇਆ।ਆਪ ਜੀ ਦੀ ਬਾਣੀ ਮਨੁੱਖ ਮਾਤਰ ਲਈ ਪ੍ਰੇਰਨ-ਸ੍ਰੋਤ ਹੈ।ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੇ ਚੌਥੇ ਸੱਚੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ 487ਵਾਂ ਪ੍ਰਕਾਸ਼ ਪੁਰਬ ਪੂਰੇ ਸੰਸਾਰ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਦਾ ਉਪਦੇਸ਼ ਜੀਵਨ ਨੂੰ ਅੰਮ੍ਰਿਤਮਈ ਬਣਾਉਣ ਅਤੇ ਆਤਮਿਕ, ਸਮਾਜਿਕ ਵਿਕਾਸ ਲਈ ਰਾਹ ਦਸੇਰਾ ਸਨ।ਹਰੇਕ ਪ੍ਰਾਣੀ ਨੂੰ ਉਨ੍ਹਾਂ ਦੇ ਜੀਵਨ, ਉਪਦੇਸ਼ਾਂ ਤੋਂ ਸੇਧ ਲੈਣੀ ਚਾਹੀਦੀ ਹੈ ਤੇ ਅਮਲੀ ਵਿਵਹਾਰਕ ਜੀਵਨ ਵਿੱਚ ਅਸਰ ਦਾਇਕ ਬਨਾਉਣਾ ਚਾਹੀਦਾ ਹੈ।ਇਹ ਵਧਾਈ ਸੰਦੇਸ਼ ਸ੍ਰ. ਦਿਲਜੀਤ ਸਿੰਘ ਬੇਦੀ ਸਕੱਤਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਵੱਲੋ ਜਾਰੀ ਕੀਤਾ ਗਿਆ ਹੈ।

