ਪਟਿਆਲਾ

ਕੋਵਿਡ ਟੀਕਾਕਰਣ ਕੈਂਪਾ ਵਿੱਚ 189 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ ਕੈਂਪ ।

ਅੱਜ ਜਿਲ੍ਹੇ ਵਿੱਚ ਨਹੀ ਹੋਇਆ ਕੋਈ ਵੀ ਕੋਵਿਡ ਪੋਜੀਟਿਵ ਕੇਸ ਰਿਪੋਰਟ : ਸਿਵਲ ਸਰਜਨ

    ਪਟਿਆਲਾ 24 ਅਕਤੂਬਰ  (ਰਮਨਦੀਪ/ਮਧੂਸਾਰ ਬਿਊਰੋ)ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 1,89 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 24 ਹਾਜਰ 837 ਹੋ ਗਈ ਹੈ।

ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 25 ਅਕਤੂਬਰ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਮੋਦੀ ਖਾਨਾ ਸਾਹਮਣੇ ਮੋਤੀ ਬਾਗ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਬਿਸ਼ਨ ਨਗਰ, ਸਿਕਲੀਗਰ ਬਸਤੀ, ਸੂਲਰ, ਸਿਟੀ ਬ੍ਰਾਂਚ, ਜੁਝਾਰ ਨਗਰ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਅਗਰਵਾਲ ਧਰਮਸ਼ਾਲਾ ਅਤੇ ਰਵੀਦਾਸ ਗੁਰੂਦੁਆਰਾ,ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਸੰਤ ਨਗਰ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਰਾਜਪੁਰਾ ਦੇ ਪਟੇਲ ਕਾਲਜ, ਘਨੌਰ ਦੇ ਸਰਕਾਰੀ ਸਕੂਲ, ਕਮਿਉਨਿਟੀ ਸਿਹਤ ਕੇਂਦਰ ਪਾਤੜਾਂ ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਲਗਭਗ 60 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ।ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

    ਅੱਜ ਜਿਲੇ ਵਿੱਚ ਪ੍ਰਾਪਤ 1041 ਕੋਵਿਡ ਰਿਪੋਰਟਾਂ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48921 ਹੀ ਹੈ।ਮਿਸ਼ਨ ਫਹਿਤ ਤਹਿਤ ਅੱਜ ਇੱਕ ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47546 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 17 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਜਿਲ੍ਹੇ ਵਿੱਚ ਅੱਜ ਡੇਂਗੂ 32 ( ਸ਼ਹਿਰੀ ਖੇਤਰ ਵਿਚੋਂ 20 ਅਤੇ ਪੇਂਡੂ ਖੇਤਰ ਵਿਚੋਂ 12) ਕੇਸ ਹੋਰ ਰਿਪੋਰਟ ਹੋਣ ਕਾਰਣ ਕੇਸਾਂ ਦੀ ਗਿਣਤੀ 418 ਹੋ ਗਈ ਹੈ।

               ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 454 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,89,009 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,921 ਕੋਵਿਡ ਪੋਜਟਿਵ, 9,39,833 ਨੈਗੇਟਿਵ ਅਤੇ ਲਗਭਗ 255 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

Leave a Reply

Your email address will not be published. Required fields are marked *