ਫੀਲਡ ਕਾਮਿਆਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਰੋਸ ਪਰਦਰਸ਼ਨ 28 ਅਕਤੂਬਰ ਨੂੰ
ਪਟਿਆਲਾ, 25 ਅਕਤੂਬਰ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੀ.ਡਬਲਿਯੂ.ਡੀ. ਜਲ ਸਪਲਾਈ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤੇ ਫੀਲਡ ਕਾਮੇ ਮੁੱਖ ਮੰਤਰੀ ਦੇ ਹਲਕੇ ਵਿਚ 28 ਅਕਤੂਬਰ ਨੂੰ ਰੋਸ ਮੁਜ਼ਾਹਰਾ ਕਰਨਗੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ, ਗੁਰਵਿੰਦਰ ਖਮਾਣੋਂ, ਕਿਸ਼ੋਰ ਚੰਦ ਗਾਜ,ਜਸਬੀਰ ਖੋਖਰ ,ਰਣਵੀਰ ਟੂਸੇ’ਹਰਪ੍ਰੀਤ ਗਰੇਵਾਲ ,ਦਰਸ਼ਨ ਚੀਮਾ,ਅਮਰੀਕ ਸਿੰਘ, ਜਤਿੰਦਰ ਸਿੰਘ ,ਸੁਖਚੈਨ ਸਿੰਘ , ਸਤਨਾਮ ਸਿੰਘ, ਸੁਖਦੇਵ ਸਿੰਘ ਚੰਗਾਲੀਵਾਲਾ,ਨੇ ਕਿਹਾ ਕਿ ਪੀ ਡਬਲਿਊ ਡੀ ਤਾਲਮੇਲ ਸੰਘਰਸ਼ ਕਮੇਟੀ ਦੇ ਝੰਡੇ ਹੇਠ ਪਟਿਆਲਾ ਵਿਖੇ 18 ਅਗਸਤ ਨੂੰ ਰੋਸ ਮੁਜ਼ਾਹਰਾ ਕੀਤਾ ਗਿਆ ਸੀ
ਰੋਸ ਮੁਜ਼ਾਹਰੇ ਦੌਰਾਨ ਪ੍ਰਸ਼ਾਸਨ ਵੱਲੋਂ ਐਸਡੀਐਮ ਨੇ ਸੰਘਰਸ਼ ਕਮੇਟੀ ਨੂੰ ਕੈਬਨਿਟ ਸਬ ਕਮੇਟੀ ਨਾਲ 27 ਅਗਸਤ ਨੂੰ ਲਿਖਤੀ ਮੀਟਿੰਗ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਮੀਟਿੰਗ ਨਹੀਂ ਕੀਤੀ ਸੂਬਾਈ ਆਗੂਆਂ ਬਲਜਿੰਦਰ ਸਿੰਘ, ਸੁਰਿੰਦਰ ਸਿੰਘ, ਕਰਮ ਸਿੰਘ, ਗੁਰਦਰਸ਼ਨ ਸਿੰਘ,ਪੁਸ਼ਪਿੰਦਰ ਕੁਮਾਰ, ਗਵਿੰਦਰ ਸਿੰਘ, ਕੁਲਵੀਰ ਢਾਬਾ, ਗੁਰਮੀਤ ਸਿੰਘ,ਸੁਖਦੇਵ ਸਿੰਘ ਜਾਜਾ,ਅੰਗਰੇਜ ਸਿੰਘ, ਸਤਿਅਮ ਪ੍ਰਕਾਸ਼,ਮੱਖਣ ਖਣਗਵਾਲ,ਰਜਿੰਦਰ ਕੁਮਾਰ ਮਹਿਰਾ, ਪੂਰਨ ਸਿੰਘ ਸੰਧੂ,ਰਾਜਵੀਰ ਭਿੱਖੀ, ਅਮਰਜੀਤ ਕੁਮਾਰ, ਮੋਹਣ ਸਿੰਘ ਪੂਨੀਆ, ਰਣਜੀਤ ਸਿੰਘ, ਪ੍ਰੇਮ ਕੁਮਾਰ,ਫੁੱਮਣ ਸਿੰਘ ਕਾਠਗੜ੍ਹ, ਕਰਮਾ ਪੂਰੀ, ਲਖਵੀਰ ਸਿੰਘ ਭਾਗੀਵਾਂਦਰ,ਦਰਸ਼ਨ ਨੰਗਲ, ਨਿਰਮਲ ਸਿੰਘ,ਅਲਕਚੰਦ ਸਿੰਘ, ਨੇ ਕਿਹਾ ਕਿ ਪੰਦਰਾਂ ਸਾਲ ਬਾਅਦ ਪੰਜਾਬ ਸਰਕਾਰ ਵੱਲੋਂ ਜੋ ਤਰੁੱਟੀਆਂ ਪੂਰਬਕ ਪੇ-ਕਮਿਸ਼ਨ ਦਿੱਤਾ ਜਾ ਰਿਹਾ ਹੈ। ਉਸ ਵਿੱਚ ਜਲ ਸਪਲਾਈ, ਜਲ ਸਰੋਤ, ਭਵਨ ਤੇ ਮਾਰਗ, ਸੀਵਰੇਜ ਬੋਰਡ ਇਰੀਗੇਸ਼ਨ ਅਤੇ ਪੁੱਡਾ ਅਧੀਨ ਕੰਮ ਕਰਦੇ ਦਰਜਾ ਤਿੰਨ ਤਕਨੀਸ਼ੀਅਨ,ਤੇ ਦਰਜਾ ਚਾਰ ਫੀਲਡ ਮੁਲਾਜ਼ਮਾਂ ਨਾਲ ਇਸ ਪੇਅ ਕਮਿਸ਼ਨ ਵਲੋਂ ਵੀ ਬੇਇਨਸਾਫੀ ਕੀਤੀ ਜਾ ਰਹੀ ਹੈ
ਦਸੰਬਰ 2011 ਦੀ ਮੰਤਰੀਆਂ ਦੀ ਸਬ ਕਮੇਟੀ ਵੱਲੋਂ ਟੈਕਨੀਕਲ ਕਰਮਚਾਰੀਆਂ ਨਾਲ ਭਾਰੀ ਬੇਇਨਸਾਫ਼ੀ ਕੀਤੀ ਗਈ ਹੁਣ ਵੀ ਛੇਵੇਂ ਪੇਅ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਟੈਕਨੀਕਲ ਕਾਮਿਆਂ ਨਾਲ 2011 ਵਿੱਚ ਕੀਤਾ ਗਿਆ ਵਿਤਕਰਾ ਦੂਰ ਕਰਕੇ ਬਣਦਾ ਗੁਣਾਂਕ ਦਿੱਤਾ ਜਾਵੇ , ਵੱਖ- ਵੱਖ ਵਿਭਾਗਾਂ ਵਿੱਚ ਠੇਕੇ ਤੇ ਕੰਮ ਕਰਦੇ, ਐਡਹਾਕ, ਇੰਨਲਿਸਟਮੈਂਟ, ਥਰੂ ਕੰਟਰੈਕਟ ਸਮੇਤ ਹਰ ਕਿਸਮ ਦੇ ਕੱਚੇ ਕਾਮੇ ਪੱਕੇ ਕੀਤੇ ਜਾਣ , ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ਼ ਬੋਰਡ ਵਿੱਚ ਪੈਨਸ਼ਨ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਟੈਕਨੀਕਲ ਦਰਜਾ ਤਿੰਨ ਕਰਮਚਾਰੀਆਂ ਤੇ ਕਨਵੈਨਸ਼ਨ ਅਲਾਊਂਸ ਨੂੰ ਲਾਗੂ ਕੀਤਾ ਜਾਵੇ ,ਪੁਨਰਗਠਨ ਦੇ ਨਾਂ ਤੇ ਮਹਿਕਮਿਆਂ ਦਾ ਪੰਚਾਇਤੀਕਰਨ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ ,ਦਰਜਾ ਚਾਰ ਕਰਮਚਾਰੀਆਂ ਤੇ ਪ੍ਰਮੋਸ਼ਨ ਚੈਨਲ ਲਾਗੂ ਕੀਤਾ ਜਾਵੇ ,ਖਾਲੀ ਪਈਆਂ ਅਸਾਮੀਆਂ ਤੇ ਨਵੀਂ ਭਰਤੀ ਚਾਲੂ ਕੀਤੀ ਜਾਵੇ,ਤਿੰਨ ਸਾਲ ਪ੍ਰੋਬੇਸ਼ਨ ਪੀਰੀਅਡ ਦੀ ਸ਼ਰਤ ਬੰਦ ਕਰਕੇ ਪੂਰੇ ਸਕੇਲ ਤੇ ਭੱਤਿਆਂ ਸਮੇਤ ਤਨਖਾਹ ਦਿੱਤੀ ਜਾਵੇ। ਇਸ ਤੋਂ ਇਲਾਵਾ ਦਰਜਾ ਚਾਰ ਦੀ ਘੱਟੋ-ਘੱਟ ਤਨਖਾਹ 15ਵੀ ਅੰਤਰ ਰਾਸ਼ਟਰੀ ਲੇਬਰ ਕਾਨਫਰੰਸ ਅਨੁਸਾਰ 26000 ਮਹੀਨਾ ਫਿਕਸ ਕੀਤੀ ਜਾਵੇ।ਸੂਬਾਈ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਪਿਛਲੀ ਸਰਕਾਰ ਦੇ 10 ਸਾਲ ਤੇ ਹੁਣ ਕਾਂਗਰਸ ਸਰਕਾਰ ਵਿੱਚ ਸਾਢੇ ਚਾਰ ਸਾਲਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ੰਤੂ ਪੰਜਾਬ ਸਰਕਾਰ ਵੱਲੋਂ ਫੀਲਡ ਮੁਲਜਮਾਂ ਦੀਆਂ ਮੰਗਾਂ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ ਅਤੇ ਫੀਲਡ ਕਰਮਚਾਰੀਆਂ ਨਾਲ ਭਾਰੀ ਬੇਇਨਸਾਫ਼ੀ ਕੀਤੀ ਜਾ ਰਹੀ ਹੈ ਮੁੱਖ ਮੰਤਰੀ ਦੇ ਹਲਕੇ ਵਿੱਚ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਦੀ ਵਿੱਚ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਵਰਕਰ ਸਮੁੱਚੇ ਪੰਜਾਬ ਵਿੱਚੋਂ ਭਾਰੀ ਗਿਣਤੀ ਵਿੱਚ ਪੁੱਜਣਗੇ।

