ਪੰਜਾਬਪਟਿਆਲਾ

ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਦੇ ਹੀ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਹਰ ਸਮੱਸਿਆਵਾਂ ਦਾ ਕੀਤਾ ਜਾਵੇਗਾ ਫੌਰੀ ਹੱਲ – ਰਾਜੂ ਖੰਨਾ।

ਹਲਕਾ ਅਮਲੋਹ ਤੋਂ ਗੱਠਜੋੜ ਦੇ ਉਮੀਦਵਾਰ ਰਾਜੂ ਖੰਨਾ ਨੇ ਅਮਲੋਹ ਸ਼ਹਿਰ ਦੀਆਂ ਦੁਕਾਨਾਂ ਤੇ ਜਾਕੇ ਦਿਵਾਲੀ ਦੀਆਂ ਦਿੱਤੀਆਂ ਵਧਾਈਆਂ।

ਗੱਠਜੋੜ ਦੇ 13 ਨਿਕਾਤੀ ਪ੍ਰੋਗਰਾਮਾਂ ਤੋਂ ਦੁਕਾਨਦਾਰਾਂ ਨੂੰ ਕਰਾਇਆ ਜਾਣੁ।

ਅਮਲੋਹ, 28 ਅਕਤੂਬਰ,(ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਅਮਲੋਹ ਸ਼ਹਿਰ ਦੇ ਬਜਾਰਾਂ ਵਿੱਚ ਦੁਕਾਨ-ਦੁਕਾਨ ਤੇ ਜਾਕੇ ਜਿੱਥੇ ਦਿਵਾਲੀ ਦੀਆਂ ਵਧਾਈਆਂ ਦਿੱਤੀਆਂ ਉੱਥੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵੱਲੋਂ ਚੋਣ ਮੈਨੀਫੈਸਟੋ ਵਿੱਚ ਊਲੀਕੇ 13 ਨੁਕਾਤੀ ਪੋ੍ਰਗਰਾਮਾਂ ਦੇ ਪੈਫਲੇਟ ਵੰਡ ਕੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਲੋਕ ਹਿਤੈਸ਼ੀ ਪ੍ਰੋਗਰਾਮਾਂ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਤੇ ਰਾਜੂ ਖੰਨਾ ਨਾਲ ਸ਼ਹਿਰ ਦੀ ਸਮੁੱਚੀ ਸੀਨੀ ਲੀਡਰਸ਼ਿਪ ਵਿਸ਼ੇਸ਼ ਤੌਰ ਤੇ ਮੌਜੂਦ ਰਹੀ। ਸ਼ਹਿਰ ਦੇ ਇਸ ਦੌਰੇ ਸਮੇਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਤੋਂ ਬਾਹਰ ਆਕੇ ਜਿੱਥੇ ਰਾਜੂ ਖੰਨਾ ਦਾ ਭਰਵਾਂ ਸਵਾਗਤ ਕਰਦੇ ਹੋਏ ਵਿਸ਼ੇਸ਼ ਤੌਰ ਤੇ ਵੱਡੀ ਪੱਧਰ ਤੇ ਸਨਮਾਨਿਤ ਕੀਤਾ ਗਿਆ ਉੱਥੇ ਉਹਨਾਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨਾਲ ਡੱਟ ਕੇ ਖੜਨ ਦਾ ਭਰੋਸਾ ਵੀ ਦਿੱਤਾ।

ਰਾਜੂ ਖੰਨਾ ਨੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹਨਾਂ ਵੱਲੋਂ ਅਮਲੋਹ ਸ਼ਹਿਰ ਦਾ ਦੌਰਾ ਕਰਕੇ ਦੁਕਾਨਦਾਰਾਂ, ਵਪਾਰੀਆਂ ਦੀਆਂ ਸਮੱਸਿਆਵਾਂ ਤੋਂ ਜਿੱਥੇ ਜਾਣੁ ਹੋਇਆ ਗਿਆ ਹੈ ਉੱਥੇ ਦਿਵਾਲੀ, ਗੁਰਪੁਰਬ ਅਤੇ ਵਿਸ਼ਕਰਮਾ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਜੋ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵੱਲੋਂ 2022 ਵਿੱਚ ਸਰਕਾਰ ਬਣਦੇ ਹੀ ਜੋ 13 ਨੁਕਾਤੀ ਪ੍ਰੋਗਰਾਮ ਲਾਗੁ ਕਰਨੇ ਹਨ, ਉਹਨਾਂ ਦੇ ਪੈਫਲੇਟ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦੇਕੇ ਵਿਸਥਾਰ ਵਿੱਚ ਜਾਣੂ ਵੀ ਕਰਵਾਇਆ ਗਿਆ ਹੈ। ਰਾਜੂ ਖੰਨਾ ਨੇ ਕਿਹਾ ਕਿ ਜਿੱਥੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਸਹੂਲਤਾਂ ਦੇਣ ਵਿੱਚ ਕਾਂਗਰਸ ਸਰਕਾਰ ਬੂਰੀ ਤਰਾ ਫੇਲ ਹੋਈ ਹੈ ਉੱਥੇ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੇ ਕੂੜ ਪ੍ਰਚਾਰ ਰਾਹੀਂ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਹਨਾਂ ਤੋਂ ਸਮੁੱਚਾ ਵਰਗ ਭਲੀਭਾਂਤ ਜਾਣੂ ਹੈ।

ਉਹਨਾਂ ਕਿਹਾ ਕਿ ਜੇਕਰ ਕਿਸੇ ਸਰਕਾਰ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਯੌਗ ਸਹੂਲਤਾਂ ਮੁਹੱਈਆਂ ਕਰਵਾਈਆਂ ਹਨ ਤਾਂ ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਹੀ ਸਰਕਾਰ ਹੈ। ਜਿਸ ਵੱਲੋਂ ਹਰ ਵਰਗ ਦੀ ਲੋੜ ਨੂੰ ਮਹਿਸੂਸ ਕਰਦੇ ਹੋਏ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਹੈ। ਤੇ 2022 ਵਿੱਚ ਸਰਕਾਰ ਬਣਦੇ ਹੀ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਹਰ ਸਮੱਸਿਆ ਨੂੰ ਹੱਲ ਕਰਦੇ ਹੋਏ ਹਰ ਸਹੂਲਤ ਤੁਰੰਤ ਦਿੱਤੀ ਜਾਵੇਗੀ। ਅੱਜ ਦੇ ਅਮਲੋਹ ਸ਼ਹਿਰ ਦੇ ਦੌਰੇ ਸਮੇਂ ਸ਼ਹਿਰ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਵਿੱਚ ਰਾਜੂ ਖੰਨਾ ਨੂੰ ਲੈਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਤੇ ਉੇਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਯੂਥ ਅਕਾਲੀ ਦਲ ਦੇ ਜਿਲਾ ਸ਼ਹਿਰੀ ਪ੍ਰਧਾਨ ਵਿੱਕੀ ਮਿੱਤਲ, ਇਸਤਰੀ ਅਕਾਲੀ ਦਲ ਦੀ ਜਿਲਾ ਪ੍ਰਧਾਨ ਬੀਬੀ ਸਤਵਿੰਦਰ ਕੌਰ ਗਿੱਲ, ਐਸ ਸੀ ਵਿੰਗ ਦੇ ਹਲਕਾ ਪ੍ਰਧਾਨ ਡਾ ਅਰਜਨ ਸਿੰਘ, ਟਰਾਂਸਪੋਰਟ ਵਿੰਗ ਦੇ ਸੂਬਾ ਕਮੇਟੀ ਮੈਂਬਰ ਗੁਰਮੇਲ ਸਿੰਘ ਅਮਲੋਹ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪੰਕਜ ਅਰੋੜਾ, ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਬੀਬੀ ਗੁਰਮੀਤ ਕੌਰ ਵਿਰਕ, ਜਿਲਾ ਸੀਨੀ ਮੀਤ ਪ੍ਰਧਾਨ ਰੁਪਿੰਦਰ ਸਿੰਘ ਕੁੰਜਾਰੀ, ਐਸ ਸੀ ਵਿੰਗ ਦੇ ਸਰਕਲ ਪ੍ਰਧਾਨ ਪਰਮਜੀਤ ਸਿੰਘ ਪੰਮਾ, ਸੀਨੀ ਆਗੂ ਡਾ ਕੇਸਰ ਸਿੰਘ ਸੇਖੋਂ, ਕਿਸਾਨ ਆਗੂ ਹਰਵਿੰਦਰ ਸਿੰਘ ਬਿੰਦਾ, ਜਿਲਾ ਸੀਨੀ ਮੀਤ ਪ੍ਰਧਾਨ ਗੁਰਨਾਮ ਪੁਰੀ, ਜਿਲਾ ਸੀਨੀ ਮੀਤ ਪ੍ਰਧਾਨ ਰਾਜਨ ਅਰੋੜਾ, ਬੀਸੀ ਵਿੰਗ ਦੇ ਸ਼ਹਿਰੀ ਪ੍ਰਧਾਨ ਦਰਸ਼ਨ ਸਿੰਘ ਔਲਖ, ਬੀਬੀ ਜਸਵੰਤ ਕੌਰ ਅਮਲੋਹ, ਕਸ਼ਮੀਰਾ ਸਿੰਘ ਸੋਨੀ, ਜਰਨੈਲ ਸਿੰਘ, ਨੰਬਦਾਰ ਅਵਿੰਦਰ ਸਿੰਘ ਕਲਾਲ ਮਾਜਰਾ, ਗੁਰਪ੍ਰੀਤ ਸਿੰਘ ਗੁਰੀ, ਬੀ ਐਸ ਪੀ ਦੇ ਹਲਕਾ ਪ੍ਰਧਾਨ ਡਾ ਰਾਮ ਚੰਦ ਅਮਲੋਹ, ਮਾ ਦਰਸ਼ਨ ਸਿੰਘ ਸਲਾਣੀ, ਹੰਸਰਾਮ ਅਮਲੋਹ, ਸਵਰਨ ਸਿੰਘ ਸੋਨੀ, ਮਿੰਟੂ ਅਰੋੜਾ, ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਹਾਜਰ ਸਨ।

Leave a Reply

Your email address will not be published. Required fields are marked *