ਪਟਿਆਲਾ

ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾਗਰੂਕ।

    ਪਟਿਆਲਾ 30 ਅਕਤੂਬਰ (ਮਧੂਸਾਰ ਬਿਊਰੋ) ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਤੋ ਪ੍ਰਾਪਤ ਦਿਸ਼ਾ ਨਿਰਦੇਸ਼ਾ ਅਨੁਸਾਰ ਚਲਾਏ ਜਾ ਰਹੇ ਅਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ ਆਸ਼ਾ ਵਰਕਰਾ ਵਲੋਂ ਪਿੰਡ ਪੱਧਰ ਦੇ ਲੋਕਾਂ ਨੂੰ ਘਰ ਘਰ ਜਾ ਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿਤੀਆ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਨੋਡਲ ਅਫਸਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪੈਨ ਇੰਡੀਆਂ ਜਾਗਰੂਕਤਾ ਅਤੇ ਆਉਟਰੀਚ ਪ੍ਰੋਗਰਾਮ ਅਧੀਨ 14 ਨਵੰਬਰ ਤੱਕ ਚੱਲਣ ਵਾਲੇ ਅਭਿਆਨ ਤਹਿਤ ਆਸ਼ਾ ਵਰਕਰਾ ਵਲੋਂ ਘਰ ਘਰ ਜਾਕੇ  ਲੋਕਾਂ ਨੂੰ ਪੈਂਫਲੇਟ ਵੰਡ ਕੇ ਜਿਲ੍ਹਾ ਲੀਗਲ ਸਰਵਿਸ ਅਥਾਰਟੀ ਦਵਾਰਾ ਮਹਿਲਾ, ਬੱਚਿਆਂ, ਹਿਰਾਸਤ ਵਿੱਚ ਕੋਈ ਵੀ ਵਿਅਕਤੀ,ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ,ਐਸ.ਸੀ./ਐਸ.ਟੀ.ਅਤੇ ਕੋਈ ਵੀ ਪਰਿਵਾਰ ਜਿਸ ਦੀ ਸਲਾਨਾ ਆਮਦਨ ਤਿੰਨ ਲੱਖ ਤੋਂ ਰੁਪਏ ਤੱਕ ਹੈ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸਿਹਤ ਸੰਸਥਾਂਵਾ ਵਿਚ ਆਉਣ ਵਾਲੇ ਲੋਕਾ ਨੂੰ ਵੀ ਮੁਫ਼ਤ ਕਾਨੂੰਨੀ ਸੇਵਾਵਾ ਦੇ ਕੋਣ ਕੋਣ ਹੱਕਦਾਰ ਹਨ ਤੇ ਕਿਹੜੀਆਂ ਕਿਹੜੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਬਾਰੇ ਜਾਣਕਾਰੀ ਦਿੱਤੀ ਜਾ ਰਹੀਂ ਹੈ।

Leave a Reply

Your email address will not be published. Required fields are marked *