ਪਟਿਆਲਾ

ਕੋਵਿਡ ਟੀਕਾਕਰਣ ਕੈਂਪਾ ਵਿੱਚ 729 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।

ਅੱਜ ਵੀ ਜਿਲ੍ਹੇ ਵਿੱਚ ਕੋਈ ਵੀ ਕੇਸ ਕੋਵਿਡ ਪੋਜੀਟਿਵ ਨਹੀਂ ਹੋਇਆ ਰਿਪੋਰਟ

ਜਿਲ੍ਹੇ ਵਿੱਚ 22 ਡੇਂਗੁ ਦੇ ਨਵੇਂ ਕੇਸ ਹੋਏ ਰਿਪੋਰਟ : ਸਿਵਲ ਸਰਜਨ

ਪਟਿਆਲਾ 31 ਅਕਤੂਬਰ(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 729 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 43 ਹਜਾਰ 215 ਹੋ ਗਈ ਹੈ।

ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 1 ਨਵੰਬਰ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ.ਐਮਡਬਲਿਉ,ਪੁਲਿਸ ਲਾਈਨਜ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ,ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ,ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ , ਘਨੌਰ ਦੇ ਸਰਕਾਰੀ ਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਧੀਨ ਆਉਂਦੇ 60 ਦੇ ਕਰੀਬ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ। ਅੱਜ ਜਿਲੇ ਵਿੱਚ ਪ੍ਰਾਪਤ 1061 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48927 ਹੀ ਹੈ ਅਤੇ ਮਿਸ਼ਨ ਫਹਿਤ ਤਹਿਤ ਦੋ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਵੀ 47561 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 08 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ। ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 22 ਨਵਂੇ ਕੇਸ ਰਿਪੋਰਟ ਹੋਏ ਹਨ ਜਿਨ੍ਹਾ ਵਿਚੋ 14 ਕੇਸ ਸ਼ਹਿਰੀ ਏਰੀਏ ਨਾਲ ਅਤੇ 08 ਕੇਸ ਪਿੰਡਾਂ ਨਾਲ ਸਬੰਧਤ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 497 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,03,464 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,927 ਕੋਵਿਡ ਪੋਜਟਿਵ, 9,54,272 ਨੈਗੇਟਿਵ ਅਤੇ ਲਗਭਗ 265 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

Leave a Reply

Your email address will not be published. Required fields are marked *