ਪੰਜਾਬਪਟਿਆਲਾ

ਬਿਜਲੀ ਕਾਮੇ ਪਾਵਰ ਮੈਨੇਜਮੈਂਟ ਪਾਸੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ

11, 12 ਨਵੰਬਰ ਦੀ ਥਾਂ 15, 16 ਨਵੰਬਰ ਨੂੰ ਹੈਡ ਆਫਿਸ ਦੇ ਤਿੰਨੇ ਗੇਟਾਂ ਤੇ ਰੋਸ ਪ੍ਰਦਰਸ਼ਨ ਕਰਨਗੇ।

15, 16 ਨਵੰਬਰ ਨੂੰ ਪੰਜਾਬ ਦੇ ਸਮੁੱਚੇ ਉਪ ਮੰਡਲ / ਮੰਡਲ ਦਫਤਰਾਂ ਅੱਗੇ ਰੋਸ ਰੈਲੀਆਂ / ਧਰਨੇ ਲਾ ਕੇ ਰੋਸ ਵਿਖਾਵੇ ਕਰਨਗੇ।

ਪਟਿਆਲਾ :(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਵਰਕਰਜ਼ ਫੈਡਰੇਸ਼ਨ ਇੰਟਕ ਪਾਵਰਕਾਮ ਅਤੇ ਟਰਾਂਸਕੋ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ), ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਥਰਮਲ ਇੰਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਅਤੇ ਪੰਜਾਬ ਰਾਜ ਬਿਜਲੀ ਮਜਦੂਰ ਸੰਘ ਦੇ ਬਿਜਲੀ ਕਾਮਿਆਂ ਵੱਲੋਂ ਪੰਜਾਬ ਦੇ ਸਮੁੱਚੇ ਡਵੀਜਲ ਦਫਤਰਾਂ ਅੱਗੇ 11,12 ਨਵੰਬਰ ਦੀ ਥਾਂ 15, 16 ਨਵੰਬਰ ਨੂੰ, ਹੈਡ ਆਫਿਸ ਪਟਿਆਲਾ ਦੇ ਤਿੰਨੇ ਮੁੱਖ ਗੇਟਾਂ ਤੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਰੋਸ ਪ੍ਰਦਰਸ਼ਨ ਕਰਨਗੀਆਂ ਅਤੇ ਪੰਜਾਬ ਦੇ ਸਮੁੱਚੇ ਬਿਜਲੀ ਉਪ ਮੰਡਲ / ਮੰਡਲ ਦਫਤਰਾਂ ਅੱਗੇ ਰੋਸ ਰੈਲੀਆਂ / ਧਰਨੇ ਦੇ ਕੇ ਰੋਸ ਵਿਖਾਵਾ ਕਰਨਗੀਆਂ।

ਇਹ ਫੈਸਲਾ ਸਾਥੀ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੀ ਮੀਟਿੰਗ ਵਿੱਚ ਕੀਤਾ ਗਿਅ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆ ਸਾਥੀ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਜੁਆਇੰਟ ਫੋਰਮ ਵੱਲੋਂ ਮਿਤੀ 11, 12 ਨਵੰਬਰ ਨੂੰ ਕੀਤੇ ਜਾਣ ਵਾਲੇ ਸੰਘਰਸ਼ ਪ੍ਰੋਗਰਾਮ ਨੂੰ ਮਿਤੀ 15, 16 ਨਵੰਬਰ ਨੂੰ ਕਰਨ ਦਾ ਫੈਸਲਾ ਕੀਤਾ ਹੈ। ਜੁਆਇੰਟ ਫੋਰਮ ਦੇ ਆਗੂਆਂ ਨੇ ਮੀਟਿੰਗ ਵਿੱਚ ਪਾਵਰ ਮੈਨੇਜਮੈਂਟ ਦੀ ਮੁਲਾਜਮ ਵਿਰੋਧੀ ਨੀਤੀ ਦੀ ਤਿੱਖੀ ਅਲੋਚਨਾ ਕਰਦਿਆਂ ਮੰਗ ਕੀਤੀ ਕਿ ਮਿਤੀ 26—10—2021 ਨੂੰ ਜੁਆਇੰਟ ਫੋਰਮ ਨਾਲ ਹੋਈ ਮੀਟਿੰਗ ਦੇ ਫੈਸਲੇ ਲਾਗੂ ਕੀਤੇ ਜਾਣ ਅਤੇ ਰਹਿੰਦੀਆਂ ਮੰਗਾਂ ਪੇ ਬੈਂਡ ਦਾ ਮਸਲਾ, 23 ਸਾਲਾਂ ਦੀ ਸੇਵਾ ਬਾਅਦ ਤਰੱਕੀ ਵਾਧਾ, ਕੱਚੇ ਕਾਮੇ ਪੱਕੇ ਕਰਨ, ਨਵ—ਨਿਯੁਕਤ ਮੁਲਾਜਮਾਂ ਨੂੰ ਪੂਰਾ ਤਨਖਾਹ ਸਕੇਲ ਦੇਣ, ਸ.ਲ.ਮ. ਨੂੰ ਲ.ਮ. ਬਨਾਉਣ, ਸਬ ਸਟੇਸ਼ਨ ਸਟਾਫ ਥਰਮਲ ਤੇ ਹਾਈਡਲ ਮੁਲਾਜਮਾਂ ਦੀਆਂ ਮੰਗਾਂ ਜਿਵੇਂ ਤਰੱਕੀਆਂ, ਓਵਰ ਟਾਇਮ ਦੀਆਂ ਅਦਾਇਗੀਆਂ ਆਦਿ ਮੰਗ ਪੱਤਰ ਅਨੁਸਾਰ ਹੱਲ ਕਰਨ ਦੀ ਮੰਗ ਕੀਤੀ।

ਮੀਟਿੰਗ ਵਿੱਚ ਗਰਿਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਦੀਆਂ ਮੰਗਾਂ ਦਾ ਸਮਰਥਨ ਅਤੇ ਸਹਿਯੋਗ ਤੋਂ ਇਲਾਵਾ ਜੁਆਇੰਟ ਫੋਰਮ ਤੋਂ ਬਾਹਰ ਭਰਾਤਰੀ ਜਥੇਬੰਦੀਆਂ ਨੂੰ ਜੁਆਇੰਟ ਫੋਰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਪੰਜਾਬ ਸਰਕਾਰ ਦੀ ਮੁਲਾਜਮ ਵਿਰੋਧੀ ਨੀਤੀ ਦੀ ਸਖਤ ਨਿੰਦਾ ਕਰਦਿਆਂ ਪੰਜਾਬ ਯੂ.ਟੀ. ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਤਿੰਨ ਨਵੰਬਰ ਨੂੰ ਜਿਲ੍ਹਾ ਪੱਧਰੀ ਧਰਨੇ, 13 ਨਵੰਬਰ ਦੀ ਬਠਿੰਡਾ ਰੈਲੀ ਅਤੇ ਹੋਰ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਦਾ ਫੈਸਲਾ ਕੀਤਾ। ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਸਰਵ ਸਾਥੀ ਹਰਪਾਲ ਸਿੰਘ, ਅਵਤਾਰ ਸਿੰਘ ਕੈਂਥ, ਬਲਵਿੰਦਰ ਸਿੰਘ ਸੰਧੂ, ਹਰਜੀਤ ਸਿੰਘ, ਰਾਮ ਲੁਭਾਇਆ, ਗੁਰਕਮਲ ਸਿੰਘ, ਮਨਜੀਤ ਕੁਮਾਰ, ਜਗਜੀਤ ਸਿੰਘ ਅਤੇ ਗੁਰਦਿੱਤ ਸਿੰਘ ਆਦਿ ਸਾਥੀ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਪਾਵਰ ਮੈਨੇਜਮੈਂਟ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Leave a Reply

Your email address will not be published. Required fields are marked *