ਪੰਜਾਬਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਦੇ ਐਨ. ਐਸ. ਐਸ. ਵਿਭਾਗ ਨੇ ਮਨਾਇਆ ਰਾਸਟਰੀ ਏਕਤਾ ਦਿਵਸ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਐਨ. ਐਸ. ਐਸ. ਵਿਭਾਗ ਵਲੋਂ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਜਿਸ ਵਿਚ ਪੋਸਟਰ ਮੇਕਿੰਗ, ਲੇਖ ਰਚਨਾ ਅਤੇ ਪ੍ਰੇਰਨਾਦਾਇਕ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਪ੍ਰੋ ਨਵਦੀਪ ਕੌਰ, ਪ੍ਰੋ ਮਨਵੀਰ ਕੌਰ ਅਤੇ ਪ੍ਰੋ ਜਸਪ੍ਰੀਤ ਕੌਰ ਵਲੋਂ ਜੱਜ ਦੀ ਭੂਮਿਕਾ ਨਿਭਾਈ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ।

ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਕਿਹਾ ਕਿ ਰਾਸਟਰੀ ਏਕਤਾ ਦੇਸ਼ ਦੇ ਵਿਕਾਸ ਦਾ ਆਧਾਰ ਹੈ ਜਿਸ ਤੋਂ ਬਿਨਾਂ ਕਿਸੇ ਵੀ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਨੂੰ ਏਕਤਾ ਦੀ ਮਿਸਾਲ ਵੀ ਕਿਹਾ ਜਾਂਦਾ ਹੈ। ਕਿਉਂਕਿ ਉਨ੍ਹਾਂ ਨੇ ਹਮੇਸ਼ਾ ਦੇਸ਼ ਦੀ ਇਕਜੁਟਤਾ ਨੂੰ ਕਾਇਮ ਰੱਖਣ ਦੀ ਕੋਸਿਸ ਕੀਤੀ। ਉਨ੍ਹਾਂ ਦੇ ਅਜਿਹੇ ਯੋਗਦਾਨ ਸਦਕਾ ਹੀ ਉਨ੍ਹਾਂ ਨੂੰ ਭਾਰਤ ਦਾ ਲੋਹ ਪੁਰਸ਼ ਵੀ ਕਿਹਾ ਜਾਂਦਾ ਹੈ ।

ਐਨ. ਐਸ. ਐਸ. ਪ੍ਰੋਗਰਾਮ ਅਫਸਰ ਪ੍ਰੋ ਸਪਨਾ, ਪ੍ਰੋ ਜਗਤਾਰ ਸਿੰਘ ਅਤੇ ਪ੍ਰੋ ਰਾਜਵਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਭਾਰਤ ਸਰਕਾਰ ਅਤੇ ਯੂ.ਜੀ.ਸੀ. ਵੱਲੋਂ ਵੱਖ-ਵੱਖ ਸਮੇਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਖ਼ਾਲਸਾ ਕਾਲਜ ਦਾ ਐਨ.ਐਸ.ਐਸ. ਵਿੰਗ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਵਾਲੇ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਰਹਿੰਦਾ ਹੈ। ਸਾਡੀ ਇਹ ਕੋਸ਼ਿਸ਼ ਰਹਿੰਦੀ ਹੈ ਕਿ ਵਿਦਿਆਰਥੀ ਆਪਣੇ ਰਾਸ਼ਟਰ ਦੇ ਪ੍ਰਤੀ ਸਮਰਪਣ ਭਾਵਨਾ ਨਾਲ ਜੀਵਨ ਨਿਰਵਾਹ ਕਰਨ ਤਾਂ ਜੋ ਉਹ ਭਵਿੱਖ ਦੇ ਚੰਗੇ ਨਾਗਰਿਕਾਂ ਵਜੋਂ ਵਿਚਰ ਸਕਣ। ਪ੍ਰੋਗਰਾਮ ਦੇ ਅੰਤ ਵਿਚ ਕਾਲਜ ਵਿਦਿਆਰਥੀਆਂ ਲਈ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ ਜਿਸ ਵਿਚ ਦੇਸ਼ ਦੀ ਏਕਤਾ ਅਖੰਡਤਾ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਸਹੁੰ ਚੁਕਾਈ ਗਈ।

Leave a Reply

Your email address will not be published. Required fields are marked *