ਐਨਐਚਐਮ ਕਰਮਚਾਰੀਆਂ ਨੂੱ ਸੀਐਮ ਨੇ ਦਿੱਤਾ ਦੀਵਾਲੀ ਦਾ ਤੋਹਫਾ
ਠੇਕਾ ਕਰਮਚਾਰੀਆਂ ਨੂੰ ਮਿਲੇਗਾ 7ਵਾਂ ਤਨਖਾਹ ਕਮਿਸ਼ਨ
ਚੰਡੀਗੜ੍ਹ, 2 ਨਵੰਬਰ (ਮਧੂਸਾਰ ਬਿਊਰੋ) – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮੀ ਸਿਹਤ ਮਿਸ਼ਨ, ਹਰਿਆਣਾ ਦੇ ਠੇਕਾ ਕਰਮਚਾਰੀਆਂ ਨੂੱ ਦੀਵਾਲੀ ਦੇ ਤਿਉਹਾਰ ‘ਤੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਸਬੰਧ ਵਿਚ ਉਨ੍ਹਾਂ ਦੇ ਲਈ ਸੱਤਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਸੈਦਾਂਤਿਕ ਮੰਜੂਰੀ ਦੇ ਦਿੱਤੀ ਹੈ।
ਮੁੱਖ ਮੰਤਰੀ ਨੇ ਐਨਐਚਐਮ ਦੇ ਠੇਕਾ ਕਰਮਚਾਰੀਆਂ ਵੱਲੋਂ ਵਿਸ਼ੇਸ਼ ਰੂਪ ਨਾਲ ਕੋਵਿਡ-19 ਮਹਾਮਾਰੀ ਦੌਰਾਨ ਕੀਤੇ ਗਏ ਅਥੱਕ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਇੰਨ੍ਹਾਂ ਸਾਰੇ ਕਰਮਚਾਰੀਆਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦੀ ਮੰਜੂਰੀ ਪ੍ਰਦਾਨ ਕੀਤੀ।
ਇਸ ਤੋਂ ਪਹਿਲਾਂ, ਮੁੱਖ ਮੰਤਰੀ ਦੀ ਅਗਵਾਈ ਵਿਚ 11 ਅਗਸਤ, 2021 ਨੂੰ ਹੋਈ ਰਾਜ ਸਿਹਤ ਕਮੇਟੀ ਦੀ ਆਮ ਸਭਾ ਦੀ ਮੀਟਿੰਗ ਵਿਚ ਇਸ ਮਾਮਲੇ ਨੂੰ ਚੁਕਿਆ ਗਿਆ ਸੀ। ਮੀਟਿੰਗ ਦੌਰਾਨ ਪ੍ਰਾਪਤ ਨਿਰਦੇਸ਼ਾਂ ਦੇ ਪਾਲਣ ਵਿਚ ਫਾਇਲ ਨੂੰ ਫਿਰ ਤੋਂ ਪੇਸ਼ ਕੀਤਾ ਗਿਆ ਅਤੇ ਉਸ ਦੇ ਬਾਅਦ ਅਨੁਮੋਦਨ ਪ੍ਰਦਾਨ ਕਰ ਦਿੱਤਾ ਗਿਆ।

