ਪਟਿਆਲਾ

ਕੋਵਿਡ ਟੀਕਾਕਰਣ ਕੈਂਪਾ ਵਿੱਚ 1035 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ

ਅੱਜ ਜਿਲ੍ਹੇ ਵਿੱਚ ਕੋਵਿਡ ਦਾ ਕੋਈ ਵੀ ਕੇਸ ਨਹੀਂ ਆਇਆ ਪੋਜੀਟਿਵ ਅਤੇ ਡੇਂਗੂ ਦੇ 25 ਨਵੇਂ ਕੇਸ ਹੋਏ ਰਿਪੋਰਟ : ਸਿਵਲ ਸਰਜਨ

ਪਟਿਆਲਾ 03 ਨਵੰਬਰ (ਮਧੂਸਾਰ ਬਿਊਰੋ)ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 1035 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 59 ਹਾਜਰ 380 ਹੋ ਗਈ ਹੈ।

ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 04 ਨਵੰਬਰ ਦਿਨ ਵੀਰਵਾਰ ਨੂੰ ਦਿਵਾਲੀ ਦਾ ਤਿਓਹਾਰ ਹੋਣ ਕਾਰਨ ਕੋਵਿਡ ਵੈਕਸੀਨ ਟੀਕਾਕਰਨ ਨਹੀਂ ਹੋਵੇਗਾ ।
ਅੱਜ ਜਿਲੇ ਵਿੱਚ ਪ੍ਰਾਪਤ 1604 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀਂ ਹੋਇਆ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48928 ਹੀ ਹੈ।ਮਿਸ਼ਨ ਫਹਿਤ ਤਹਿਤ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47563 ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 07 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 25 ਨਵਂੇ ਕੇਸ ਰਿਪੋਰਟ ਹੋਏ ਹਨ ਜਿਨ੍ਹਾ ਵਿਚੋ 20 ਕੇਸ ਸ਼ਹਿਰੀ ਏਰੀਏ ਨਾਲ ਅਤੇ 5 ਕੇਸ ਪਿੰਡਾਂ ਨਾਲ ਸਬੰਧਤ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1223 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,09,222 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,928 ਕੋਵਿਡ ਪੋਜਟਿਵ, 9,59,769 ਨੈਗੇਟਿਵ ਅਤੇ ਲਗਭਗ 525 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

Leave a Reply

Your email address will not be published. Required fields are marked *