ਅੰਮ੍ਰਿਤਸਰਪੰਜਾਬ

ਗਵਾਲੀਅਰ ਤੋਂ ਅੰਮ੍ਰਿਤਸਰ ਤੀਕ ਚੱਲੀ ਬੰਦੀ ਛੋੜ ਯਾਤਰਾ ਦਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਨਿੱਘਾ ਸੁਆਗਤ

ਅੰਮ੍ਰਿਤਸਰ, 03 ਨਵੰਬਰ (ਮਧੂਸਾਰ ਬਿਊਰੋ) ਗਵਾਲੀਅਰ ਤੋਂ ਅਰੰਭ ਹੋਈ ਸਬਦ ਚੌਂਕੀ ਯਾਤਰਾ ਅੱਜ ਭਲ਼ੀਭਾਂਤ ਅੰਮ੍ਰਿਤਸਰ ਵਿਖੇ ਪੁੱਜਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੇ ਨਿਹੰਗ ਸਿੰਘਾਂ ਨੇ ਨਿੱਘਾ ਸੁਆਗਤ ਕੀਤਾ, ਪੰਜ ਪਿਆਰਿਆਂ, ਨਿਸ਼ਾਨਚੀਆਂ ਤੇ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।ਪੁਰਾਤਨ ਰਵਾਇਤ ਅਨੁਸਾਰ ਇਹ ਯਾਤਰਾ ਸਭਨਾਂ ਸੰਗੀ ਸਾਥੀਆਂ ਦੇ ਸਹਿਯੋਗ ਨਾਲ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦਾ ਵਿਸ਼ੇਸ਼ ਉਪਰਾਲਾ ਹੈ।

       ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਬੁੱਢਾ ਦਲ ਦੀ ਅਜ਼ਾਦ ਘੋੜ ਫੌਜ ਵਿਸ਼ੇਸ਼ ਤੌਰ ਤੇ ਅੰਮ੍ਰਿਤਸਰ ‘ਚ ਦਾਖਲ ਹੋਣ ਸਮੇਂ ਯਾਤਰਾ ਨੂੰ ਜੀਆਇਆਂ ਕਿਹਾ ਤੇ ਦਸਮ ਪਾਤਸ਼ਾਹ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਨਿਸ਼ਾਨਾਂ ਦੀ ਸਰਪ੍ਰਸਤੀ ਹੇਠ ਨਗਰ ਕੀਰਤਨ ਦੀ ਅਗਵਾਈ ਕਰਦੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛੇਵੇਂ ਪਾਤਸ਼ਾਹ ਹਰਗੋਬਿੰਦ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਮੱਲ ਅਖਾੜਾ ਸਾਹਿਬ ਤੀਕ ਲੈ ਕੇ ਪੁਜੇ।ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਵਲੋਂ ਸ਼ਰਧਾ ਸਤਿਕਾਰ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ, ਫੁੱਲ ਮਲਾਵਾਂ, ਸਿਰਪਾਓ ਅਤੇ ਪਾਲਕੀ ‘ਚ ਸ਼ੁਸ਼ੋਭਤ ਸਾਰੇ ਸਿੰਘ ਸਾਹਿਬ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮੇਂ ਬਾਬਾ ਜੱਸਾ ਸਿੰਘ ਦੇ ਨਾਲ ਦਿਲਜੀਤ ਸਿੰਘ ਬੇਦੀ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਤਰਲੋਕ ਸਿੰਘ ਢੱਢਰੀਆਂ, ਬਾਬਾ ਹਰਬੰਸ ਸਿੰਘ ਸੰਗਰੂਰ, ਬਾਬਾ ਈਸ਼ਰ ਸਿੰਘ ਰੱਬ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਪਿਆਰਾ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਮੱਘਰ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਗਿਆਨ ਸਿੰਘ ਲੋਹਗੜ੍ਹ, ਬਾਬਾ ਰਣਯੋਧ ਸਿੰਘ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਬਾਬਾ ਮਲੂਕ ਸਿੰਘ ਲਾਡੀ ਅਨੰਦਪੁਰ ਸਾਹਿਬ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *