ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਸਮੇਤ ਨਿਹੰਗ ਸਿੰਘ ਦਲਾਂ ਦੇ ਮੁਖੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨਤ
ਅੰਮ੍ਰਿਤਸਰ 5 ਨਵੰਬਰ (ਮਧੂਸਾਰ ਬਿਊਰੋ) ਬੰਦੀ ਛੋੜ ਦਿਵਸ ਦਿਵਾਲੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਬਾਕੀ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬਾਨ ਵਲੋਂ ਸਾਜੇ ਨਿਵਾਜੇ ਨਿਹੰਗ ਸਿੰਘ ਦਲਾਂ ਪੰਥਾਂ ਦਾ ਸਨਮਾਨ ਕੀਤਾ ਗਿਆ ਹੈ।
ਪੁਰਾਤਨ ਪਰੰਪਰਾ ਅਨੁਸਾਰ ਹੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਅਕਾਲ ਤਖ਼ਤ ਸਾਹਿਬ, ਗਿਆਨੀ ਗੁਰਮੁੱਖ ਸਿੰਘ ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਮਲਕੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਵੱਲੋਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ, ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਮਹਿਤਾ ਨੂੰ ਸਿਰਪਾਉ ਦੋਸ਼ਾਲਾ ਨਾਲ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ ਤੋਂ ਇਲਾਵਾ ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਬਘੇਲ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ,ਮਹੰਤ ਕਰਮ ਸਿੰਘ ਜਮਨਾਨਗਰ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਲੱਖਾ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਪਿਆਰਾ ਸਿੰਘ, ਬਾਬਾ ਲਾਭ ਸਿੰਘ, ਬਾਬਾ ਨੌਰੰਗ ਸਿੰਘ,ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ ਹਜ਼ੂਰੀਆ ਸੇਵਾਦਾਰ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਸਤਨਾਮ ਸਿੰਘ ਗੁਮਾਨਪੁਰਾ ਆਦਿ ਹਾਜ਼ਰ ਸਨ।

