ਪਟਿਆਲਾ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 12 ਲੱਖ 11 ਹਜ਼ਾਰ 458 ਮੀਟ੍ਰਿਕ ਟਨ ਹੋਈ : ਸੰਦੀਪ ਹੰਸ

ਪਟਿਆਲਾ, 5 ਨਵੰਬਰ:(ਰਮਨਦੀਪ/ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਤੱਕ 12 ਲੱਖ 11 ਹਜ਼ਾਰ 458 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਮੰਡੀਆਂ ਵਿਚ ਪੁੱਜੇ ਝੋਨੇ ‘ਚੋਂ 12 ਲੱਖ 10 ਹਜ਼ਾਰ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 96059 ਮੀਟ੍ਰਿਕ ਟਨ ਝੋਨਾ ਆਇਆ ਅਤੇ 95893 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 492424 ਮੀਟਰਿਕ ਟਨ, ਮਾਰਕਫੈਡ ਵੱਲੋਂ 306446 ਮੀਟਰਿਕ ਟਨ, ਪਨਸਪ ਵੱਲੋਂ 257990 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 151023 ਅਤੇ ਐਫ.ਸੀ.ਆਈ. ਵੱਲੋਂ 2126 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 1867.63 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆ ਕਿਹਾ ਕਿ ਵਾਤਾਵਰਣ ਤੇ ਜਮੀਨ ਦੀ ਉਪਜਾਊ ਸ਼ਕਤੀ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਜਗ੍ਹਾਂ ਖੇਤਾਂ ‘ਚ ਹੀ ਵਾਹੁਣ ਨੂੰ ਤਰਜੀਹ ਦੇਣ।

Leave a Reply

Your email address will not be published. Required fields are marked *