ਅੰਮ੍ਰਿਤਸਰਪੰਜਾਬ

ਉਜੈਨ ਵਿਖੇ ਸ਼੍ਰੋਮਣੀ ਕਮੇਟੀ ਮਾਹਰਾਂ ਦੀ ਟੀਮ ਭੇਜੇ:ਸਿੰਘ ਸਾਹਿਬ ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 08 ਨਵੰਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ)-ਨਿਹੰਗ ਸਿੰਘਾਂ ਦੀ ਪੁਰਤਾਨ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸਾਹਿਬਾਂ ਨੂੰ ਵਿਸ਼ੇਸ਼ ਤੌਰ ਤੇ ਸੁਝਾਅ ਦਿੱਤਾ ਹੈ ਕਿ ਉਜੈਨ ਵਿੱਚ ਹਨੂੰਮਾਨ ਮੰਦਿਰ ਦੇ ਪੁਜਾਰੀ ਕੋਲ ਦੋ ਸੌ ਸਾਲ ਪੁਰਾਣਾ ਗੁਰੂ ਗ੍ਰੰਥ ਸਾਹਿਬ ਜੀ ਦੇ ਮਿਲੇ ਸਰੂਪ ਦੀ ਇਤਿਹਾਸਕਤਾ, ਪ੍ਰਮਾਣਿਕਤਾ ਸਬੰਧੀ ਵਿਸ਼ੇਸ਼ ਮਾਹਰਾਂ ਦੀ ਟੀਮ ਭੇਜ ਕੇ ਪੜਤਾਲ ਕਰਵਾਈ ਜਾਵੇ ਅਤੇ ਸਰੂਪ ਪ੍ਰਾਪਤ ਕਰਨ ਲਈ ਪੂਰੇ ਯਤਨ ਕੀਤੇ ਜਾਣ।

ਅੱਜ ਏਥੋ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਮੀਡੀਆ ਰਾਹੀ ਜਾਣਕਾਰੀ ਮਿਲੀ ਹੈ ਕਿ ਊਜੈਨ ਵਿਖੇ ਹਨੂੰਮਾਨ ਮੰਦਰ ਦੇ ਪੁਜਾਰੀ ਤੋਂ ਦੋ ਸੌ ਸਾਲ ਪੁਰਾਣਾ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਸਰੂਪ ਦੀ ਸਾਂਭ ਸੰਭਾਲ, ਸਤਿਕਾਰ ਅਤੇ ਮਰਯਾਦਾ ਬਾਰੇ ਵੀ ਜਾਣਕਾਰੀ ਪ੍ਰਾਪਤ ਹੋਵੇ ਅਤੇ ਅਜਿਹੇ ਸਰੂਪਾਂ ਸਬੰਧੀ ਜਿਥੇ ਕਿਤੇ ਵੀ ਸੂਚਨਾ ਮਿਲਦੀ ਹੈ ਉਸ ਦੀ ਸਾਂਭ ਸੰਭਾਲ ਅਤੇ ਮਰਯਾਦਾ ਬਾਰੇ ਫੌਰੀ ਤੌਰ ਤੇ ਜਾਣਕਾਰੀ ਹਾਸਲ ਕੀਤੀ ਜਾਣੀ ਚਾਹੀਦੀ ਹੈ।ਇਸ ਸਬੰਧੀ ਮੱਧ ਪ੍ਰਦੇਸ਼ ਦੇ ਸਿੱਖਾਂ ਦਾ ਸਹਿਯੋਗ ਲੈ ਲੈਣਾ ਚਾਹੀਦਾ ਹੈ।

Leave a Reply

Your email address will not be published. Required fields are marked *