ਕੋਵਿਡ ਟੀਕਾਕਰਣ ਕੈਂਪਾ ਵਿੱਚ 4733 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਪਟਿਆਲਾ 09 ਨਵੰਬਰ(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ
ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 3339 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 62 ਹਜਾਰ 582 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 10 ਨਵੰਬਰ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ
ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਅਰਬਨ
ਪ੍ਰਾਇਮਰੀ ਸਿਹਤ ਕੇਂਦਰ ਅਤੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਬ ਡਵੀਜਨ ਹਸਪਤਾਲ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ
ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 2370 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪੋਜਟਿਵ ਕੇਸ ਨਹੀ ਹੋਇਆਂ ਰਿਪੋਰਟ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48934 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਠੀਕ ਹੋਣ ਵਾਲੇ ਕੋਵਿਡ ਮਰੀਜ਼ਾ
ਦੀ ਗਿਣਤੀ 47569 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 07 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ
ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 28 ਨਵਂੇ ਕੇਸ ਰਿਪੋਰਟ ਹੋਏ
ਹਨ ਜਿਨ੍ਹਾਂ ਵਿਚੋ 18 ਕੇਸ ਸ਼ਹਿਰੀ ਏਰੀਏ ਨਾਲ ਅਤੇ 10 ਕੇਸ ਪਿੰਡਾਂ ਵਿਚੋਂ ਹਨ। ਜਿਸ ਨਾਲ ਜਿਲ੍ਹੇ ਵਿਚ ਕੁਲ ਕੇਸਾ ਦੀ ਗਿਣਤੀ 785 ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2190 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,16,066 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48934 ਕੋਵਿਡ ਪੋਜਟਿਵ,9,65,759 ਨੈਗੇਟਿਵ ਅਤੇ ਲਗਭਗ 1373 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

