ਪੰਜਾਬ

ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਘਰ ਨਤਮਸਤਕ, ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ

ਗੁਰਦੁਆਰਾ ਸਾਹਿਬ ਦੀਵਾਨ ਹਾਲ ’ਚ ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸੁਣਾਇਆ ਗੁਰ ਇਤਿਹਾਸ

ਦਸਮੇਸ਼ ਪਿਤਾ ਵੱਲੋਂ ਵਿਖਾਏ ਧਰਮ ਦੇ ਮਾਰਗ ਦਾ ਪਾਂਧੀ ਬਣਨਾ ਸਮੇਂ ਦੀ ਵੱਡੀ ਲੋੜ : ਪ੍ਰੋ. ਬਡੂੰਗਰ

ਪਟਿਆਲਾ 9 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ਵਿਚ ਮੱਥਾ ਟੇਕਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕਵਾੜ੍ਹ ਖੁੱਲ੍ਹਣ ਮਗਰੋਂ ਆਸਾ ਦੀ ਵਾਰ ਅਤੇ ਮੁੱਖ ਵਾਕ ਭਾਈ ਅਜਮੇਰ ਸਿੰਘ ਵੱਲੋਂ ਲਿਆ ਗਿਆ ਅਤੇ ਹੈਡ ਗ੍ਰੰਥੀ ਗਿਆਨੀ ਪਿ੍ਰਤਪਾਲ ਸਿੰਘ ਵੱਲੋਂ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ’ਚ ਨਤਮਸਤਕ ਹੋਣ ਪੁੱਜੀ ਸੰਗਤ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ-ਸੰਗਤ ਕਰਦਿਆਂ ਹਜ਼ੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਢਾਡੀ ਅਤੇ ਕਵੀਸ਼ਰੀ ਜਥਿਆਂ ’ਚ ਸ਼ਾਮਲ ਭਾਈ ਗੁਰਦਿਆਲ ਸਿੰਘ ਸਨੌਰ, ਭਾਈ ਸੁਖਵਿੰਦਰ ਸਿੰਘ ਬੀ.ਏ., ਭਾਈ ਬਲਵੀਰ ਸਿੰਘ ਬੀਰ, ਭਾਈ ਗੁਰਨਾਮ ਸਿੰਘ ਸਨੌਰ, ਭਾਈ ਗੁਰਜੰਟ ਸਿੰਘ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਅਰਜਨ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜ੍ਹਦਿਆਂ ਕਲਗੀਧਰ ਦਸਮੇਸ਼ ਪਿਤਾ ਦੇ ਜੋਤੀ ਜੋਤਿ ਦਿਵਸ ਮੌਕੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜੋਤਿ ਜੋਤ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਮੁਗਲ ਸਲਤਨਤ ਖਿਲਾਫ਼ ਲੜੀਆਂ ਅਨੇਕਾਂ ਜੰਗਾਂ ਦਾ ਜ਼ਿਕਰ ਕਰਦਿਆਂ ਮਨੁੱਖਤਾ ਨੂੰ ਹੱਕ-ਸੱਚ ਦੀ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਅਜੌਕੇ ਸਮੇਂ ਵਿਚ ਅੱਜ ਲੋੜ ਹੈ ਗੁਰੂ ਸਾਹਿਬ ਦੇ ਗੁਰਬਾਣੀ ਫਲਸਫੇ ਅਨੁਸਾਰ ਧਰਮ ਦੇ ਮਾਰਗ ਦਾ ਪਾਂਧੀ ਬਣਿਆ ਜਾਵੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਦੀ ਆਨ, ਬਾਨ ਅਤੇ ਸ਼ਾਨ ਲਈ ਆਪਣਾ ਪਰਿਵਾਰ ਤੱਕ ਪੰਥ ਤੋਂ ਨਿਛਾਵਰ ਕੀਤਾ ਅਤੇ ਅਡੋਲ ਅਤੇ ਅਡਿੱਗ ਰਹਿੰਦਿਆਂ ਜਬਰ ਜੁਲਮ ਦੇ ਖਿਲਾਫ਼ ਜੰਗਾਂ ਲੜਦਿਆਂ ਧਰਮ ਦੀ ਚੜ੍ਹਦੀਕਲਾ, ਸਿੱਖੀ ਦੇ ਨਿਆਰੇਪਣ ਲਈ ਖਾਲਸਾ ਪੰਥ ਦੀ ਸਾਜਨਾ ਕੀਤੀ, ਜਿਨ੍ਹਾਂ ਨੂੰ ਅੱਜ ਅੰਮਿ੍ਰਤ ਦੇ ਦਾਤੇ ਕਰਕੇ ਵੀ ਜਾਣਿਆ ਜਾਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੂੰ ਸਿਰੋਪਾਓ ਦੀ ਬਖਸ਼ਿਸ਼ ਵੀ ਕੀਤੀ ਗਈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਕਾਊਂਟੈਂਟ ਵਰਿੰਦਰ ਗੋਲਡੀ, ਆਤਮ ਪ੍ਰਕਾਸ਼ ਸਿੰਘ, ਗੁਰਦੀਪ ਸਿੰਘ, ਗੁਰਤੇਜ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਰਿਓਂਦ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *