ਪਟਿਆਲਾ

ਕੋਵਿਡ ਟੀਕਾਕਰਣ ਕੈਂਪਾ ਵਿੱਚ 1940 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ।

ਕੱਲ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।

ਅੱਜ ਜਿਲ੍ਹੇ ਵਿੱਚ 3 ਕੋਵਿਡ ਪਾਜੇਟਿਵ ਕੇਸ ਹੋਏ ਰਿਪੋਰਟ ਅਤੇ 31 ਡੇਂਗੂ ਦੇ ਕੇਸ ਹੋਏ ਰਿਪੋਰਟ:

ਪਟਿਆਲਾ 10 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ)ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 1940 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 64 ਹਜਾਰ 522 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 11 ਨਵੰਬਰ ਦਿਨ ਵੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ,

ਮੋਦੀਖਾਨਾ ਸਾਹਮਣੇ ਮੋਤੀਬਾਗ ਗੁਰਦੁਆਰਾ, ਡੀ ਐਮ ਡਬਲਿਉ ਰੇਲਵੇ ਹਸਪਤਾਲ, ਡੀ.ਐਮ. ਡਬਲਿਉ ਰੇਲਵੇ ਹਸਪਤਾਲ, ਸਮਾਣਾ ਦੇ ਰਵਿਦਾਸ ਗੁਰਦੁਆਰਾ ਸਾਹਿਬ, ਗੋਪਾਲ ਭਵਨ ਅਤੇ ਗੁਰੂਦੁਆਰਾ ਥੜਾ ਸਾਹਿਬ, ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ਼ ਅਤੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਬ ਡਵੀਜਨ ਹਸਪਤਾਲ ਪਾਤੜਾ ਦੇ ਕਮਿਉਨਿਟੀ ਹੈਲਥ ਸੈਂਟਰ, ਘਨੋਰ ਦੇ ਸਰਕਾਰੀ ਸਕੂਲ, ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ। ਅੱਜ ਜਿਲੇ ਵਿੱਚ ਪ੍ਰਾਪਤ 2149 ਕੋਵਿਡ ਰਿਪੋਰਟਾਂ ਵਿਚੋਂ 3 ਕੋਵਿਡ ਪਾਜੇਟਿਵ ਕੇਸ ਰਿਪੋਰਟ ਹੋਏ ਜਿਨ੍ਹਾਂ ਵਿਚੋ 2 ਕੇਸ ਪਟਿਆਲਾ ਸ਼ਹਿਰ ਅਤੇ 1 ਕੇਸ ਬਲਾਕ ਕਾਲੋ ਮਾਜਰਾ ਨਾਲ ਸਬੰਧਤ ਹੈ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48937 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਇੱਕ ਮਰੀਜ਼ ਹੋਰ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਕੋਵਿਡ ਮਰੀਜ਼ਾ ਦੀ ਗਿਣਤੀ 47570 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 09 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ। ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 31 ਨਵਂੇ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿਚੋ 17 ਕੇਸ ਸ਼ਹਿਰੀ ਏਰੀਏ ਨਾਲ ਅਤੇ 14 ਕੇਸ ਪਿੰਡਾਂ ਵਿਚੋਂ ਹਨ।

ਜਿਸ ਨਾਲ ਜਿਲ੍ਹੇ ਵਿਚ ਕੁਲ ਕੇਸਾ ਦੀ ਗਿਣਤੀ 816 ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1989 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,18,055 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48937 ਕੋਵਿਡ ਪੋਜਟਿਵ,9,67,905 ਨੈਗੇਟਿਵ ਅਤੇ ਲਗਭਗ 1213 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Leave a Reply

Your email address will not be published. Required fields are marked *