ਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਵੱਲੋਂ ਮਨਾਇਆ ਗਿਆ ‘ਸਮਾਣਾ ਫਤਹਿ ਦਿਵਸ’ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ

ਕੇਂਦਰ ਸਰਕਾਰ ਦਾ ਜ਼ਮੀਨੀ ਮਾਲਕੀ ਖੋਹਣ ਵਾਲਾ ਮਨਸੂਬਾ ਸਫਲ ਨਹੀਂ ਹੋਣ ਦੇਵਾਂਗੇ : ਬੀਬੀ ਜਗੀਰ ਕੌਰ

ਪ੍ਰੋ. ਬਡੂੰਗਰ, ਸੁਰਜੀਤ ਸਿੰਘ ਰੱਖੜਾ, ਸੰਤ ਮਹਾਂਪੁਰਸ਼ਾਂ, ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤੀ ਸ਼ਿਰਕਤ

ਸਮਾਣਾ/ਪਟਿਆਲਾ 11 ਨਵੰਬਰ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੋ੍ਰਮਣੀ ਪੰਥ ਅਕਾਲੀ ਦਲ ਬੁੱਢਾ ਦਲ ਦੇ ਸਹਿਯੋਗ ਨਾਲ ਨੌਵੀਂ ਪਾਤਸ਼ਾਹੀ ਦੇ ਅਸਥਾਨ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ ’ਚ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਦਿਆਂ ‘ਸਮਾਣਾ ਫਤਹਿ ਦਿਵਸ’ ਧਾਰਮਕ ਸਮਾਗਮ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ। ਇਸ ਮੌਕੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਸਮਾਣਾ ਫਤਹਿ ਦਿਵਸ ਦੀ ਵਧਾਈਆਂ ਦਿੰਦਿਆਂ ਕਿਹਾ ਕਿ ਖਾਲਸਾ ਪੰਥ ਦੀ ਮਹਾਨ ਵਿਰਾਸਤ ਅਤੇ ਸਿੱਖਾਂ ਦਾ ਸ਼ਾਨਾਮੱਤਾ ਇਤਿਹਾਸ ਅਨੇਕਾਂ ਹੀ ਕੁਰਬਾਨੀਆਂ ਨਾਲ ਭਰਿਆ ਹੈ ਅਤੇ ਸਿੱਖ ਰਾਜ ਸਥਾਪਿਤ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਜ਼ਾਲਮ ਹਕੂਮਤਾਂ ਨੂੰ ਸਬਕ ਸਿਖਾਉਣ ਵਾਲੀਆਂ ਲੜੀਆਂ ਮਿਸਾਲੀ ਜੰਗਾਂ ਆਪਣੀ ਸ਼ਹਾਦਤ ਦੇ ਕੇ ਜਿੱਤੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਬਾਬਾ ਬੰਦਾ ਸਿੰਘ ਬਹਾਦਰ ਇਕੋ ਇਕ ਅਜਿਹਾ ਜਰਨੈਲ ਸਿੰਘ ਸੀ, ਜਿਸ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਮਾਲਕੀ ਹੱਕ ਦਿਵਾਇਆ, ਪ੍ਰੰਤੂ ਅੱਜ ਮਾੜੇ ਮਨਸੂਬੇ ਰੱਖਣ ਵਾਲੀ ਕੇਂਦਰ ਸਰਕਾਰ ਖੇਤੀ ਦੇ ਕਾਲੇ ਕਾਨੂੰਨਾਂ ਲਿਆ ਕੇ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਹੱਕ ਖੋਹਣ ਨੂੰ ਤੁਰੀ ਹੈ ਅਤੇ ਜ਼ਮੀਨਾਂ ਦੇ ਮਾਲਕੀ ਹੱਕ ਖੋਹਣ ਦਾ ਮਨਸੂਬਾ ਕਦੇ ਵੀ ਸਫਲ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਵਿਖਾਇਆ ਰਸਤਾ ਕਿਸਾਨਾਂ ਦਾ ਮਾਰਗ ਹੀ ਦਰਸ਼ਨ ਨਹੀਂ ਕਰੇਗਾ ਬਲਕਿ ਅੰਨੀ, ਗੂੰਗੀ ਅਤੇ ਬੋਲੀ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰ ਦੇਵੇਗਾ, ਜਿਸ ਨੂੰ ਜਗਾਉਣ ਲਈ ਅੱਜ ਦੁਨੀਆ ਭਰ ਦਾ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਆਪਣਾ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਗੁਰੂ ਸਾਹਿਬਾਨ ਦੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਵੱਡਮੁੱਲੇ ਸਿਧਾਂਤ ’ਤੇ ਪਹਿਰਾ ਦਿੰਦੀ ਹੋਈ ਕਿਸਾਨਾਂ ਭਰਾਵਾਂ ਦੇ ਇਸ ਸੰਘਰਸ਼ ਵਿਚ ਜੁਟੀ ਰਹੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਪਹਿਰੇਦਾਰੀ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਅੱਜ ਸ਼ੋ੍ਰਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ’ਤੇ ਉਂਗਲ ਚੁੱਕਣ ਵਾਲੀਆਂ ਏਜੰਸੀਆਂ ਅਤੇ ਮਾੜੇ ਮਨਸੂਬੇ ਰੱਖਣ ਵੀਆਂ ਤਾਕਤਾਂ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ। ਇਸ ਮੌਕੇ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਵੀ ਸੰਗਤਾਂ ਨੂੰ ਜਿਥੇ ਆਪਣੇ ਮਹਾਨ ਇਤਿਹਾਸ ਅਤੇ ਵਿਰਾਸਤ ਨਾਲ ਜੁੜਨ ਲਈ ਪ੍ਰੇਰਿਆ, ਉਥੇ ਹੀ ਬੁੱਢਾ ਦਲ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਜੰਗ ’ਚ ਵਰਤਿਆ ਨਗਾਰਾ ਅਤੇ ਸਾਂਭੇ ਗਏ ਸ਼ਸ਼ਤਰਾਂ ਦੇ ਸੰਗਤਾਂ ਨੂੰ ਦਰਸ਼ਨ ਦੀਦਵਾਰ ਕਰਵਾਏ ਤਾਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਖਾਲਸਾਈ ਰੰਗ ਪ੍ਰਦਾਨ ਕੀਤਾ। ਇਸ ਮੌਕੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹੈਡ ਗ੍ਰੰਥੀ ਭਾਈ ਪਿ੍ਰਤਪਾਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਅਤੇ ਭਾਈ ਸਤਨਾਮ ਸਿੰਘ ਕੁਹਾੜਕਾ, ਬੀਬੀ ਰਵਿੰਦਰ ਕੌਰ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਬਾਬਾ ਬੰਤਾ ਸਿੰਘ ਮੁੰਡਾ ਜੀ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ।

ਧਾਰਮਕ ਸਮਾਗਮ ਦੌਰਾਨ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ. ਚਰਨਜੀਤ ਸਿੰਘ ਰੱਖੜਾ, ਸ਼ੋ੍ਰਮਣੀ ਕਮੇਟੀ ਮੈਂਬਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਜਥੇਦਾਰ ਨਿਰਮਲ ਸਿੰਘ ਹਰਿਆਊ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਹਰਦੀਪ ਕੌਰ ਖੋਖ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਓ ਨਾਲ ਸਨਮਾਨਤ ਕੀਤਾ। ਸੰਤ ਮਹਾਂਪੁਰਸ਼ਾਂ ਵਿਚ ਗਿਆਨੀ ਸ਼ੇਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਬਲਜਿੰਦਰ ਸਿੰਘ, ਬਾਬਾ ਰੌਸ਼ਨ ਸਿੰਘ ਧਬਲਾਨ ਵਾਲੇ, ਬਾਬਾ ਕਸ਼ਮੀਰ ਸਿੰਘ ਅਲਹੌਰਾ ਸਾਹਿਬ ਵਾਲੇ, ਬਾਬਾ ਦਿਲਬਾਗ ਸਿੰਘ ਲੋਹ ਲੰਗਰ ਸ੍ਰੀ ਆਨੰਦਪੁਰ ਸਾਹਿਬ ਵਾਲੇ, ਭਾਈ ਹਰਦੀਪ ਸਿੰਘ ਢੈਂਠ, ਬਾਬਾ ਲਖਵੀਰ ਸਿੰਘ, ਬਾਬਾ ਬਲਕਾਰ ਸਿੰਘ, ਬਾਬਾ ਜਸਵੀਰ ਸਿੰਘ ਮੁੰਡਾ ਖੇੜੇ ਵਾਲੇ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਬਾਬਾ ਗੁਰਮੁੱਖ ਸਿੰਘ ਆਲੋਅਰਖ ਵਾਲੇ, ਵਧੀਕ ਸਕੱਤਰ ਸਿਮਰਜੀਤ ਸਿੰਘ, ਨਿੱਜੀ ਸਕੱਤਰ ਸੁਖਬੀਰ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੈਨੇ. ਰਣਜੀਤ ਸਿੰਘ ਗਾਜੀਪੁਰ, ਮੈਨੇ. ਨਰਿੰਦਰਜੀਤ ਸਿੰਘ, ਹਰਮਿੰਦਰ ਸਿੰਘ,ਸੁਪਰਵਾਈਜ਼ਰ ਜਸਵੀਰ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਇੰਚਾਰਜ ਸਿੱਖ ਮਿਸ਼ਨਰੀ ਕੁਰਕਸ਼ੇਤਰ ਜਸਵੀਰ ਸਿੰਘ ਜੱਸੀ, ਭਾਈ ਰਾਜਿੰਦਰਪਾਲ ਸਿੰਘ ਨਾਭਾ, ਬਾਬਾ ਵਿਸ਼ਵਪ੍ਰਤਾਪ ਸਿੰਘ, ਨਿਸ਼ਾਨ ਸਿੰਘ ਸੰਧੂ, ਗੁਰਦਿਆਲ ਸਿੰਘ ਰੰਧਾਵਾ, ਬਾਬਾ ਜਗਨਜੋਤ ਸਿੰਘ ਹੈਡ ਗ੍ਰੰਥੀ ਗੁ. ਥੜ੍ਹਾ ਸਾਹਿਬ, ਬਾਬਾ ਬਲਕਾਰ ਸਿੰਘ ਦੋਦੜਾ, ਜਸਵੀਰ ਸਿੰਘ ਤਲਵੰਡੀ, ਜਸਵਿੰਦਰ ਸਿੰਘ ਲੂਥਰਾ, ਬਲਤੇਜ ਸਿੰਘ ਖੋਖ, ਸੁਖਵਿੰਦਰ ਸਿੰਘ ਦਾਨੀਪੁਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Leave a Reply

Your email address will not be published. Required fields are marked *