ਵੋਟਰ ਜਾਗਰੂਕਤਾ ਸਬੰਧੀ ਕੀਤਾ ਸੈਮੀਨਾਰ।
ਪਟਿਆਲਾ 11 ਨਵੰਬਰ (ਮਧੂਸਾਰ ਬਿਊਰੋ) ਜਿਲਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ 100 ਫੀਸਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਦੇ ਸਵੀਪ ਸੈਲ ਵੱਲੋਂ ਟ੍ਰੇਨਿੰਗ ਅਨੈਕਸੀ ਵਿਚ ਇੱਕ ਵੋਟਰ ਜਾਗਰੁਕਤਾ ਸੈਮੀਨਾਰ ਕੀਤਾ ਗਿਆ।ਜਿਸ ਵਿਚ ਵੱਖ ਵੱਖ ਖੇਤਰਾਂ ਤੋ ਆਈਆ ਆਸ਼ਾ ਵਰਕਰਾਂ ਨੂੰ ਵੋਟ ਦੇ ਅਧਿਕਾਰ ਸੰਬੰਧੀ ਜਾਗਰੂਕ ਕੀਤਾ। ਇਸ ਸੈਮੀਨਾਰ ਵਿਚ ਦਫਤਰ ਦੇ ਮੀਡੀਆ ਸ਼ਾਖਾ ਤੋਂ ਨੋਡਲ ਅਫਸਰ ਕਮ ਜਿਲ੍ਹਾ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ, ਜਸਜੀਤ ਕੌਰ ਤੇ ਕੁਲਬੀਰ ਕੋਰ ,ਜਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਜਸਬੀਰ ਕੋਰ ਅਤੇ ਬਿੱਟੂ ਵੀ ਹਾਜਰ ਹੋਏ।
ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਜਿਲ੍ਹਾ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ ਸੋ ਪ੍ਰਤੀਸ਼ਤ ਭਾਗੀਦਾਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਵਿੱਚ ਵੀ ਜਾਗਰੂਕਤਾ ਪੈਦਾ ਕੀਤੀ ਜਾਵੇ । ਲੋਕ ਵੋਟ ਦੇ ਅਧਿਕਾਰ ਦੀ ਵਰਤੋ ਬਿਨਾਂ ਕਿਸੇ ਲਾਲਚ, ਜਾਤ ਪਾਤ ਜਾਂ ਭੇਦ ਭਾਵ ਤੋਂ ਉੱਪਰ ਉੱਠ ਕੇ ਕਰਨ। ਉਨ੍ਹਾਂ ਵਲੋਂ ਨਵੀਆਂ ਵੋਟਾਂ ਬਣਵਾਉਣ ਜਾਂ ਵੋਟਾਂ ਵਿਚ ਸੁਧਾਈ ਲਈ ਮਿਤੀ 20 ਅਤੇ 21 ਨਵੰਬਰ ਨੂੰ ਲਗਾਏ ਜਾਣ ਵਾਲੇ ਬੁਥ ਲੈਵਲ ਕੈਂਪਾ ਬਾਰੇ ਜਾਣਕਾਰੀ ਦਿੱਤੀ।ਉਹਨਾਂ ਕਿਹਾ ਕਿ ਕੋਈ ਵੀ ਨਾਗਰਿਕ ਜਿਸ ਦੀ ਉਮਰ 1 ਜਨਵਰੀ 2022 ਨੂੰ 18 ਸਾਲ ਦੀ ਪੂਰੀ ਹੋ ਰਹੀ ਹੈ ਉਹ ਇਹਨਾਂ ਬੂਥ ਲੈਵਲ ਕੈਂਪਾ ਵਿੱਚ ਜਾ ਕੇ ਆਪਣੀ ਵੋਟ ਬਣਵਾ ਸਕਦੇ ਹਨ।ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਵਲੋਂ ਦਿਵਿਆਂਗਜਨਾਂ ਦੀਆਂ ਵੋਟਾਂ ਬਣਵਾਉਣ ਅਤੇ ਉਨ੍ਹਾਂ ਦੀਆਂ ਵੋਟਾਂ ਪਵਾਉਣ ਸਬੰਧੀ ਜਾਗਰੂਕ ਕੀਤਾ ਗਿਆ।
ਵੋਟਾਂ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੂੰ 1950 ਬਾਰੇ ਜਾਣਕਾਰੀ ਦਿੱਤੀ ਅਤੇ ਸਮੂਹ ਆਸ਼ਾ ਨੂੰ ਕਿਹਾ ਕਿ ਉਹ ਚੋਣਾਂ ਵਿੱਚ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵੋਟਰ ਜਾਗਰੂਕਤਾ ਦਾ ਇਹ ਸੰਦੇਸ਼ ਘਰ-ਘਰ ਪੰਹੁਚਾਉਣ।ਹਰੇਕ ਬੁੱਧਵਾਰ ਨੂੰ ਮਮਤਾ ਦਿਵਸ ਮੋਕੇ ਜਾਂ ਹੋਰ ਯੋਗ ਉਪਰਾਲਿਆਂ ਰਾਹੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

