ਪੰਜਾਬਪਟਿਆਲਾ

ਚੰਡੀਗੜ੍ਹ ਤੋਂ ਪੰਜਾਬ ਕੇਸਰੀ ਦੇ ਬਿਊਰੋ ਮੁਖੀ ਅਸ਼ਵਨੀ ਕੁਮਾਰ ਦੀ ਮਾਤਾ ਸੁਸ਼ੀਲਾ ਦੇਵੀ ਦਾ ਅੰਤਿਮ ਸਸਕਾਰ

ਮੁੱਖ ਮੰਤਰੀ ਸਮੇਤ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਦੀ ਤਰਫ਼ੋਂ ਫੁੱਲ ਮਾਲਾਵਾਂ ਭੇਟ

ਪਟਿਆਲਾ, 12 ਨਵੰਬਰ:(ਮਧੂਸਾਰ ਬਿਊਰੋ) ਚੰਡੀਗੜ੍ਹ ਵਿਖੇ ਸੀਨੀਅਰ ਪੱਤਰਕਾਰ ਤੇ ਪੰਜਾਬ ਕੇਸਰੀ ਦੇ ਬਿਊਰੋ ਮੁਖੀ ਅਸ਼ਵਨੀ ਕੁਮਾਰ ਦੀ ਮਾਤਾ ਸ੍ਰੀਮਤੀ ਸੁਸ਼ੀਲਾ ਦੇਵੀ (69) ਸੁਪਤਨੀ ਸਵਰਗੀ ਸ੍ਰੀ ਮਨਸਾ ਰਾਮ, ਜਿਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਇੱਥੇ ਰਾਜਪੁਰਾ ਰੋਡ ‘ਤੇ ਸਥਿਤ ਬੀਰ ਜੀ ਦੇ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁਰੀਤਾਂ ਮੁਤਾਬਕ ਕਰ ਦਿੱਤਾ ਗਿਆ। ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਦੇ ਫੁੱਲ ਚੁਗਣ ਦੀ ਰਸਮ ਐਤਵਾਰ 14 ਨਵੰਬਰ ਨੂੰ ਸਵੇਰੇ 7.30 ਵਜੇ ਨਿਭਾਈ ਜਾਵੇਗੀ।

ਸ੍ਰੀਮਤੀ ਸੁਸ਼ੀਲਾ ਦੇਵੀ ਦੀ ਦੇਹ ਨੂੰ ਅਗਨੀ ਉਨ੍ਹਾਂ ਦੇ ਵੱਡੇ ਸਪੁੱਤਰ ਸਨੀ ਕੁਮਾਰ ਨੇ ਦਿਖਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਰਫ਼ੋਂ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਨੇ ਮ੍ਰਿਤਕ ਦੇਹ ‘ਤੇ ਫੁੱਲ ਮਾਲਾ ਰੱਖਕੇ ਸ਼ਰਧਾਂਜਲੀ ਭੇਟ ਕੀਤੀ। ਜਦੋਂਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਦੀ ਤਰਫ਼ੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਵੀ ਇੰਦਰ ਸਿੰਘ ਨੇ ਅਤੇ ਡਾਇਰੈਕਟਰ ਸੁਮੀਤ ਜਾਰੰਗਲ ਦੀ ਤਰਫ਼ੋਂ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਕੁਲਤਾਰ ਸਿੰਘ ਮੀਆਂਪੁਰੀ ਤੇ ਅਮਨਦੀਪ ਸਿੰਘ ਸੰਧੂ ਨੇ ਰੀਥਾਂ ਰੱਖੀਆਂ।

ਇਸ ਤੋਂ ਇਲਾਵਾ ਪੰਜਾਬ ਕੇਸਰੀ ਤੇ ਜਗਬਾਣੀ ਗਰੁਪ ਵੱਲੋਂ ਦਰਪਨ ਚੌਧਰੀ ਤੇ ਰਮਨਜੀਤ ਸਿੰਘ, ਚੰਡੀਗੜ੍ਹ ਦੇ ਪੱਤਰਕਾਰ ਭਾਈਚਾਰੇ ਦੀ ਤਰਫ਼ੋਂ ਸੁਖਬੀਰ ਬਾਜਵਾ, ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਵੱਲੋਂ ਅਸ਼ਵਨੀ ਚਾਵਲਾ, ਪਟਿਆਲਾ ਦੇ ਪੱਤਰਕਾਰ ਸਾਥੀਆਂ ਵੱਲੋਂ ਰਾਣਾ ਰਣਧੀਰ ਤੇ ਨਵਦੀਪ ਢੀਂਗਰਾ ਤੋਂ ਇਲਾਵਾ ਡਾ. ਜਤਿੰਦਰ ਸਿੰਘ ਮੱਟੂ ਨੇ ਵੀ ਰੀਥਾਂ ਰੱਖੀਆਂ।

ਸ੍ਰੀਮਤੀ ਸੁਸ਼ੀਲਾ ਦੇਵੀ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੀ ਨੂੰਹ ਤੇ ਦੀ ਸੰਡੇ ਗਾਰਡੀਅਨ ਦੀ ਪ੍ਰਿੰਸੀਪਲ ਕੌਰਸਪੌਂਡੈਂਟ ਤਰੁਣੀ ਗਾਂਧੀ, ਏ.ਪੀ.ਆਰ.ਓ. ਹਰਦੀਪ ਸਿੰਘ, ਅਮਨ ਅਰੋੜਾ ਸਮੇਤ ਵੱਡੀ ਗਿਣਤੀ ਪੱਤਰਕਾਰ ਭਾਈਚਾਰੇ ਦੇ ਮੈਂਬਰ ਅਤੇ ਦੋਸਤ ਮਿੱਤਰ ਤੇ ਸਾਕ ਸਬੰਧੀ ਵੀ ਮੌਜੂਦ ਸਨ।

Leave a Reply

Your email address will not be published. Required fields are marked *