ਅੰਮ੍ਰਿਤਸਰਪੰਜਾਬ

ਪਾਕਿਸਤਾਨ ਜਾਣ ਵਾਲੇ 120 ਸ਼ਰਧਾਲੂਆਂ ਨੇ ਕਰਵਾਇਆ ਕੋਰੋਨਾ ਟੈਸਟ

ਅੰਮਿ੍ਰਤਸਰ, 14 ਨਵੰਬਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਦੋ ਦਿਨ ਚੱਲਣ ਵਾਲੇ ਇਸ ਕੈਂਪ ਦੇ ਪਹਿਲੇ ਦਿਨ ਅੱਜ 120 ਦੇ ਕਰੀਬ ਸ਼ਰਧਾਲੂਆਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ।

ਸਿਹਤ ਵਿਭਾਗ ਵੱਲੋਂ ਭੇਜੀ ਟੀਮ ਜਿਸ ਵਿਚ ਡਾ. ਆਤਮਜੀਤ ਸਿੰਘ ਬੋਪਾਰਾਏ, ਡਾ. ਸ਼ਿਵਦੇਵ ਸਿੰਘ, ਡਾ. ਚਾਂਦਨੀ, ਡਾ. ਸਾਹਿਲ ਅਤੇ ਐਲ.ਟੀ. ਸ. ਦਿਲਬਾਗ ਸਿੰਘ ਆਦਿ ਸ਼ਾਮਲ ਸਨ, ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਕੋਰੋਨਾ ਜਾਂਚ ਲਈ ਸੈਂਪਲ ਲਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਸ. ਬਲਵਿੰਦਰ ਸਿੰਘ ਖੈਰਾਬਾਦ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਦੀ ਰਿਪੋਰਟ ਕਰਵਾਉਣੀ ਲਾਜ਼ਮੀ ਕੀਤੀ ਹੋਈ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਯਾਤਰੂਆਂ ਦੀ ਸਹੂਲਤ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਜਾਂਚ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਸਬੰਧੀ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸ਼੍ਰੋਮਣੀ ਕਮੇਟੀ ਦਫਤਰ ਤੋਂ 17 ਨਵੰਬਰ ਨੂੰ ਜਥਾ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਵੇਗਾ।

Leave a Reply

Your email address will not be published. Required fields are marked *