ਪੰਜਾਬਪਟਿਆਲਾ

ਬਿਜਲੀ ਕਾਮਿਆਂ ਵੱਲੋਂ ਹੈਡ ਆਫਿਸ ਪਟਿਆਲਾ ਦੇ ਤਿੰਨੇ ਮੁੱਖ ਗੇਟਾਂ ਤੇ ਰੋਸ ਪ੍ਰਦਰਸ਼ਨ।

ਤਿੰਨੇ ਗੇਟਾਂ ਤੇ ਲੱਗੇ ਤਾਲੇ, ਦਫਤਰ ਦਾ ਕੰਮ ਠੱਪ।

16, 17, 18 ਨਵੰਬਰ ਨੁੰ ਮੁਲਾਜਮ ਜਾਣਗੇ ਮਾਸ ਕੈਜੂਅਲ ਲੀਵ ਤੇ

2 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਮੋਰਿੰਡਾ ਵਿਖੇ ਸੂਬਾ ਪੱਧਰੀ ਧਰਨੇ ਦਾ ਐਲਾਨ।

ਪਟਿਆਲਾ, 15 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਟੈਕਨੀਕਲ ਸਰਵਿਸਿਜ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ, ਮਨਿਸਟੀਰੀਅਲ ਸਰਵਿਸਿਜ ਯੂਨੀਅਨ, ਇੰਪਲਾਈਜ ਫੈਡਰੇਸ਼ਨ (ਫਲਜੀਤ ਸਿੰਘ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਥਰਮਲ ਇੰਪਲਾਈਜ ਕੁਆਰਡੀਨੇਸ਼ਨ ਕਮੇਟੀ, ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ, ਇੰਪਲਾਈਜ ਫੈਡਰੇਸ਼ਨ (ਪਹਿਲਵਾਨ) ਅਤੇ ਵਰਕਰਜ, ਫੈਡਰੇਸ਼ਨ ਪਾਵਰਕਾਮ ਅਤੇ ਟਰਾਂਸਕੋ ਦੇ ਅੰਮ੍ਰਿਤਸਰ ਸ਼ਹਿਰੀ, ਦਿਹਾਤੀ, ਗੁਰਦਾਸਪੁਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਲੁਧਿਆਣਾ ਅਤੇ ਖੰਨਾ ਸਰਕਲਾਂ ਤੋਂ ਵੱਡੀ ਗਿਣਤੀ ਵਿੱਚ ਬਿਜਲੀ ਕਾਮਿਆਂ ਨੇ ਪੀ.ਐਸ.ਈ. ਬੀ. ਇੰਪਲਾਈਜ ਜੁਆਇੰਟ ਫੋਰਮ ਦੇ ਸੱਦੇ ਤੇ ਹੈਡ ਆਫਿਸ ਪਟਿਆਲਾ ਦੇ ਤਿੰਨੇ ਮੁੱਖ ਗੇਟਾਂ ਤੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਿਸ ਕਾਰਨ ਹੈਡ ਆਫਿਸ ਦੇ ਗੇਟਾਂ ਤੇ ਤਾਲੇ ਲੱਗੇ ਰਹ ਅਤੇ ਦਫਤਰ ਦਾ ਕੰਮ ਠੱਪ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਜੁਆਇੰਟ ਫੋਰਮ ਦੇ ਆਗੂਆਂ ਸਰਬ ਸਾਥੀ ਕਰਮ ਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਬਲਵਿੰਦਰ ਸਿੰਘ ਸੰਧੂ, ਜਗਰੂਪ ਸਿੰਘ ਮਹਿਮਦਪੁਰ, ਕੌਰ ਸਿੰਘ ਸੋਹੀ, ਬਲਦੇਵ ਸਿੰਘ ਮੰਢਾਲੀ, ਹਰਪਾਲ ਸਿੰਘ, ਸਿਕੰਦਰ ਨਾਥ, ਹਰਜੀਤ ਸਿੰਘ, ਰਾਮ ਲੁਭਾਇਆ, ਇੰਦਰਜੀਤ ਸਿੰਘ ਢਿੱਲੋਂ, ਜਗਜੀਤ ਸਿੰਘ, ਕਮਲਜੀਤ ਸਿੰਘ, ਅਵਤਾਰ ਸਿੰਘ ਕੈਂਥ ਨੇ ਸੰਬੋਧਨ ਕਰਦਿਆਂ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਉਹ ਜੱਥਬੰਦੀ ਨਾਲ ਕੀਤੇ ਸਮਝੋਤੇ ਲਾਗੂ ਕਰਨ ਤੋਂ ਇਨਕਾਰੀ ਹੈ ਜਿਸ ਕਰਕੇ ਮੁਲਾਜਮ ਮਸਲੇ ਜਿਵੇਂ ਮਿਤੀ 1-12-2011 ਤੋਂ ਪੇ ਬੈਂਡ ਵਿੱਚ ਵਾਧਾ, 23 ਸਾਲਾਂ ਦੀ ਸੇਵਾ ਬਾਅਦ ਤਰੱਕੀ ਵਾਧੇ, ਕੱਚੇ ਮੁਲਾਜਮ ਪੱਕੇ ਕਰਨ, ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਨੋਕਰੀ, ਕਲੈਰੀਕਲ ਤੇ ਟੈਕਨੀਕਲ ਕਾਮਿਆਂ ਦੀ ਤਰੱਕੀ, ਸਬ ਸਟੇਸ਼ਨ ਸਟਾਫ ਨੂੰ ਓਵਰਟਾਈਮ ਤੇ ਤਰੱਕੀਆਂ, ਥਰਮਲ ਹਾਈਡਲ ਦੇ ਕਾਮਿਆਂ ਦੀਆਂ ਮੰਗਾਂ, ਸ.ਲ.ਮ. ਵਿਰੋਧੀ ਸਰਕੂਲਰ ਵਾਪਸ ਲੈਣ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮੁਲਾਜਮਾਂ ਦਾ ਪ੍ਰੋਬੇਸ਼ਨ ਪੀਰੀਅਡ ਖਤਮ ਕਰਨ ਆਦਿ 22 ਨੁਕਤੀ ਮੰਗ ਪੱਤਰ ਅਨੁਸਾਰ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ। ਜਿਸ ਕਾਰਨ ਮੁਲਾਜਮਾਂ ਵਿੱਚ ਮੈਨੇਜਮੈਂਟ ਵਿੱਚ ਭਾਰੀ ਰੋਸ ਹੈ।

ਅੱਜ ਸਮੁੱਚੇ ਪੰਜਾਬ ਦੇ ਉਪ ਮੰਡਲ/ਮੰਡਲ ਦਫਤਰਾਂ ਅੱਗੇ ਦੋ ਦਿਨ ਦੀ ਪਾਸ ਕੈਜੂਅਲ ਲੀਵ ਲੈ ਕੇ ਰੈਲੀਆਂ ਅਤੇ ਧਰਨੇ ਲਗਾਏ। ਗਰਿੱਡ ਸਬ ਸਟੇਸ਼ਨ ਇੰਪਲਾਈਜ ਯੂਨੀਅਨ, ਆਈ.ਟੀ. ਇੰਪਲਾਈਜ ਯੂਨੀਅਨ ਅਤੇ ਟਰਾਂਸਕੋ ਇੰਪਲਾਈਜ ਯੂਨੀਅਨ ਦੇ ਸਾਥੀਆਂ ਨੇ ਵੀ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਸਰਬ ਸਾਥੀ ਲਖਵੀਰ ਸਿੰਘ, ਅਮਰਨਾਥ, ਅਮਰੀਕ ਸਿੰਘ, ਰਮੇਸ਼ ਚੰਦਰ ਸ਼ਰਮਾ, ਹਰਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ। ਪਾਵਰ ਮੈਨੇਜਮੈਂਟ ਦੇ ਮੁਲਾਜਮ ਵਿਰੋਧੀ ਰਵੱਈਏ ਨੂੰ ਦੇਖਦਿਆਂ ਆਗੂਆਂ ਨੇ ਸੰਘਰਸ਼ ਨੂੰ ਤੇਜ ਕਰਨ ਦਾ ਫੈਸਲਾ ਕੀਤਾ ਜਿਸ ਅਨੁਸਾਰ ਮਾਸ ਕੈਜੂਅਲ ਲੀਵ 17, 18 ਨਵੰਬਰ ਤੱਕ ਵਧਾ ਕੇ ਹੈਡ ਆਫਿਸ ਅੱਗੇ ਦੋਨੋਂ ਦਿਨ ਰੋਸ ਵਿਖਾਵਾ ਕਰਨ ਦਾ ਫੈਸਲਾ ਕੀਤਾ । ਜੁਆਇੰਟ ਫੋਰਮ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਕਿ 2 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਮੋਰਿੰਡਾ ਵਿਖੇ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਜੁਆਇੰਟ ਫੋਰਮ ਵੱਲੋਂ ਪਹਿਲਾਂ ਦਿੱਤੇ ਸੰਘਰਸ਼ ਅਨੁਸਾਰ ਦੋਨੋਂ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਡਾਇਰੈਕਟਰਜ਼ ਵਿਰੁੱਧ ਫੀਲਡ ਵਿੱਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਅਤੇ ਵਰਕ ਟੂ ਰੂਲ ਅਨੁਸਾਰ ਕੰਮ ਜਾਰੀ ਰੱਖਿਆ ਜਾਵੇਗਾ। ਜੇਕਰ ਫਿਰ ਵੀ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਅਤੇ ਰਹਿੰਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਮੈਨੇਜਮੈਂਟ ਦੀ ਹੋਵੇਗੀ।

Leave a Reply

Your email address will not be published. Required fields are marked *