ਪਟਿਆਲਾ

ਕੋਵਿਡ ਟੀਕਾਕਰਣ ਕੈਂਪਾ ਵਿੱਚ 487 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।

ਅੱਜ ਜਿਲ੍ਹੇ ਵਿੱਚ ਕੋਈ ਕੋਵਿਡ ਪੋਜੀਟਿਵ ਕੇਸ ਨਹੀ ਹੋਇਆ ਰਿਪੋਰਟ :ਸਿਵਲ ਸਰਜਨ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ)ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 487 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 78 ਹਜਾਰ 667 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ

ਨੇ ਕਿਹਾ ਕਿ ਕੱਲ ਮਿਤੀ 15 ਨਵੰਬਰ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਸਮਾਣਾ ਦੇ ਸਬ ਡਵੀਜਨ ਹਸਪਤਾਲ ਅਤੇ ਵੜੈਚਾ ਪੱਤੀ , ਨਾਭਾ ਦੇ ਆਸਾ ਰਾਮ ਕਲੋਨੀ ਜਸਪਾਲ ਕਲੋਨੀ ਅਤੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਢੇਹਾ ਬਸਤੀ , ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਵਾਰਡ ਨੰਬਰ 15 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਧੀਨ ਆਉਂਦੇ 60 ਦੇ ਕਰੀਬ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

    ਅੱਜ ਜਿਲੇ ਵਿੱਚ ਪ੍ਰਾਪਤ 1025  ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਪੋਜਟਿਵ ਨਾ ਆਉਣ ਕਾਰਣ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 48,941 ਹੀ  ਹੈ ਅਤੇ ਿਸ਼ਨ ਫਹਿਤ ਤਹਿਤ ਕੋਵਿਡ ਤੋਂ ਠੀਕ ਵਾਲੇ ਮਰੀਜਾਂ ਦੀ ਗਿਣਤੀ ਵੀ 47570 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 13  ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

            ਸਿਹਤ  ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 503 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,23,261  ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,941 ਕੋਵਿਡ ਪੋਜਟਿਵ,9,74,038  ਨੈਗੇਟਿਵ ਅਤੇ ਲਗਭਗ 282  ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Leave a Reply

Your email address will not be published. Required fields are marked *