ਪੰਜਾਬਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਦਾ ਆਯੋਜਨ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ’ਤੇ ਨਵੀਆਂ ਵੋਟਾਂ ਬਣਾਉਣ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਹਿੱਤ ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ, ਸਰਦਾਰ ਰੁਪਿੰਦਰ ਸਿੰਘ ਅਤੇ ਸਵੀਪ ਸੁਪਰਵਾਈਜ਼ਰ ਰੀਤ ਜਸ਼ਨ ਸਿੰਘ ਸਿੱਧੂ ਨੇ ਮੁੱਖ ਤੌਰ ’ਤੇ ਸ਼ਮੂਲੀਅਤ ਕੀਤੀ।

ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਸਰਾਹਨਾ ਕਰਦੇ ਹੋਏ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਚੋਣ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਨੂੰ ਜਰੂਰੀ ਦੱਸਿਆ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਕਾਲਜ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ ਅਤੇ ਆਨਲਾਈਨ ਵਿਧੀ ਰਾਹੀਂ ਵੋਟ ਬਣਾਉਣ ਲਈ ਉਤਸ਼ਾਹਿਤ ਕੀਤਾ ਅਤੇ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰਨ ਸਬੰਧੀ ਜਾਣਕਾਰੀ ਦਿੱਤੀ। ਸਵੀਪ ਇੰਚਾਰਜ ਸ. ਰੁਪਿੰਦਰ ਸਿੰਘ ਅਤੇ ਸ. ਰੀਤ ਜਸ਼ਨ ਸਿੰਘ ਸਿੱਧੂ ਨੇ ਦੱਸਿਆ ਕਿ ਯੋਗਤਾ ਮਿਤੀ 01 ਜਨਵਰੀ 2022 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਰਿਵੀਜ਼ਨ ਦਾ ਕੰਮ ਮਿਤੀ 01 ਨਵੰਬਰ 2021 ਤੋਂ ਸ਼ੁਰੂ ਕੀਤਾ ਗਿਆ ਹੈ ਜੋ 30 ਨਵੰਬਰ 2021 ਤੱਕ ਜਾਰੀ ਰਹੇਗਾ।

ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਨੋਡਲ ਅਫਸਰ ਸਵੀਪ ਪ੍ਰੋ ਜਗਤਾਰ ਸਿੰਘ ਦੀ ਅਗਵਾਈ ਅਧੀਨ ਨਵੀਆਂ ਵੋਟਾਂ ਬਣਾਉਣ ਸਬੰਧੀ ਕੈਂਪ ਵੀ ਆਯੋਜਿਤ ਕੀਤਾ ਗਿਆ ਜਿਸ ਵਿੱਚ 91 ਵਿਦਿਆਰਥੀਆਂ ਨੇ ਨਵੀਆਂ ਵੋਟਾਂ ਬਣਾਉਣ ਲਈ ਫਾਰਮ ਭਰੇ।

Leave a Reply

Your email address will not be published. Required fields are marked *