ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਗੁਰਦੁਆਰਾ ਕਰਹਾਲੀ ਸਾਹਿਬ ਧਾਰਮਕ ਸਮਾਗਮ
ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫੈਸਲਾ ਸਵਾਗਤਯੋਗ : ਪ੍ਰੋ. ਬਡੂੰਗਰ
ਡਕਾਲਾ/ਪਟਿਆਲਾ 16 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਗੁਰਦੁਆਰਾ ਕਰਹਾਲੀ ਸਾਹਿਬ ਧਾਰਮਕ ਸਮਾਗਮ ਕਰਵਾਇਆ। ਇਸ ਮੌਕੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ਿਰਕਤ ਕੀਤੀ।
ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੰਗ ਏ ਅਜ਼ਾਦੀ ਸੰਘਰਸ਼ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਗਈ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ ਕਿਉਂਕਿ ਅਜ਼ਾਦੀ ਸੰਗਰਾਮ ਅਤੇ ਗਦਰ ਲਹਿਰ ਦੌਰਾਨ ਦੇਸ਼ ਦੀ ਅਜ਼ਾਦੀ ਅਤੇ ਪੰਜਾਬੀਆਂ ਲਈ ਨਿਰਣਾਇਕ ਭੂਮਿਕਾ ਨਿਭਾਉਂਦਿਆਂ ਅੰਗਰੇਜ਼ ਸਾਮਰਾਜ ਦੇ ਖਿਲਾਫ਼ ਲੰਮੀ ਲੜਾਈ ਲੜਦਿਆਂ ਆਪਣਾ ਆਪ ਕੁਰਬਾਨ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਨੌਜਵਾਨ ਪੀੜੀ ਨੂੰ ਸਵੈ-ਸਨਮਾਨ, ਸਵੈ ਰੱਖਿਆ ਅਤੇ ਅਜ਼ਾਦੀ ਨਾਲ ਜਿਉਣ ਦੀ ਜੀਵਨ ਜਾਂਚ ਪ੍ਰਦਾਨ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਅਰਦਾਸ ਪ੍ਰਵਾਨ ਹੋਈ ਹੈ। ਧਾਰਮਕ ਸਮਾਗਮ ਦੌਰਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਗੁਰਲਾਲ ਸਿੰਘ, ਰਣਜੀਤ ਸਿੰਘ ਰਾਣਾ ਕਾਰ ਸੇਵਾ ਭੂਰੀ ਵਾਲੇ,ਬੀਬੀ ਰਣਜੀਤ ਕੌਰ ਸਾਬਕਾ ਸਰਪੰਚ,ਜਥੇਦਾਰ ਪਰਮਜੀਤ ਸਿੰਘ,ਰਣਜੀਤ ਸਿੰਘ ਸਾਬਕਾ ਪ੍ਰਧਾਨ,ਬਾਈ ਸੁਖਦੇਵ ਸਿੰਘ,ਹਰਵਿੰਦਰ ਸਿੰਘ ਅਕਾਊਂਟੈਂਟ,ਹੈੱਡ ਗ੍ਰੰਥੀ ਸਤਪਾਲ ਸਿੰਘ,ਇਕਬਾਲ ਸਿੰਘ ਡਰਾਇਵਰ ਲੰਬੀ,ਬੇਅੰਤ ਸਿੰਘ,ਚਰਨਜੀਤ ਸਿੰਘ ਜਾਗਦੇ ਰਹੋ,ਗੁਰਮੁੱਖ ਸਿੰਘ ਰੀਕਾਰਡ ਕੀਪਰ,ਪਰਮਜੀਤ ਸਿੰਘ ਪੰਮਾ,ਅਤੇ ਸਮੂਹ ਸਟਾਫ ਹਾਜਰ ਸੀ।

