ਸਮੁੱਚਾ ਨੌਜਵਾਨ ਵਰਗ ਕਾਂਗਰਸ ਦੇ ਝੂਠੇ ਵਾਅਦਿਆਂ ਤੋਂ ਤੰਗ, ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲਾ:– ਰਾਜੂ ਖੰਨਾ।
ਖਨਿਆਣ ਵਿੱਚ ਹੋਈ ਭਰਵੀ ਮੀਟਿੰਗ।
ਅਮਲੋਹ, 16 ਨਵੰਬਰ (ਮਧੂਸਾਰ ਬਿਊਰੋ) ਪੰਜਾਬ ਦਾ ਸਮੁੱਚਾ ਨੌਜਵਾਨ ਵਰਗ ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਤੇ ਆਪ ਪਾਰਟੀ ਦੇ ਕੂੜ ਪ੍ਰਚਾਰ ਦਾ ਸਤਾਈਆਂ 2022 ਵਿੱਚ ਸ੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ਖਨਿਆਣ ਵਿਖੇ ਭਰਵੀਂ ਮੀਟਿੰਗ ਕਰਨ ਸਮੇ ਕੀਤਾ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਨੌਜਵਾਨਾਂ ਨਾਲ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ। ਜਿਹਨਾਂ ਵਿੱਚ ਘਰ ਘਰ ਨੌਕਰੀ, ਬੇਰੁਜ਼ਗਾਰੀ ਭੱਤਾ,ਸਮਾਰਟ ਫੋਨ ਪ੍ਰਮੁੱਖ ਹਨ। ਜਿਹਨਾਂ ਦੀ ਉਡੀਕ ਕਰਦੇ ਕਰਦੇ ਕਾਂਗਰਸ ਸਰਕਾਰ ਦਾ ਸਮਾਂ ਕਾਲ ਕੁਝ ਦਿਨਾਂ ਦਾ ਰਹਿ ਗਿਆ ਹੈ। ਪਰ ਨੌਜਵਾਨਾਂ ਦੇ ਜਜ਼ਬਾਤਾਂ ਨਾਲ ਚੰਨੀ ਸਰਕਾਰ ਦਾ ਖਿਲਵਾੜ ਜਾਰੀ ਹੈ।
ਉਹਨਾਂ ਕਿਹਾ ਕਿ ਝੂਠੇ ਵਾਅਦਿਆਂ ਤੋਂ ਤੰਗ ਅੱਜ ਵੱਡੀ ਗਿਣਤੀ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ 2022 ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਨਕਾਰਦੇ ਹੋਏ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਜਾ ਰਹੇ ਹਨ। ਤਾ ਜੋ ਉਹਨਾਂ ਦੀਆਂ ਸਮੱਸਿਆਂਵਾਂ ਦਾ ਹੱਲ ਹੋ ਸਕੇ। ਰਾਜੂ ਖੰਨਾ ਨੇ ਕਿਹਾ ਕਿ ਅੱਜ ਜਿਥੇ ਪੰਜਾਬ ਅੰਦਰ ਹਰ ਪੱਖ ਤੋਂ ਕਾਂਗਰਸ ਦੀ ਚੰਨੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਂਥੇ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਲਈ ਕੁਝ ਕਰਨ ਦੀ ਥਾਂ ਪਾਰਟੀਆਂ ਨੂੰ ਕੂੜ ਪ੍ਰਚਾਰ ਰਾਹੀਂ ਭੰਡ ਕਿ ਸਤਾ ਹਾਸਲ ਕਰਨ ਦੀ ਤਾਕ ਵਿੱਚ ਹਨ। ਜਿਹਨਾਂ ਤੋਂ ਪੰਜਾਬ ਦਾ ਬੱਚਾ ਬੱਚਾ ਜਾਣੂ ਹੈ। ਉਹਨਾਂ ਕਿਹਾ ਕਿ ਆਪ ਪਾਰਟੀ ਆਪਣੇ ਵਿਧਾਇਕਾਂ ਨੂੰ ਤਾ ਪਾਰਟੀ ਵਿੱਚ ਸਾਭ ਨਹੀ ਸਕੀ। ਸੂਬੇ ਦੇ ਲੋਕਾਂ ਨੂੰ ਕੀ ਸੰਭਾਲੇਗੀ। ਉਹਨਾਂ ਕਿਹਾ ਹੁਣ ਆਪ ਦੀ ਡੁੱਬ ਚੁੱਕੀ ਬੇੜੀ ਵਿੱਚ ਕੋੲੀ ਵੀ ਸਵਾਰ ਹੋਣ ਨੂੰ ਤਿਆਰ ਨਹੀ।
ਤੇ 2022 ਵਿੱਚ ਕਾਂਗਰਸ ਤੇ ਆਪ ਪਾਰਟੀ ਦੇ ਸਾਰੇ ਭੁਲੇਖੇ ਪੰਜਾਬ ਦੇ ਲੋਕ ਤੇ ਖਾਸ ਕਰ ਯੂਥ ਨੌਜਵਾਨ ਦੂਰ ਕਰਕੇ ਗੱਠਜੋੜ ਦੀ ਸਰਕਾਰ ਸਥਾਪਤ ਕਰਨਗੇ। ਉਹਨਾਂ ਹਲਕਾ ਅਮਲੋਹ ਦੇ ਸਮੁੱਚੇ ਵਰਗਾ ਨਾਲ ਸਬੰਧਿਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2022 ਵਿੱਚ ਸ੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਵੱਡੀ ਜਿੱਤ ਦਰਜ਼ ਕਰਵਾਉਣ ਤਾ ਜੋ ਤੁਹਾਡੀਆਂ ਆਸਾਂ ਉਮੀਦਾਂ ਤੇ ਖਰਾ ਉਤਰਿਆ ਜਾ ਸਕੇ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਬਸਪਾ ਦੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਖਨਿਆਣ, ਕਰਨੈਲ ਸਿੰਘ ਕੈਲੀ, ਜਥੇਦਾਰ ਮਹਿੰਦਰ ਸਿੰਘ ਖਨਿਆਣ, ਚਰਨਜੀਤ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਮਨਜੀਤ ਸਿੰਘ, ਤਰਨਵੀਰ ਸਿੰਘ, ਗੁਰਦਿਆਲ ਸਿੰਘ,ਜੀਵਨ ਸਿੰਘ, ਲਵਪ੍ਰੀਤ ਸਿੰਘ,ਹਰਦੀਪ ਸਿੰਘ, ਪਵਨਦੀਪ ਸਿੰਘ, ਗੁਰਵਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਨੌਜਵਾਨ ਹਾਜਰ ਸਨ।

