ਅੰਮ੍ਰਿਤਸਰਪੰਜਾਬ

ਨਿਹੰਗ ਸਿੰਘ ਦਲਾਂ ਵੱਲੋ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲਾ 20 ਨਵੰਬਰ ਨੂੰ ਹੋਵੇਗਾ:ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਨਿਹੰਗ ਸਿੰਘ ਛਾਉਣੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪੂਰਨ ਮਰਿਯਾਦਾ ਅਨੁਸਾਰ ਪੈਣਗੇ

ਸੁਲਤਾਨਪੁਰ ਲੋਧੀ, 16 ਨਵੰਬਰ (ਮਧੂਸਾਰ ਬਿਊਰੋ) ਗੁਰਦੁਆਰਾ ਅਕਾਲ ਬੂੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਜਥੇ: ਬਾਬਾ ਨਵਾਬ ਕਪੂਰ ਸਿੰਘ ਜੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰੰਭ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠਾਂ ਦੇ ਭੋਗ ਪੂਰਨ ਗੁਰ ਮਰਿਯਾਦਾ ਅਨੁਸਾਰ 20 ਨਵੰਬਰ ਨੂੰ ਪਾਏ ਜਾਣਗੇ।ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਮ੍ਹੁਹ ਖਾਲਸਾ ਪੰਥ ਅਤੇ ਗੁਰੂ ਨਾਨਕ ਲੇਵਾ ਸੰਗਤਾਂ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਉਪਦੇਸ਼ਾਂ, ਅਦੇਸ਼ਾਂ ਅਤੇ ਜੀਵਨ ਜੁਗਤ ਦੇ ਸਿਧਾਂਤ ਨੂੰ ਅਪਣਾਉਣ ਤੇ ਜੋਰ ਦਿੱਤਾ। ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ (20 ਨਵੰਬਰ) ਨੂੰ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਪੁਰਾਤਨ ਰਵਾਇਤ ਮੁਤਾਬਕ ਨਿਸ਼ਾਨ ਨਿਗਾਰਿਆਂ ਦੀ ਤਾਬਿਆਂ ਮਹੱਲਾ ਇਸੇ ਅਸਥਾਨ ਤੋਂ ਕੱਢਿਆ ਜਾਵੇਗਾ।ਜਿਸ ਵਿਚ ਵਿਸ਼ੇਸ਼ ਤੌਰ ਊਠ ਹਾਥੀ ਸ਼ਾਮਲ ਹੋਣਗੇ ਅਤੇ ਗੁਰਦੁਆਰਾ ਸੰਤਘਾਟ ਦੇ ਨਿਜਦੀਕ ਖੁੱਲੇ ਖੇਤਾਂ ਵਿਚ ਨਿਹੰਗ ਸਿੰਘ ਅਰਾਕੇ ਦੌੜਾਨਗੇ।ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟਣਗੇ ਅਤੇ ਇੱਕ ਤੋਂ ਛੇ ਘੜਿਆਂ ਦੀ ਸਵਾਰੀ ਕਰਕੇ ਦੌੜ ਲਗਾਉਣਗੇ।ਪੁਰਾਤਨ ਸਮਿਆਂ ਤੋਂ ਚਲੀ ਆਉਂਦੀ ਮਰਿਯਾਦਾ ਅਨੁਸਾਰ ਬੁੱਢਾ ਦਲ ਤੇ ਤਰਨਾ ਦਲਾਂ ਦੀਆਂ ਛਾਉਣੀਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ।ਉਨ੍ਹਾਂ ਇਹ ਵੀ ਦੱਸਿਆ ਕਿ ਮਹੱਲੇ ਵਿਚ ਸਮ੍ਹੂਹ ਦਲਾਂ ਦੇ ਮੁਖੀ ਬਾਬਾ ਗੱਜਣ ਸਿੰਘ ਮੁਖੀ ਮਿਸਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀ ਚੰਦ ਤਰਨਾ ਦਲ ਸੁਰਸਿੰਘ, ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਅਤੇ ਬੇਅੰਤ ਹੀ ਨਿਹੰਗ ਸਿੰਘ ਫੌਜਾਂ ਸ਼ਾਮਲ ਹੋਣਗੀਆਂ।

Leave a Reply

Your email address will not be published. Required fields are marked *