ਅੰਮ੍ਰਿਤਸਰਪੰਜਾਬ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-2 ਗੁਰਬਾਣੀ ਮੁਕਾਬਲਿਆਂ ’ਚ ਹਾਸਲ ਕੀਤੀਆਂ ਪ੍ਰਾਪਤੀਆਂ

ਅੰਮ੍ਰਿਤਸਰ, ( ਸੁਖਬੀਰ ਸਿੰਘ )¸ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ’ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਵੱਖ-ਵੱਖ ਗੁਰਬਾਣੀ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਉਪਲਬੱਧੀਆਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸ਼ਬਦ ਗਾਇਨ ਮੁਕਾਬਲੇ ’ਚ ਵੱਖ-ਵੱਖ ਸਕੂਲਾਂ ਦੀਆਂ ਤਕਰੀਬਨ 25 ਟੀਮਾਂ ਨੇ ਭਾਗ ਲਿਆ ਜਿਸ ’ਚ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਕਵੀਸ਼ਰੀ ਮੁਕਾਬਲਿਆਂ ’ਚ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦ ਕਿ ਪੇਟਿੰਗ ਮੁਕਾਬਲਿਆਂ ’ਚ ਸਕੂਲ ਦੀਆਂ 2 ਵਿਦਿਆਰਥਣਾਂ ਨੇ ਹੌਂਸਲਾ ਅਫਜਾਈ ਇਨਾਮ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰ: ਨਾਗਪਾਲ ਨੇ ਜੇਤੂ ਵਿਦਿਆਰਥਣਾਂ ਅਤੇ ਸਕੂਲ ਦੀ ਸੰਗੀਤ ਅਧਿਆਪਕਾ ਬੀਬੀ ਹਰਲੀਨ ਕੌਰ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *