ਸੈਂਟਰ ਸਕੂਲ ਵਜੀਦਪੁਰ ਵਿਖੇ ਬਾਲ ਮੇਲਾ ਕਰਵਾਇਆ ਗਿਆ
ਪਟਿਆਲਾ, (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਤੇ ਬਲਾਕ ਸਿੱਖਿਆ ਅਧਿਕਾਰੀ ਸ੍ਰ. ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਸੈਂਟਰ ਸਕੂਲ ਵਜੀਦਪੁਰ ਵਿਖੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਨੂੰ ਦਰਸਾਉਂਦਾ ਬਾਲ ਮੇਲਾ ਕਰਵਾਇਆ ਗਿਆ। ਇਸ ਬਾਲ ਮੇਲੇ ਵਿੱਚ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਮੈਨੈਜਮੈਂਟ ਕਮੇਟੀ, ਗ੍ਰਾਮ ਪੰਚਾਇਤ ਅਤੇ ਹੋਰ ਪਤਵੰਤੇ ਉਚੇਚੇ ਤੌਰ ਤੇ ਹਾਜਰ ਹੋਏ। ਇਸ ਮੋਕੇ ਮੇਲੇ ਵਿੱਚ ਹਾਜਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸੈਂਟਰ ਹੈਡ ਟੀਚਰ ਸ਼੍ਰੀਮਤੀ ਜਸਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਦੀ ਸਿੱਖਿਆ ਦੇਣ ਅਤੇ ਸਮੇਂ ਦੇ ਹਾਣੀ ਬਣਾਉਣ ਲਈ ਅਜਿਹੇ ਬਾਲ ਮੇਲੇ ਕਰਵਾਉਣੇ ਜਰੂਰੀ ਹਨ ਜਿਸ ਨਾਲ ਬੱਚਿਆਂ ਅੰਦਰਲੀ ਪ੍ਰਤਿਭਾ ਦਾ ਪਤਾ ਲੱਗਦਾ ਹੈ ਅਤੇ ਰਚਨਾਤਮਕ ਰੁੱਚੀਆਂ ਰਾਹੀਂ ਵਧੇਰੇ ਸਿੱਖ ਸਕਦੇ ਹਨ।
ਉਨ੍ਹਾਂ ਕਿਹਾ ਕਿ ਸੈਂਟਰ ਵਜੀਦਪੁਰ ਅਧੀਨ ਆਉਂਦੇ ਸਮੂਹ ਸਕੂਲਾਂ ਦੇ ਮੁੱਖੀਆਂ ਦੁਆਰਾ ਆਪਣੇ ਆਪਣੇ ਸਕੂਲਾਂ ਵਿੱਚ ਅਜਿਹੇ ਬਾਲ ਮੇਲਿਆਂ ਦਾ ਆਯੋਜਨ ਕੀਤਾ ਗਿਆ ਹੈ ਜਿਨਾਂ ਵਿੱਚ ਸਾਰੇ ਵਿਦਿਆਰਥੀਆਂ ਨੇ ਅਲੱਗ ਅਲੱਗ ਗਤੀਵਿਧੀਆਂ ਰਾਹੀਂ ਭਾਗ ਲਿਆ। ਇਸ ਮੇਲੇ ਦੋਰਾਨ ਵਿਦਿਆਰਥੀਆਂ ਵੱਲੋਂ ਮਨੋਰੰਜਨ ਖੇਡ ਸਕਿੱਟਾਂ ਖੇਡੀਆਂ ਗਈਆਂ ਅਤੇ ਵਿਦਿਆਰਥੀਆਂ ਨੇ ਸੋਲੋ ਡਾਂਸ, ਗਿੱਧੇ ਅਤੇ ਭੰਗੜੇ ਦੀਆਂ ਟੀਮਾਂ ਵਿੱਚ ਭਾਗ ਲਿਆ। ਉਨ੍ਹਾਂ ਇਸ ਮੋਕੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਇਸ ਮੋਕੇ ਸਕੂਲ ਅਧਿਆਪਕ ਸ੍ਰ. ਗੁਰਪ੍ਰੀਤ ਸਿੰਘ ਨੇ ਸਕੂਲ ਵਿੱਚ ਵਿਦਿਆਰਥੀਆਂ ਦਾ ਦਾਖਲਾ ਕਰਵਾਉਣ ਲਈ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਅੱਗੇ ਤੋਂ ਹੋਰ ਵਿਦਿਆਰਥੀਆਂ ਦਾ ਦਾਖਲਾ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੋਕੇ ਸ਼੍ਰੀਮਤੀ ਗੁਰਪ੍ਰੀਤ ਕੌਰ ਈ.ਟੀ.ਟੀ. ਅਧਿਆਪਕ, ਸ੍ਰ. ਲਖਵੀਰ ਸਿੰਘ ਸਿੱਖਿਆ ਪ੍ਰੋਵਾਈਡਰ ਅਤੇ ਸ਼੍ਰੀਮਤੀ ਕਰਮਜੀਤ ਕੌਰ ਸਿੱਖਿਆ ਪ੍ਰੋਵਾਈਡਰ ਮੋਜੂਦ ਸਨ।

