ਅੰਮ੍ਰਿਤਸਰਪੰਜਾਬ

ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਾਲੇ ਕਾਨੂੰਨਾਂ ਦੀ ਵਾਪਸੀ ਤੇ ਖ਼ੁਸ਼ੀ ਪ੍ਰਗਟਾਈ

ਅੰਮ੍ਰਿਤਸਰ, 19 ਨਵੰਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ)-ਸਿੱਖ ਧਰਮ ਦੇ ਸੰਸਥਾਪਕ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਸਾਲਾ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਖੇਤੀਬਾੜੀ ਸਬੰਧੀ ਤਿੰਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਕੋਰੀਡੋਰ ਖੋਹਲਣ ਦੇ ਕੀਤੇ ਐਲਾਨ ਦਾ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਵਾਗਤ ਕਰਦਿਆਂ ਕਿਹਾ ਕਿ ਦੇਰ ਆਏ ਦਰੁਸਤ ਆਏ ਇਹ ਫੈਸਲਾ ਸਰਕਾਰ ਨੂੰ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ ਪਰ ਫਿਰ ਵੀ ਜਿਸ ਭਾਵਨਾ ਤੇ ਸ਼ਬਦਾਂ ਤਹਿਤ ਇਹ ਵਾਪਸ ਲੈਣ ਦੀ ਘੋਸ਼ਣਾ ਕੀਤੀ ਗਈ ਹੈ ਉਹ ਪ੍ਰਸੰਸਾ ਵਾਲੀ ਹੈ ਤੇ ਇਸ ਦਾ ਸਵਾਗਤ ਕਰਨਾ ਬਣਦਾ ਹੈ।

ਅੱਜ ਏਥੋ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿਸਾਨਾਂ ਦੇ ਲੰਮੇ ਸੰਘਰਸ਼ ਤੇ ਕੁਰਬਾਨੀਆਂ ਸਦਕਾ ਕੇਂਦਰ ਸਰਕਾਰ ਨੂੰ ਪਿਛਲੇ ਪੈਰੀ ਮੁੜਣਾ ਪਿਆ ਹੈ।ਇਹ ਕਿਸਾਨ ਵਰਗ ਤੇ ਜਥੇਬੰਦੀਆਂ ਦੀ ਇਤਿਹਾਸਕ ਜਿੱਤ ਹੈ।ਉਨ੍ਹਾਂ ਅੰਦੋਲਨ ਚਲਾ ਰਹੇ ਕਿਸਾਨ ਵੀਰਾਂ ਨੂੰ ਵਧਾਈ ਦੇਂਦਿਆਂ ਕਿਹਾ ਕਿ ਇਤਿਹਾਸ ਵਿੱਚ ਇਹ ਜਿੱਤ ਸਨਿਹਿਰੀ ਅੱਖਰਾਂ ਵਿੱਚ ਦਰਜ ਹੋਵੇਗੀ।ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦੇਂਦਿਆਂ ਕਿਸਾਨਾਂ ਦੀ ਖ਼ੁਸ਼ੀ ‘ਚ ਸ਼ਾਮਲ ਹੁੰਦਿਆਂ ਸਭ ਨੂੰ ਵਧਾਈ ਪੇਸ਼ ਕੀਤੀ ਹੈ।

Leave a Reply

Your email address will not be published. Required fields are marked *