ਸਾਬਕਾ ਮੇਅਰ ਬਜਾਜ ਨੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਵਰਤਾਇਆ ਲੰਗਰ
ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਹੋਣ ਨਾਲ ਕਿਸਾਨ ਸੰਘਰਸ਼ ਦੀ ਹੋਈ ਜਿੱਤ : ਅਮਰਿੰਦਰ ਬਜਾਜ
ਪਟਿਆਲਾ 19 ਨਵੰਬਰ (ਮਧੂਸਾਰ ਬਿਊਰੋ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਵੱਲੋਂ ਤਿ੍ਰਪੜੀ ਬਾਜ਼ਾਰ ਵਿਚ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਚਲਾਇਆ ਗਿਆ। ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਖੁਦ ਆਪਣੇ ਹੱਥੀਂ ਲੰਗਰ ਵਰਤਾਉਂਦਿਆਂ ਪ੍ਰਕਾਸ਼ ਪੁਰਬ ਦੀ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਅੱਜ ਦਾ ਦਿਨ ਇਸ ਕਰਕੇ ਵੀ ਇਤਿਹਾਸਕ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਵੱਲੋਂ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਫੈਸਲਾ ਵੀ ਸ਼ਲਾਘਾਯੋਗ ਹੈ।
ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਕਿਸਾਨ ਸੰਘਰਸ਼ ਕਰ ਰਹੇ ਸਨ ਅੱਜ ਅਸਲ ਅਰਥਾਂ ਵਿਚ ਕਿਸਾਨਾਂ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਨੂੰਨ ਤਾਂ ਰੱਦ ਕਰਨ ਦਾ ਐਲਾਨ ਕੀਤਾ, ਪਰ ਜਲਦ ਤੋਂ ਜਲਦ ਅਮਲੀਜਾਮਾ ਪਹਿਨਾਏ ਜਾਣ ਦੀ ਪ੍ਰਕਿਰਿਆ ਵੀ ਪੂਰੀ ਕਰਦਿਆਂ 29 ਨਵੰਬਰ ਨੂੰ ਸ਼ੁਰੂ ਹੋਈ ਸੈਸ਼ਨ ਵਿਚ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕੀਤੇ ਜਾਣ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿਚ ਆਪਣੀ ਜਾਨਾਂ ਵਾਰਨ ਸ਼ਹੀਦ ਕਿਸਾਨਾਂ ਦੀ ਸ਼ਹਾਦਤ ਸਦਕਾ ਹੀ ਕੇਂਦਰ ਦੀ ਹੰਕਾਰੀ ਸਰਕਾਰ ਝੁਕ ਗਈ ਹੈ।

