ਸਾਹਿਤ

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਗੁਰਜੀਤ ਕੋਹਲੀ ਹੋਏ ਨਤਮਸਤਕ (ਤਸਵੀਰਾਂ ਦੀ ਜ਼ੁਬਾਨੀ)

ਗੁਰੂ ਸਾਹਿਬ ਦੀ ਹੋਈ ਅਪਾਰ ਕਿਰਪਾ ਤਾਂ ਖੁੱਲ੍ਹਿਆ ਕਰਤਾਰਪੁਰ ਲਾਂਘਾ : ਗੁਰਜੀਤ ਕੋਹਲੀ

ਭਾਰਤ ਦੀ ਕੇਂਦਰ ਸਰਕਾਰ ਦਾ ਵੱਡਾ ਤੇ ਮਹਾਨ ਉਪਰਾਲਾ ਸ਼ਲਾਘਾਯੋਗ

ਪਟਿਆਲਾ 21 ਨਵੰਬਰ (ਰਮਨਦੀਪ,ਅਮਰੀਕਇੰਦਰਸਿੰਘ/ਮਧੂਸਾਰ ਬਿਊਰੋ) ਭਾਜਪਾ ਪੰਜਾਬ ਕਾਰਜਕਾਰਨੀ ਦੇ ਮੈਂਬਰ ਅਤੇ ਕਲਚਰਲ ਸੈਲ ਦੇ ਇੰਚਾਰਜ ਗੁਰਜੀਤ ਸਿੰਘ ਕੋਹਲੀ ਲਾਂਘਾ ਖੁੱਲ੍ਹਣ ਮਗਰੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਛੋਹ ਧਰਤੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਆਪਣੇ ਪਰਿਵਾਰ ਵੱਲੋਂ ਚਾਂਦੀ ਦਾ ਚੋਰ ਸਾਹਿਬ ਅਤੇ ਰੁਮਾਲਾ ਸਾਹਿਬ ਵੀ ਗੁਰੂ ਦਰਬਾਰ ’ਚ ਭੇਂਟ ਕੀਤਾ।

ਇਸ ਦੌਰਾਨ ਗੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਮਗਰੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤਾਂ ਲਈ ਖੁੱਲ੍ਹਿਆ ਗਿਆ ਹੈ, ਜੋ ਭਾਰਤ ਦੀ ਕੇਂਦਰ ਸਰਕਾਰ ਦਾ ਵੱਡਾ ਤੇ ਮਹਾਨ ਉਪਰਾਲਾ ਹੈ।

ਸਰਦਾਰ ਕੋਹਲੀ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੰਗਤਾਂ ਨੂੰ ਭਾਰਤ ਸਰਕਾਰ ਨੇ ਲਾਂਘਾ ਖੋਲ੍ਹਕੇ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇ ਸੰਗਤਾਂ ਦੀ ਵੱਡੀ ਇੱਛਾ ਸੀ ਅਤੇ ਅੱਜ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਅਰਦਾਸਾਂ ਪ੍ਰਵਾਨ ਹੋਈਆਂ ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨਤਮਤਸਕ ਹੋਣ ਪੁੱਜ ਰਹੀ ਹੈ।

ਰਜੀਤ ਸਿੰਘ ਕੋਹਲੀ ਨੇ ਗੁਰਦੁਆਰਾ ਸਾਹਿਬ ਵਿਖੇ ਆਸਥਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰੂ ਘਰ ਪੰਗਤ ਅਤੇ ਸੰਗਤ ਕਰਕੇ ਆਨੰਦ ਅਵਸਥਾ ਮਿਲੀ ਹੈ ਅਤੇ ਪ੍ਰਮਾਤਮਾ ਅੱਗੇ ਇਹੋ ਅਰਦਾਸ ਕੀਤੀ ਹੈ ਕਿ ਹਮੇਸ਼ਾ ਅਮਨ, ਸ਼ਾਂਤੀ ਅਤੇ ਭਾਈਚਾਰਕ ਕਾਇਮ ਰਹੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਗੁਰੂ ਸਾਹਿਬ ਦੇ ਇਸ ਮੁਕੱਦਸ ਅਸਥਾਨ ਦੇ ਦਰਸ਼ਨਾਂ ਲਈ ਸੰਗਤਾਂ ਦੀ ਵੱਡੀ ਇੱਛਾ ਸੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰ ਰਹੀਆਂ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਗੁਰਜੀਤ ਕੋਹਲੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਿਥੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਣਾ ਸ਼ਲਾਘਾਯੋਗ ਕਦਮ ਹੈ, ਉਥੇ ਹੀ ਪ੍ਰਕਾਸ਼ ਪੁਰਬ ਮੌਕੇ ਤਿੰਨੋਂ ਖੇਤੀ ਦੇ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਕੇ ਕਿਸਾਨਾਂ ਨੂੰ ਤੋਹਫਾ ਦੇ ਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਦੇ ਹਿੱਤ ਤੋਂ ਉਪਰ ਕੁਝ ਨਹੀਂ ਹੋ ਸਕਦਾ।

Leave a Reply

Your email address will not be published. Required fields are marked *