ਪਟਿਆਲਾ

ਜਿਲ੍ਹੇ ਵਿਚ ਕੋਵਿਡ ਟੀਕਾਕਰਨ ਦਾ ਅੰਕੜਾ ਹੋਇਆ 15 ਲੱਖ ਤੋ ਪਾਰ।

ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਮਹਿਤ 1470 ਨਾਗਰਿਕਾਂ ਨੇ ਲਗਵਾਏ ਟੀਕੇ।

ਕੱਲ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸਨਿ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।

ਅੱਜ ਵੀ ਜਿਲ੍ਹੇ ਵਿੱਚ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ : ਸਿਵਲ ਸਰਜਨ ਡਾ. ਪ੍ਰਿੰਸ ਸੋਢੀ

ਪਟਿਆਲਾ 21 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 1470 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 00 ਹਜਾਰ 007 ਹੋ ਗਈ ਹੈ।ਉੁਹਨਾਂ ਕਿਹਾ ਕਿ ਘਰ-ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵਲੋਂ ਅੱਜ 07 ਪਿੰਡਾਂ ਦੇ 771 ਘਰਾਂ ਦਾ ਦੋਰਾ ਕੀਤਾ ਜਿਸ ਦੋਰਾਨ 221 ਯੋਗ ਨਾਗਰਿਕ ਅਜਿਹੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ।ਇਨ੍ਹਾਂ ਵਿਚੋ 151 ਨਾਗਰਿਕਾਂ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 352 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ, ਵਿਚੋਂ 308 ਨਾਗਰਿਕਾਂ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ।

ਇਸ ਤਰ੍ਹਾਂ ਘਰ ਘਰ ਦਸਤਕ ਮੁਹਿੰਮ ਤਹਿਤ 459 ਯੋਗ ਵਿਅਕਤੀਆਂ ਦੇ ਟੀਕੇ ਲਗਾਏ ਗਏ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ 22 ਨਵੰਬਰ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਰਾਜਿੰਦਰਾ ਹਸਪਤਾਲ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ.ਡਬਲਿਉ ਰੇਲਵੇ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਜੂਝਾਰ ਨਗਰ, ਆਰੀਆ ਸਮਾਜ,ਸੂਲਰ,ਸਿੱਟੀ ਬ੍ਰਾਂਚ ਅਤੇ ਆਨੰਦ ਨਗਰ-ਬੀ, ਸਮਾਣਾ ਦੇ ਸਬ-ਡਵੀਜ਼ਨ ਹਸਪਤਾਲ, ਨਾਭਾ ਦੇ ਕਮਿਉਨਿਟੀ ਹੈਲਥ ਸੈਂਟਰ, ਰਾਜਪੁਰਾ ਦੇ ਸਬ-ਡਵੀਜਨ ਹਸਪਤਾਲ, ਪਾਤੜ੍ਹਾ ਦੇ ਕਮਿਉਨਿਟੀ ਹੈਲਥ ਸੈਂਟਰ ਤੋਂ ਇਲਾਵਾ ਪ੍ਰਾਇਮਰੀ ਸਿਹਤ ਕੇਂਦਰ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਦੇ ਕਰੀਬ 60 ਕੇ ਕਰੀਬ ਪਿੰਡਾ ਵਿਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ। ਅੱਜ ਜਿਲੇ ਵਿੱਚ ਪ੍ਰਾਪਤ 933 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੇਸ ਕੋਵਿਡ ਪਾਜੇਟਿਵ ਪਾਇਆ ਗਿਆ ਹੈ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।

ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48948 ਹੀ ਹੈ ਅਤੇ ਮਿਸ਼ਨ ਫਹਿਤ ਤਹਿਤ ਇੱਕ ਹੋਰ ਮਰੀਜ਼ ਕੋਵਿਡ ਤੋਂ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਕੋਵਿਡ ਮਰੀਜ਼ਾਂ ਦੀ ਗਿਣਤੀ 47582 ਹੋ ਗਈ ਹੈ।ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 07 ਹੈ, ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 389 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,31,447 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48948 ਕੋਵਿਡ ਪੋਜਟਿਵ,9,82,281 ਨੈਗੇਟਿਵ ਅਤੇ ਲਗਭਗ 218 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Leave a Reply

Your email address will not be published. Required fields are marked *