ਪੰਜਾਬ

ਜਿਲ੍ਹੇ ਅੰਦਰ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ:- ਡਿਪਟੀ ਕਮਿਸ਼ਨਰ

ਰੂਪਨਗਰ, 21 ਨਵੰਬਰ:(ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸੂਬੇ ਭਰ ਵਿੱਚ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ।

ਉਹਨਾਂ ਨੇ ਦੱਸਿਆ ਕਿ ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਉਪਰਾਲੇ ਦਾ ਪੂਰਾ ਲਾਭ ਉਠਾਉਣ।

Leave a Reply

Your email address will not be published. Required fields are marked *