ਪੰਜਾਬਪਟਿਆਲਾ

ਬਿਜਲੀ ਕਾਮਿਆਂ ਦਾ ਸੰਘਰਸ਼ ਨੋਵੇਂ ਦਿਨ ਵੀ ਜਾਰੀ

ਹੈਡ ਆਫਿਸ ਪਟਿਆਲਾ ਨੇ ਤਿੰਨੇ ਗੇਟਾਂ ਤੇ ਰੋਸ ਪ੍ਰਦਰਸ਼ਨ

ਪੰਜਾਬ ਦੇ ਵੱਖ—ਵੱਖ ਦਫਤਰਾਂ ਅੱਗੇ ਰੋਸ ਰੈਲੀਆਂ ਕਰਕੇ 2 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਮੋਰਿੰਡਾ ਵਿਖੇ ਸੁਬਾਈ ਧਰਨੇ ਦੀਆਂ ਜੋਰਦਾਰ ਤਿਆਰੀਆਂ।

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬਿਜਲੀ ਮੁਲਾਜਮਾਂ ਦੀਆਂ 14 ਪ੍ਰਮੁੱਖ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਲਗਾਤਾਰ ਨੋਵੇਂ ਦਿਨ ਹੈਡ ਆਫਿਸ ਪਟਿਆਲਾ ਦੇ ਤਿੰਨੇ ਮੁੱਖ ਗੇਟਾਂ ਤੇ ਰੋਸ ਪ੍ਰਦਰਸ਼ਨ ਅਤੇ ਪੰਜਾਬ ਦੇ ਵੱਖ—ਵੱਖ ਦਫਤਰਾਂ ਅੱਗੇ ਰੋਸ ਰੈਲੀਆਂ ਕੀਤੀਆਂ। ਜਿਸ ਕਾਰਨ ਹੈਡ ਆਫਿਸ ਸਮੇਤ ਪੰਜਾਬ ਦੇ ਸਮੁੱਚੇ ਬਿਜਲੀ ਦਫਤਰਾਂ ਦਾ ਕੰਮ ਕਾਜ ਠੱਪ ਰਿਹਾ। ਰੈਲੀਆਂ ਦੌਰਾਨ ਮੁਲਾਜਮਾਂ ਨੇ 2 ਨਵੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਸੁਬਾਈ ਧਰਨੇ ਸਬੰਧੀ ਲਾਮਬੰਦੀ ਕੀਤੀ। ਪਟਿਆਲਾ ਵਿਖੇ ਰੋਸ ਪ੍ਰਦਰਸ਼ਨਾਂ ਸਮੇਂ ਸੰਬੋਧਨ ਕਰਦਿਆ ਜਥੇਬੰਦੀਆਂ ਦੇ ਸੁਬਾਈ ਆਗੂਆਂ ਕਰਮਚੰਦ ਭਾਰਦਵਾਜ, ਹਰਜਿੰਦਰ ਸਿੰਘ ਦੁਧਾਲਾ, ਨਛੱਤਰ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰਪਾਲ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਰਕਾਰੀਆ, ਪ੍ਰਮੋਦ ਕੁਮਾਰ, ਸੰਜੀਵ ਕੁਮਾਰ, ਸਤਨਾਮ ਸਿੰਘ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਸ੍ਰੀ ਅਮਰਨਾਥ, ਧਨਵੰਤ ਸਿੰਘ ਭੱਠਲ ਜਨਰਲ ਸਕੱਤਰ ਪੈਨਸ਼ਨਰਜ਼ ਐਸੋਸੀਏਸ਼ਨ, ਬਨਾਰਸੀ ਦਾਸ ਪਸਿਆਣਾ ਟੀ.ਐਸ.ਯੂ. ਅਤੇ ਕੁਲਜੀਤ ਸਿੰਘ ਜਨਰਲ ਕੈਟੇਗਰੀ ਵੈਲਫੇਅਰ ਫੈਡਰੇਸ਼ਨ ਆਦਿ ਸਾਥੀਆਂ ਨੇ ਸੰਬੋਧਨ ਕੀਤਾ।

ਇਨ੍ਹਾਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਵਰ ਮੈਨੇਜਮੈਂਟ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਪਿਛਾਂਹ ਹਟ ਰਹੀ ਹੈ। ਬੇਭਰੋਸਗੀ ਦਾ ਮਾਹੌਲ ਪੈਦਾ ਕਰ ਰਹੀ ਹੈ। ਬਿਜਲੀ ਕਾਮਿਆਂ ਦੀਆਂ ਹੱਕੀ ਤੇ ਜਾਇਜ ਮੰਗਾਂ ਦਾ 22 ਨੁਕਾਤੀ ਮੰਗ ਪੱਤਰ ਅਨੁਸਾਰ ਹੱਲ ਕਰਨ ਦੀ ਥਾਂ ਅਣਫੇਅਰ ਲੇਬਰ ਪ੍ਰੈਕਟਿਸ ਕਰ ਰਹੀ ਹੈ। ਗਰਿਡ ਸਬ ਸਟੇਸ਼ਨਾਂ ਨੂੰ ਸੰਭਾਲਣ ਅਤੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਤੋਂ ਅਸਮਰਥ ਹੋ ਰਹੀ ਹੈ। ਅਣਸਿਖਿਅਤ, ਗੈਰ ਅਧਿਕਾਰਤ, ਕਲੈਰੀਕਲ ਕਰਮਚਾਰੀ, ਚੋਥਾ ਦਰਜਾ, ਕਰਮਚਾਰੀਆਂ ਨੂੰ ਗਰਿੱਡਾਂ ਤੇ ਤਾਇਨਾਤ ਕਰਕੇ ਮੈਨੇਜਮੈਂਟ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਹੈ ਤੇ ਟਾਲ ਮਟੋਲ ਵਾਲੇ ਵਤੀਰੇ ਕਾਰਨ ਮੁਲਾਜਮ ਮੰਗਾਂ ਦਾ ਹੱਲ ਨਹੀਂ ਹੋ ਰਿਹਾ। ਜਿਸ ਕਾਰਨ ਮੁਲਾਜਮਾਂ ਵਿੱਚ ਰੋਸ ਤੇ ਬੇਚੈਨੀ ਵਧ ਰਹੀ ਹੈ। ਸਾਥੀ ਕਰਮਚੰਦ ਭਾਰਦਵਾਜ ਨੇ ਕਿਹਾ ਕਿ ਜੇਕਰ ਦਿੱਤੇ ਭਰੋਸੇ ਅਨੁਸਾਰ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ ਅਤੇ 2 ਦਸੰਬਰ ਨੂੰ ਮੋਰਿੰਡਾ ਵਿਖੇ ਜੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ।

Leave a Reply

Your email address will not be published. Required fields are marked *