ਪੰਜਾਬ

25 ਨਵੰਬਰ ਨੂੰ ਬਾਬਾ ਜੋਰਵਾਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਕਾਲਜ ਮੋਰਿੰਡਾ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਮੁਫਤ ਮਸ਼ੀਨਾਂ ਪ੍ਰਦਾਨ ਕਰਨ ਲਈ ਅਸੈਸਮੈਂਟ ਕੈਂਪ ਲਗਾਇਆ ਜਾਵੇਗਾ

ਮੋਰਿੰਡਾ, 24 ਨਵੰਬਰ: (ਮਧੂਸਾਰ ਬਿਊਰੋ) ਜ਼ਿਲ੍ਹਾ ਰੈਡ ਕਰਾਸ ਰੂਪਨਗਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਇਕਲ, ਵੀ੍ਹਲ ਚੇਅਰਜ, ਕੈਲੀਪਰਜ, ਨਕਲੀ ਅੰਗ, ਫੌੜੀਆਂ, ਕੰਨਾਂ ਦੀਆਂ ਸੁਣਨ ਵਾਲੀਆਂ ਮਸ਼ੀਨਾਂ ਮੁਫਤ ਪ੍ਰਦਾਨ ਕਰਨ ਲਈ ਬਾਬਾ ਜੋਰਵਾਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਕਾਲਜ ਮੋਰਿੰਡਾ ਵਿਖੇ ਅਸੈਸਮੈਂਟ ਕੈਂਪ ਲਗਾਇਆ ਜਾਵੇਗਾ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦੱਸਿਆ ਕਿ ਇਸ ਕੈਂਪ ਵਿੱਚ ਲੋੜਵੰਦਾਂ ਦੀ ਅਸੈਸਮੈਂਟ ਕੀਤੀ ਜਾਣ ਉਪਰੰਤ ਅਗਲੇ ਮਹੀਨੇ ਜਰੂਰੀ ਮਸ਼ੀਨਾਂ ਆਦਿ ਉਪਲੱਬਧ ਕਰਵਾਈਆਂ ਜਾਣਗੀਆਂ।

Leave a Reply

Your email address will not be published. Required fields are marked *